Breaking NewsD5 specialNewsPoliticsPress ReleasePunjab

ਕੇਜਰੀਵਾਲ ਦੀ ਲੋਕ ਪੱਖ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਨਾਲ ਜੁੜ ਰਹੇ ਨੇ ਸੂਝਵਾਨ ਲੋਕ: ਹਰਚੰਦ ਸਿੰਘ ਬਰਸਟ

ਬ੍ਰਿਗੇਡੀਅਰ ਸਤਵਿੰਦਰ ਸਿੰਘ ਗਿੱਲ ਅਤੇ ਐਡਵੋਕੇਟ ਮਵਪ੍ਰੀਤ ਸਿੰਘ ‘ਆਪ’ ‘ਚ ਹੋਏ ਸ਼ਾਮਲ

ਚੰਡੀਗੜ੍ਹ:ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਸੂਝਵਾਨ ਲੋਕ ਆਮ ਆਦਮੀ ਪਾਰਟੀ (ਆਪ) ਨਾਲ ਜੁੜ ਰਹੇ ਹਨ ਅਤੇ ਦਿਨ ਪ੍ਰਤੀ ਦਿਨ ਪਾਰਟੀ ਦਾ ਕਾਫ਼ਲਾ ਵੱਧਦਾ ਜਾ ਰਿਹਾ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਵੱਖ ਵੱਖ ਸ਼ਖਸ਼ੀਅਤਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦਿਆਂ ਕੀਤਾ।ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਕਰਵਾਏ ਇੱਕ ਸਮਾਗਮ ਦੌਰਾਨ ਮੋਹਾਲੀ ਵਾਸੀ ਸੇਵਾ ਮੁਕਤ ਬ੍ਰਿਗੇਡੀਅਰ ਸਤਵਿੰਦਰ ਸਿੰਘ ਗਿੱਲ ਅਤੇ ਐਡਵੋਕੇਟ ਮਵਪ੍ਰੀਤ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਚੋਣਾ ਲੜਨ ਨੂੰ ਲੈ ਪ੍ਰਕਾਸ਼ ਸਿੰਘ ਦਾ ਬਾਦਲ ਦਾ ਵੱਡਾ ਬਿਆਨ || D5 Channel Punjabi

ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸਤਵਿੰਦਰ ਸਿੰਘ ਗਿੱਲ ਅਤੇ ਐਡਵੋਕੇਟ ਮਵਪ੍ਰੀਤ ਸਿੰਘ ਦਾ ਰਸਮੀ ਤੌਰ ‘ਤੇ ਸਵਾਗਤ ਕੀਤਾ। ਸੇਵਾ ਮੁਕਤ ਬ੍ਰਿਗੇਡੀਅਰ ਸਤਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇਸ਼ ਦੇ ਲੋਕਾਂ ਦੀ ਸੇਵਾ ਨਿਰਸਵਾਰਥ ਭਾਵਨਾ ਨਾਲ ਕਰ ਰਹੇ ਹਨ, ਜਿਸ ਕਰਕੇ ਉਨਾਂ ‘ਆਪ’ ਨਾਲ ਜੁੜਨ ਦਾ ਫ਼ੈਸਲਾ ਕੀਤਾ ਤਾਂ ਜੋ ਪੰਜਾਬ ਵਿੱਚ ਵੀ ਲੋਕ ਹਿਤੈਸ਼ੀ ਸਰਕਾਰ ਬਣਾਈ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button