ਕੇਜਰੀਵਾਲ ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਆਈ ਵੱਡੀ ਮੁਸ਼ਕਿਲ, ਨਹੀਂ ਮਿਲੀ ਕਾਨਫਰੰਸ ਦੀ ਮਨਜ਼ੂਰੀ
ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਦਿੱਲੀ ਸੀਐਮ ਅਰਵਿੰਦ ਕੇਜਰੀਵਾਲ ਕੱਲ੍ਹ ਪੰਜਾਬ ਦੌਰੇ ‘ਤੇ ਹਨ ਅਤੇ ਇਸਦੇ ਲਈ ਉਹ ਕੱਲ੍ਹ ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਕਰਨ ਵਾਲੇ ਹਨ ਪਰ ਉਨ੍ਹਾਂ ਦੀ ਪ੍ਰੈਸ ਕਾਨਫਰੰਸ ਤੋਂ ਪਹਿਲਾਂ ਹੀ ਇੱਕ ਵੱਡਾ ਅੜਿੱਕਾ ਸਾਹਮਣੇ ਆ ਗਿਆ ਹੈ। ਦਰਅਸਲ ਪੰਜਾਬ ਭਵਨ ‘ਚ ਜਿੱਥੇ ਕੇਜਰੀਵਾਲ ਪ੍ਰੈਸ ਕਾਨਫਰੰਸ ਕਰਨ ਵਾਲੇ ਸਨ, ਉੱਥੇ ਤੋਂ ਸੀਐਮ ਕੈਪਟਨ ਅਮਰਿੰਦਰ ਸਿੰਘ ਦੇ ਦਫ਼ਤਰ ਨੇ ਉਨ੍ਹਾਂ ਨੂੰ ਮਨਜ਼ੂਰੀ ਨਹੀਂ ਦਿੱਤੀ।
ਪੁਲਿਸ ਦੇ ਐਕਸ਼ਨ ਤੋਂ ਬਾਅਦ ਰਾਜੇਵਾਲ ਦਾ ਵੱਡਾ ਐਲਾਨ ! ਛੇੜਤੀ ਪ੍ਰਸ਼ਾਸਨ ਨੂੰ ਕੰਬਣੀ, ਸਰਕਾਰ ਵੀ ਹੋਈ ਹੈਰਾਨ !
ਜਿਸਤੋਂ ਬਾਅਦ ਸੀਐਮ ਕੇਜਰੀਵਾਲ ਨੂੰ ਪ੍ਰੈਸ ਕਾਨਫਰੰਸ ‘ਚ ਮੁਸ਼ਕਿਲ ਆ ਸਕਦੀ ਹੈ। ਉਥੇ ਹੀ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਕੈਪਟਨ ਚਾਹੇ ਕਿੰਨਾ ਵੀ ਜ਼ੋਰ ਲਗਾ ਲਵੇ, ਅਸੀ ਕੱਲ੍ਹ ਪ੍ਰੈਸ ਕਾਨਫਰੰਸ ਕਰਕੇ ਹੀ ਰਹਾਂਗੇ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਕੱਲ੍ਹ ਚੰਡੀਗੜ੍ਹ ਪਹੁੰਚ ਰਹੇ ਹਨ ਅਤੇ ਸੂਤਰਾਂ ਦੀ ਮੰਨੀਏ ਤਾਂ ਕੱਲ੍ਹ ਪੰਜਾਬ ਲਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਇਸ ਦੇ ਨਾਲ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਦਾ ਵੀ ਐਲਾਨ ਕਰ ਸਕਦੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.