IndiaTop News

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਵਾਲੇ ਮੈਸੇਜ ਲਿਖਣ ਵਾਲਾ ਗ੍ਰਿਫਤਾਰ

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਵਾਲੇ ਮੈਸੇਜ ਲਿਖਣ ਵਾਲੇ ਅੰਕਿਤ ਗੋਇਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਮੁਲਜ਼ਮ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਿਆ ਹੈ। ਸੀਸੀਟੀਵੀ ਫੁਟੇਜ ਵਿੱਚ ਇੱਕ ਨੌਜਵਾਨ ਨੂੰ ਸਾਈਨ ਬੋਰਡ ਅਤੇ ਕੋਚ ਵਿੱਚ ਲਿਖਦੇ ਦੇਖਿਆ ਜਾ ਸਕਦਾ ਹੈ। ਪੁਲਿਸ ਮੁਤਾਬਕ, ਇਹ ਉਹੀ ਵਿਅਕਤੀ ਹੈ, ਜਿਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਨਾਅਰੇ ਲਿਖੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ।

ਮੈਟਰੋ ਦੇ ਅੰਦਰ ਅਤੇ ਸਟੇਸ਼ਨਾਂ ‘ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਦੇ ਖਿਲਾਫ ਨਾਅਰੇ ਲਿਖੇ ਜਾਣ ਤੋਂ ਬਾਅਦ, ਦਿੱਲੀ ਪੁਲਿਸ ਨੇ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਸੂਤਰਾਂ ਅਨੁਸਾਰ ਮੁਲਜ਼ਮ ਅੰਕਿਤ ਗੋਇਲ ਪਹਿਲਾਂ ਅਰਵਿੰਦ ਕੇਜਰੀਵਾਲ ਦਾ ਬਹੁਤ ਵੱਡਾ ਪ੍ਰਸ਼ੰਸਕ ਸੀ ਪਰ ਹਾਲ ਹੀ ਵਿੱਚ ਕੇਜਰੀਵਾਲ ਤੋਂ ਨਾਰਾਜ਼ ਹੋਕੇ ਉਨ੍ਹਾਂ ਖ਼ਿਲਾਫ਼ ਨਾਅਰੇ ਲਿਖਣੇ ਸ਼ੁਰੂ ਕਰ ਦਿੱਤੇ।

ਦੋਸ਼ੀ ਨੇ 19 ਮਈ ਨੂੰ ਪਟੇਲ ਨਗਰ ਅਤੇ ਰਾਜੀਵ ਚੌਕ ਮੈਟਰੋ ਸਟੇਸ਼ਨਾਂ ‘ਤੇ ਕੇਜਰੀਵਾਲ ਬਾਰੇ ਅੰਗਰੇਜ਼ੀ ‘ਚ ਮੈਸੇਜ ਲਿਖੇ ਸਨ। ਧਮਕੀਆਂ ਲਿਖਦਾ ਮੁਲਜ਼ਮ ਸੀਸੀਟੀਵੀ ਵਿੱਚ ਕੈਦ ਹੋ ਗਿਆ ਹੈ। ਪੁਲਿਸ ਸੂਤਰਾਂ ਮੁਤਾਬਕ ਮੁਲਜ਼ਮ ਬਰੇਲੀ ਦਾ ਰਹਿਣ ਵਾਲਾ ਹੈ। ਮੁਲਜ਼ਮ ਦਾ ਨਾਂ ਅੰਕਿਤ ਗੋਇਲ ਹੈ। ਪੁਲਿਸ ਨੇ ਦੱਸਿਆ ਹੈ ਕਿ ਮੁਲਜ਼ਮ ਬਹੁਤ ਪੜ੍ਹਿਆ-ਲਿਖਿਆ ਹੈ ਅਤੇ ਇੱਕ ਨਾਮੀ ਬੈਂਕ ਵਿੱਚ ਕੰਮ ਕਰਦਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਮੁਲਜ਼ਮ ਕਿਸੇ ਸਿਆਸੀ ਪਾਰਟੀ ਨਾਲ ਸਬੰਧਤ ਨਹੀਂ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button