Politics

ਕੇਜਰੀਵਾਲ ਨੇ ਨੋਟਾਂ ‘ਤੇ ਦੇਵੀ-ਦੇਵਤਿਆਂ ਦੀਆਂ ਫੋਟੋਆਂ ਲਾਉਂਣ ਬਾਬਤ ਮੁੜ ਮੋਦੀ ਨੂੰ ਲਿਖ਼ੀ ਚਿੱਠੀ

ਕਰੰਸੀ ਨੋਟਾਂ ਉਪਰ ਲਕਸ਼ਮੀ ਤੇ ਗਣੇਸ਼ ਦੀਆਂ ਤਸਵੀਰਾਂ ਛਾਪਣ ਦੀ ਮੰਗ ਕਰਦਿਆਂ ਮੁੜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੋਦੀ ਨੂੰ ਚਿੱਠੀ ਲਿਖ਼ ਮੰਗ ਦੁਹਰਾਈ ਹੈ ਕੇਜਰੀਵਾਲ ਨੇ ਲਿਖਿਆ ਕਿ ਇਕ ਪਾਸੇ ਸਾਰੇ ਦੇਸ਼ਵਾਸੀਆਂ ਨੂੰ ਸਖਤ ਮਿਹਨਤ ਕਰਨ ਦੀ ਲੋੜ ਹੈ ਅਤੇ ਦੂਜੇ ਪਾਸੇ ਸਾਨੂੰ ਦੇਵੀ-ਦੇਵਤਿਆਂ ਦਾ ਆਸ਼ੀਰਵਾਦ ਵੀ ਚਾਹੀਦਾ ਹੈ ਤਾਂ ਜੋ ਸਾਡੀਆਂ ਕੋਸ਼ਿਸ਼ਾਂ ਨੂੰ ਫਲ ਪਵੇ। ਉਨ੍ਹਾਂ ਕਿਹਾ ਕਿ ਸਹੀ ਨੀਤੀ, ਮਿਹਨਤ ਤੇ ਦੇਵਤਿਆਂ ਦੇ ਆਸ਼ੀਰਵਾਦ ਦੇ ਸੰਗਮ ਨਾਲ ਹੀ ਦੇਸ਼ ਤਰੱਕੀ ਕਰੇਗਾ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਇਸ ਮੁੱਦੇ ‘ਤੇ ਬਹੁਤ ਜ਼ਿਆਦਾ ਸਮਰਥਨ ਪ੍ਰਾਪਤ ਹੋਇਆ ਹੈ। ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਤੇ ਹਰ ਕੋਈ ਚਾਹੁੰਦਾ ਹੈ ਕਿ ਇਸ ਨੂੰ ਤੁਰੰਤ ਲਾਗੂ ਕੀਤਾ ਜਾਵੇ। ਲਿਖੇ ਇਸ ਪੱਤਰ ਵਿੱਚ ਕੇਜਰੀਵਾਲ ਨੇ ਕਿਹਾ ਕਿ 130 ਕਰੋੜ ਭਾਰਤੀਆਂ ਦੀ ਇੱਛਾ ਮੁਤਾਬਕ ਕਰੰਸੀ ਨੋਟਾਂ ਵਿੱਚ ਇੱਕ ਪਾਸੇ ਮਹਾਤਮਾ ਗਾਂਧੀ ਤੇ ਦੂਜੇ ਪਾਸੇ ਭਗਵਾਨ ਗਣੇਸ਼ ਤੇ ਮਾਂ ਲਕਸ਼ਮੀ ਦੀਆਂ ਤਸਵੀਰਾਂ ਛਾਪੀਆਂ ਜਾਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button