Breaking NewsD5 specialIndiaNewsTop News

ਕੇਜਰੀਵਾਲ ਨੇ 9 ਸਾਲਾ ਪੀੜਿਤ ਲੜਕੀ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, 10 ਲੱਖ ਦੀ ਆਰਥਿਕ ਸਹਾਇਤਾ ਦਾ ਕੀਤਾ ਐਲਾਨ

ਨਵੀਂ ਦਿੱਲੀ : ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ 9 ਸਾਲਾ ਬੱਚੀ ਦੀ ਮੌਤ ਤੋਂ ਬਾਅਦ ਉਠ ਰਹੇ ਵਿਵਾਦ ਦੇ ਵਿੱਚ ਪੀੜਿਤ ਪਰਿਵਾਰ ਨਾਲ ਮਿਲ ਕੇ ਆਰਥਿਕ ਅਤੇ ਕਾਨੂੰਨੀ ਮਦਦ ਦਾ ਭਰੋਸਾ ਦਿੱਤਾ। ਕੇਜਰੀਵਾਲ ਨੇ ਟਵੀਟ ਕਰ ਕਿਹਾ ‘‘ਬੱਚੀ ਦੇ ਪਰਿਵਾਰ ਨਾਲ ਮਿਲਿਆ, ਉਨ੍ਹਾਂ ਦਾ ਦਰਦ ਵੰਡਾਇਆ। ਪਰਿਵਾਰ ਨੂੰ 10 ਲੱਖ ਰੁਪਏ ਦੀ ਆਰਥਿਕ ਮਦਦ ਦੇਵਾਂਗੇ। ਮਾਮਲੇ ਦੀ ਮੈਜਿਸਟ੍ਰੇਟ ਜਾਂਚ ਹੋਵੇਗੀ। ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵੱਡੇ ਵਕੀਲ ਲਗਾਵਾਂਗੇ।” ਉਨ੍ਹਾਂ ਕਿਹਾ ਕੇਂਦਰ ਸਰਕਾਰ ਦਿੱਲੀ ‘ਚ ਕਾਨੂੰਨ ਵਿਵਸਥਾ ਮਜ਼ਬੂਤ ਕਰਨ ਲਈ ਸਖ਼ਤ ਕਦਮ ਚੁੱਕੇ, ਅਸੀਂ ਪੂਰਾ ਸਹਿਯੋਗ ਕਰਾਂਗੇ।

🔴LIVE| ਨਵਜੋਤ ਸਿੰਘ ਸਿੱਧੂ ਦਾ ਵੱਡਾ ਐਲਾਨ, ਪੰਜਾਬ ਦੀ ‘ਚ ਸਿਆਸਤ ਆਇਆ ਭੂਚਾਲ!

ਮੁੱਖ ਮੰਤਰੀ ਨੇ ਮੰਗਲਵਾਰ ਨੂੰ ਕਿਹਾ ਸੀ,”ਦਿੱਲੀ ‘ਚ 9 ਸਾਲਾ ਮਾਸੂਮ ਨਾਲ ਹੈਵਾਨੀਅਤ ਤੋਂ ਬਾਅਦ ਕਤਲ ਬੇਹੱਦ ਸ਼ਰਮਨਾਕ ਹੈ। ਦਿੱਲੀ ‘ਚ ਕਾਨੂੰਨ ਵਿਵਸਥਾ ਮਜ਼ਬੂਤ ਕੀਤੇ ਜਾਣ ਦੀ ਜ਼ਰੂਰਤ ਹੈ। ਦੋਸ਼ੀਂ ਨੂੰ ਜਲਦ ਤੋਂ ਜਲਦ ਫਾਂਸੀ ਦੀ ਸਜ਼ਾ ਮਿਲਣੀ ਚਾਹੀਦੀ ਹੈ।” ਦੱਸਣਯੋਗ ਹੈ ਕਿ ਦਿੱਲੀ ਕੈਂਟ ਇਲਾਕੇ ਦੇ ਨਾਂਗਲ ਪਿੰਡ ਸਥਿਤ ਸ਼ਮਸ਼ਾਨ ਘਾਟ ‘ਚ ਐਤਵਾਰ ਸ਼ਾਮ 9 ਸਾਲਾ ਬੱਚੀ ਦੀ ਸ਼ੱਕੀ ਮੌਤ ਹੋ ਗਈ। ਸ਼ਮਸ਼ਾਨ ਘਾਟ ਦੇ ਪੁਜਾਰੀ ਅਤੇ 2-3 ਲੋਕਾਂ ਨੇ ਪੋਸਟਮਾਰਟਮ ਹੋਣ ਨਾਲ ਉਸ ਦੇ ਅੰਗਾਂ ਦੀ ਚੋਰੀ ਹੋਣ ਦੀ ਗੱਲ ਪਰਿਵਾਰ ਵਾਲਿਆਂ ਨੂੰ ਦੱਸ ਕੇ ਜਲਦੀ ‘ਚ ਲਾਸ਼ ਦਾ ਅੰਤਿਮ ਸੰਸਕਾਰ ਕਰਵਾ ਦਿੱਤਾ। ਦੇਰ ਰਾਤ ਪਰਿਵਾਰ ਵਾਲਿਆਂ ਦੇ ਹੰਗਾਮਾ ਕਰਨ ‘ਤੇ ਪੁਲਸ ਨੂੰ ਘਟਨਾ ਦੀ ਜਾਣਕਾਰੀ ਮਿਲੀ ਅਤੇ ਪੁਲਸ ਨੇ ਬੱਚੀ ਦੀ ਮਾਂ ਦੇ ਬਿਆਨ ‘ਤੇ ਪੁਜਾਰੀ ਸਮੇਤ ਹੋਰ ਲੋਕਾਂ ਵਿਰੁੱਧ ਗੈਰ-ਇਰਾਦਤਨ ਕਤਲ, ਸਬੂਤ ਲੁਕਾਉਣ ਸਮੇਤ ਹੋਰ ਧਾਰਾਵਾਂ ‘ਚ ਮਾਮਲਾ ਦਰਜ ਕਰ ਲਿਆ। ਪੁਲਸ ਪੁਜਾਰੀ ਸਮੇਤ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button