Breaking NewsD5 specialNewsPoliticsPress ReleasePunjabTop News

ਕੇਜਰੀਵਾਲ ਸਤਲੁਜ ਯਮੁਨਾ Link ਨਹਿਰ ਦੇ ਮਾਮਲੇ ’ਤੇ ਰਾਜਨੀਤੀ ਨਾ ਕਰਨ : ਸੁਖਬੀਰ ਸਿੰਘ ਬਾਦਲ

ਭਗਵੰਤ ਮਾਨ ਨੁੰ ਆਖਿਆ ਕਿ ਉਹ ਹਰਿਆਣਾ ਵਿਚ SYL ਦਾ ਪਾਣੀ ਛੱਡਣ ਦੀ ਦਿੱਤੀ ਗਰੰਟੀ ਵਾਪਸ ਲੈਣ ਲਈ ਕੇਜਰੀਵਾਲ ਨੂੰ ਅਪੀਲ ਕਰਨ

ਕੇਜਰੀਵਾਲ ਵੱਲੋਂ ਸਿਆਸੀ ਬਦਲਾਖੋਰੀ ਲਈ ਪੰਜਾਬ ਪੁਲਿਸ ਦੀ ਦੁਰਵਰਤੋਂ ਕਰਨ ਦੀ ਕੀਤੀ ਨਿਖੇਧੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੁੰ ਆਖਿਆ ਕਿ ਉਹ ਸਤਲੁਜ ਯਮੁਨਾ link ਨਹਿਰ ਦੇ ਸੰਵੇਦਨਸ਼ੀਲ ਮੁੱਦੇ ’ਤੇ ਰਾਜਨੀਤੀ ਨਾ ਕਰਨ ਤੇ ਉਹਨਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੁੰ ਆਖਿਆ ਕਿ ਉਹ ਆਮ ਆਦਮੀ ਪਾਰਟੀ ਦੇ ਕਨਵੀਨਰ ਨੁੰ ਅਪੀਲ ਕਰਨ ਕਿ ਉਹ ਹਰਿਆਣਾ ਦੇ ਲੋਕਾਂ ਨੁੰ ਇਸ ਮਾਮਲੇ ਵਿਚ ਦਿੱਤੀ ਗਰੰਟੀ ਵਾਪਸ ਲੈਣ।

ਆਹ ਦੇਖੋ SHO ਦੀ ਘਟੀਆਂ ਕਰਤੂਤ? ਘਰੋਂ ਚੱਕ ਥਾਣੇ ਲੈ ਗਿਆ 2 ਮਹਿਲਾਵਾਂ | D5 Channel Punjabi

ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਤੋਂ ਆਪਣੀ ਰਵਾਇਤ ਮੁਤਾਬਕ ਪੰਜਾਬੀਆਂ ਨੁੰ ਮੂਰਖ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਨੇ ਹੁਣ ਐਲਾਨ ਕੀਤਾ ਹੈ ਕਿ ਸੁਬੇ ਦੇ ਦਰਿਆਈ ਪਾਣੀ ਹਰਿਆਣਾ ਨਹੀਂ ਜਾਣ ਦਿੱਤੇ ਜਾਣਗੇ ਜਦੋਂ ਕਿ ਇਸਦੇ ਰਾਜ ਸਭਾ ਮੈਂਬਰ ਨੇ ਹਰਿਆਣਾ ਵਿਚ ਕੇਜਰੀਵਾਲ ਵੱਲੋਂ ਗਰੰਟੀ ਦਿੱਤੀ ਹੈ ਕਿ ਸਤਲੁਜ ਯਮੁਨਾ link ਨਹਿਰ ਰਾਹੀਂ ਪਾਣੀ ਹਰ ਖੇਤ ਤੱਕ ਪਹੁੰਚਦਾ ਕੀਤਾ ਜਾਵੇਗਾ।

ਬੀਜੇਪੀ ਨੂੰ ਵੱਡਾ ਝਟਕਾ, ਚਾਲ ਹੋਈ ਫੇਲ? SYL ‘ਤੇ ਰਹੇਗਾ ਪੰਜਾਬ ਦਾ ਹੱਕ | D5 Channel Punjabi

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਇਸ ਰਵੱਈਏ ਕਾਰਨ ਸਾਰੇ ਖੇਤਰ ਵਿਚ ਭਾਵਨਾਵਾਂ ਭੜਕ ਸਕਦੀਆਂ ਹਨ। ਉਹਨਾਂ ਕਿਹਾ ਕਿ ਇਸ ਮਾਮਲੇ ’ਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਚੁੱਪੀ ਨੂੰ ਪੰਜਾਬੀਆਂ ਦੀ ਕਮਜ਼ੋਰੀ ਸਮਝਿਆ ਜਾ ਰਿਹਾ ਹੈ। ਅਜਿਹਾ ਜਾਪਦਾ ਹੈ ਕਿ ਸ੍ਰੀ ਭਗਵੰਤ ਮਾਨ ਨੁੰ ਸ੍ਰੀ ਕੇਜਰੀਵਾਲ ਦੇ ਮਨਸੂਬਿਆਂ ਦਾ ਪਤਾ ਸੀ ਜੋ ਉਹਨਾਂ ਵੱਲੋਂ ਸੁਪਰੀਮ ਕੋਰਟ ਵਿਚ ਹਲਫੀਆ ਬਿਆਨ ਦਾਇਰ ਕਰ ਕੇ ਹਰਿਆਣਾ ਤੇ ਦਿੱਲੀ ਲਈ ਐਸ ਵਾਈ ਐਲ ਰਾਹੀਂ ਪਾਣੀ ਮੰਗਣ ਤੋਂ ਜੱਗ ਜਾਹਰ ਹੋ ਗਏ ਸਨ।

SYL Issue : ਖਤਰੇ ’ਚ CM Mann ਦੀ ਕੁਰਸੀ? ਕੇਂਦਰ ਦਾ ਐਕਸ਼ਨ, ਕਿਸਾਨਾਂ ਨੂੰ ਝਟਕਾ, SYL ਦੇ Khattar ਦਾ ਕਬਜਾ

ਉਹਨਾਂ ਕਿਹਾ ਕਿ ਜੇਕਰ ਸ੍ਰੀ ਭਗਵੰਤ ਮਾਨ ਨੇ ਮਾਮਲੇ ਵਿਚ ਦਖਲ ਦੇ ਕੇ ਸ੍ਰੀ ਕੇਜਰੀਵਾਲ ਨੂੰ ਆਪਣੀ ਪਾਰਟੀ ਵੱਲੋਂ ਹਰਿਆਣਾ ਦੇ ਲੋਕਾਂ ਨੂੰ ਦਿੱਤੀ ਗਰੰਟੀ ਵਾਪਸ ਲੈਣ ਲਈ ਨਾ ਆਖਿਆ ਤਾਂ ਫਿਰ ਉਹ ਇਸ ਮਾਮਲੇ ’ਤੇ ਪੰਜਾਬੀਆਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਕਿਉਂਕਿ ਪੰਜਾਬੀ ਪਾਣੀ ਦੀ ਇਕ ਬੂੰਦ ਵੀ ਹਰਿਆਣਾ ਨਹੀਂ ਜਾਣ ਦੇਣਗੇ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਥੋਂ ਤੱਕ ਅਕਾਲੀ ਦਲ ਦਾ ਸਵਾਲ ਹੈ, ਐਸ ਵਾਈ ਐਲ ਦਾ ਮਾਮਲਾ 2016 ਵਿਚ ਹੀ ਉਦੋਂ ਹਮੇਸ਼ਾ ਲਈ ਮੁੱਕ ਗਿਆ ਸੀ ਜਦੋਂ ਤਤਕਾਲੀ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਨਹਿਰ ਲਈ ਐਕਵਾਇਰ ਕੀਤੀ ਸਾਰੀ ਜ਼ਮੀਨ ਨੁੰ ਡੀਨੋਟੀਫਾਈ ਕਰ ਕੇ ਕਿਸਾਨਾਂ ਨੂੰ ਜ਼ਮੀਨ ਵਾਪਸ ਕਰ ਦਿੱਤੀ ਸੀ।

CM Mann ਦੇ ਸਿਰੋਪਓ ਪਾਉਣ ਵਾਲੇ ਜਥੇਦਾਰ ਦੀ ਆਡੀਓ ਲੀਕ! ਆਇਆ ਸਾਰਾ ਸੱਚ ਬਾਹਰ? | D5 Channel Punjabi

ਉਹਨਾਂ ਕਿਹਾ ਕਿ ਹੁਣ ਨਹਿਰ ਉਸਾਰਨ ਵਾਸਤੇ ਕੋਈ ਜ਼ਮੀਨ ਨਹੀਂ ਹੈ। ਇਸ ਲਈ ਹਰਿਆਣਾ ਲਈ ਨਹਿਰ ਤੋਂ ਪਾਣੀ ਲੈਣ ਦੀਆਂ ਗੱਲਾਂ ਕਰਨਾ ਦਿਨ ਵੇਲੇ ਸੁਫਨੇ ਵੇਖਣ ਵਾਲੀ ਗੱਲ ਹੈ। ਇਕ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਆਮ ਆਦਮੀ ਪਾਰਟੀ ਦੇ ਸਿਆਸੀ ਵਿਰੋਧੀਆਂ ਤੋਂ ਬਦਲਾਖੋਰੀ ਲਈ ਪੰਜਾਬ ਪੁਲਿਸ ਦੀ ਦੁਰਵਰਤੋਂ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਨੂੰ ਦਿੱਲੀ ਦੇ ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਪੰਜਾਬ ਪੁਲਿਸ ਦੀ ਦੁਰਵਰਤੋਂ ਨਹੀਂ ਹੋਣ ਦੇਣੀ ਚਾਹੀਦੀ।

ਜਾਨ ਦੇ ਦਿਆਂਗੇ ਪਰ ਇੱਕ ਬੂੰਦ ਵੀ ਪੰਜਾਬ ਦਾ ਪਾਣੀ ਨਹੀਂ ਦਿਆਂਗੇ | SYL Issue | Shorts | D5 Channel Punjabi

ਉਹਨਾਂ ਕਿਹਾ ਕਿ ਅਸੀਂ ਵੇਖ ਰਹੇ ਹਾਂ ਕਿ ਜਿਹਨਾਂ ਨੇ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ, ਉਹਨਾਂ ਦੇ ਖਿਲਾਫ ਕੇਸ ਦਰਜ ਹੋ ਰਹੇ ਹਨ ਤੇ ਤਾਜ਼ਾ ਮਾਮਲਾ ਕੁਮਾਰ ਵਿਸ਼ਵਾਸ ਦੇ ਖਿਲਾਫ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਨੂੰ ਸੱਤਾ ਇਸ ਲਈ ਨਹੀਂ ਸੌਂਪੀ ਸੀ ਕਿ ਉਹ ਸਿਆਸੀ ਬਦਲਾਖੋਰੀ ’ਤੇ ਉਤਰੇ। ਉਹਨਾਂ ਕਿਹਾ ਕਿ ਇਹ ਫਤਵਾ ਸਾਫ ਸੁਕਰਾ ਤੇ ਮੁਕੱਦਮੇਬਾਜ਼ੀ ਤੋਂ ਮੁਕਤ ਪ੍ਰਸ਼ਾਸਨ ਅਤੇ ਨਾਲ ਹੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਫਤਵਾ ਸੀ।

Punjab Politics : ਸਰਕਾਰ ਖ਼ਿਲਾਫ਼ ਵਿਰੋਧੀ ਧਿਰ ਦਾ ਵੱਡਾ ਐਕਸ਼ਨ? ਕਈ ਵੱਡੇ ਮੁੱਦਿਆਂ ’ਤੇ ਖੜ੍ਹੇ ਕੀਤੇ ਸਵਾਲ

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੁੰ ਆਪਣੇ ਵਿਰੋਧੀਆਂ ਖਿਲਾਫ ਕੇਸ ਦਰਜ ਕਰਨ ਦੀ ਥਾਂ ਸਰਕਾਰ ਚਲਾਉਣ ’ਤੇ ਧਿਆਨ ਦੇਣਾ ਚਾਹੀਦਾ ਹੈ ਨਾ ਕਿ ਪੰਜਾਬ ਪੁਲਿਸ ਨੁੰ ਵਿਰੋਧੀਆਂ ਦੇ ਦਰਾਂ ’ਤੇ ਭੇਜ ਕੇ ਉਹਨਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਚਾਹੀਦਾ ਹੈ। ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਅਕਾਲੀ ਦਲ ਦੇ ਦਫਤਰ ’ਤੇ ਕਬਜ਼ੇ ਬਾਰੇ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਇਹ 30 ਤੋਂ ਵੱਧ ਸਾਲਾਂ ਤੋਂ ਸਾਡਾ ਦਫਤਰ ਹੈ।

SYL Issue : ਲਓ ਹੋ ਗਿਆ ਫੈਸਲਾ SYL ’ਤੇ ਰਹੇਗਾ, Punjab ਦਾ ਹੱਕ! ਸਰਕਾਰ ਨੇ ਸੁਣਾਤਾ ਆਪਣਾ ਫੈਸਲਾ

ਇਕ ਧੜੇ ਨੇ ਜਬਰੀ ਕੁਝ ਦਿਨ ਪਹਿਲਾਂ ਇਸ ’ਤੇ ਕਬਜ਼ਾ ਕਰ ਲਿਆ ਸੀ। ਹੁਣ ਕੌਮ ਨੇ ਵਾਪਸ ਅਕਾਲੀ ਦਲ ਨੁੰ ਕਬਜ਼ਾ ਦੇ ਦਿੱਤਾ ਹੈ। ਉਹਨਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਸੰਗਤ ਆਪਣੀ ਮਾਂ ਪਾਰਟੀ ਨਾਲ ਦਗਾ ਕਰਨ ਵਾਲੇ ਕੌਮ ਦੇ ਗੱਦਾਰਾਂ ਨੁੰ ਸਜ਼ਾ ਦੇਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button