Press ReleasePunjabTop News

ਕੇਰਲਾ ਦੇ 21 ਮੈਂਬਰੀ ਵਫ਼ਦ ਵੱਲੋਂ ਪਸ਼ੂ-ਧੰਨ ਲਈ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਪੰਜਾਬ ਦਾ ਦੌਰਾ

ਪੰਜਾਬ ਦੀ ਤਰਜ਼ 'ਤੇ ਪਸ਼ੂਆਂ ਲਈ ਪੌਸ਼ਟਿਕ ਖ਼ੁਰਾਕ ਮਿਸ਼ਰਣ ਤਿਆਰ ਕਰਨ ਵਾਸਤੇ ਕਾਨੂੰਨ ਬਣਾਏਗਾ ਕੇਰਲਾ

ਕੇਰਲਾ ਅਪਣਾਏਗਾ ਪੰਜਾਬ ਮਾਡਲ

ਚੰਡੀਗੜ੍ਹ : ਕੇਰਲਾ ਦੀ ਪਸ਼ੂ ਪਾਲਣ ਮੰਤਰੀ ਸ੍ਰੀਮਤੀ ਜੇ. ਚਿਨਚੁਰਾਨੀ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪਸ਼ੂਆਂ ਦੇ ਚਾਰਾ ਪ੍ਰਬੰਧਨ ਲਈ ‘ਪੰਜਾਬ ਮਾਡਲ’ ਅਪਣਾਉਣ ਵਿੱਚ ਦਿਲਚਸਪੀ ਦਿਖਾਈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੇਰਲਾ ਨੂੰ ਪਸ਼ੂਆਂ ਦੇ ਚਾਰੇ ਵਾਸਤੇ ਪਰਾਲੀ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ ਜਿਸ ਨਾਲ ਪੰਜਾਬ ਵਿੱਚ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਸਣੇ ਵੱਡੀ ਮਾਤਰਾ ਵਿੱਚ ਬਣਦੀ ਪਰਾਲੀ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ।
Pardeep ਦੀ ਘਰਵਾਲੀ ਦਾ ਵੱਡਾ ਬਿਆਨ, ਕਈ ਲੋਕਾਂ ਦੇ ਕੀਤੇ ਮੂੰਹ ਬੰਦ! ਕਤਲ ਦਾ ਦੱਸਿਆ ਕਾਰਨ | D5 Channel Punjabi
ਪੰਜਾਬ ਦੀ ਤਰਜ਼ ‘ਤੇ ਪਸ਼ੂ-ਧੰਨ ਲਈ ਖ਼ੁਰਾਕ, ਬੁਨਿਆਦੀ ਢਾਂਚਾ ਅਤੇ ਢੁਕਵਾਂ ਮਾਹੌਲ ਸਿਰਜਣ ਹਿੱਤ ਕਾਨੂੰਨ ਬਣਾਉਣ ਵਾਸਤੇ ਕੇਰਲਾ ਸਰਕਾਰ ਦੇ 21 ਮੈਂਬਰੀ ਵਫ਼ਦ ਦੀ ਅਗਵਾਈ ਕਰ ਰਹੀ ਪਸ਼ੂ ਪਾਲਣ ਮੰਤਰੀ ਸ੍ਰੀਮਤੀ ਜੇ. ਚਿਨਚੁਰਾਨੀ ਨੇ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਪੱਤਰ ਸੌਂਪਿਆ। ਇਸ ਉਦਮ ਨੂੰ ਕੈਬਨਿਟ ਮੰਤਰੀ ਨੇ ਦੋਹਾਂ ਸੂਬਿਆਂ ਲਈ ਮੁਨਾਫ਼ੇ ਵਾਲਾ ਦੱਸਦਿਆਂ ਕਿਹਾ ਕਿ ਮਾਨ ਸਰਕਾਰ ਇਸ ਦਿਸ਼ਾ ਵਿੱਚ ਹਰ ਸੰਭਵ ਸਹਿਯੋਗ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਇਸ ਪ੍ਰਸਤਾਵਤ ਪ੍ਰਾਜੈਕਟ ਨੂੰ ਸਿਰੇ ਚਾੜ੍ਹਨ ਲਈ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ।
Dera Premi Pardeep ਦਾ ਪਰਿਵਾਰ ਆਇਆ ਸਾਹਮਣੇ, Beadbi ਕਰਨ ਬਾਰੇ ਦਿੱਤਾ ਵੱਡਾ ਬਿਆਨ | D5 Channel Punjabi
ਆਪਣੇ ਦੋ ਦਿਨਾ ਪੰਜਾਬ ਦੌਰੇ ਲਈ ਅੱਜ ਚੰਡੀਗੜ੍ਹ ਪੁੱਜੇ ਕੇਰਲਾ ਸਰਕਾਰ ਦੇ ਵਫ਼ਦ ਦਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਨਿੱਘਾ ਸਵਾਗਤ ਕੀਤਾ।
Kotkapura Dera Premi ਦੇ ਕ+ਤਲ ’ਚ ਆਇਆ ਨਵਾਂ ਮੋੜ, ਲਿਆ ਬਦਲਾ | D5 Channel Punjabi
ਇਸ ਪਿੱਛੋਂ ਮੀਟਿੰਗ ਦੌਰਾਨ ਸ੍ਰੀਮਤੀ ਚਿਨਚੁਰਾਨੀ ਨੇ ਕਿਹਾ ਕਿ ਕੇਰਲਾ ਵਿੱਚ ਲੋਕਾਂ ਲਈ ਡੇਅਰੀ ਫ਼ਾਰਮਿੰਗ ਰੋਜ਼ੀ-ਰੋਟੀ ਦਾ ਅਹਿਮ ਕਿੱਤਾ ਹੈ ਅਤੇ ਲੱਖਾਂ ਕਿਸਾਨਾਂ ਲਈ ਡੇਅਰੀ ਕਿੱਤਾ ਆਮਦਨ ਦਾ ਮੁੱਖ ਸਾਧਨ ਹੈ। ਪੰਜਾਬ ਤੋਂ ਬਾਅਦ ਕੇਰਲਾ ਦੁੱਧ ਉਤਪਾਦਕਤਾ ਵਿੱਚ ਦੇਸ਼ ਵਿੱਚ ਦੂਜੇ ਨੰਬਰ ‘ਤੇ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਾਲਾਂ ਵਿੱਚ ਪਸ਼ੂ ਚਾਰੇ ਦੀਆਂ ਕੀਮਤਾਂ ਵਧਣ ਕਾਰਨ ਡੇਅਰੀ ਨਾਲ ਜੁੜੇ ਕਿਸਾਨਾਂ ਦੀ ਆਰਥਿਕਤਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਤੱਟੀ ਰਾਜ ਕੇਰਲਾ ਵਿੱਚ ਖੇਤੀਯੋਗ ਜ਼ਮੀਨ ਘੱਟ ਹੋਣ ਕਰਕੇ ਪਸ਼ੂਆਂ ਲਈ ਲੋੜੀਂਦਾ ਚਾਰਾ ਪੈਦਾ ਨਹੀਂ ਹੁੰਦਾ।
ਡੇਰਾ ਪ੍ਰੇਮੀ ਕਤਲ ਮਾਮਲੇ ’ਚ BJP ਦਾ ਵੱਡਾ ਬਿਆਨ, ਕੂਸਤਾ ਫਸਿਆ Bhagwant Mann? | D5 Channel Punjabi
ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਵੱਲੋਂ ਐਲਾਨੇ ਕਿਸਾਨ ਰੇਲ ਪ੍ਰਾਜੈਕਟ ਰਾਹੀਂ ਪਰਾਲੀ ਕੇਰਲਾ ਰਾਜ ਵਿੱਚ ਭੇਜੀ ਜਾਂਦੀ ਹੈ ਤਾਂ ਇਸ ਨਾਲ ਕੇਰਲਾ ਦੇ ਵੱਡੀ ਗਿਣਤੀ ਡੇਅਰੀ ਕਿਸਾਨਾਂ ਨੂੰ ਲਾਭ ਹੋਵੇਗਾ।
“Beadbi ਕਰਨ ਵਾਲਿਆਂ ਦਾ ਹੋਵੇਗਾ ਇਹੀ ਹਸ਼ਰ”, Virsa Singh Valtoha ਨੇ ਦਿੱਤਾ ਵੱਡਾ ਬਿਆਨ | D5 Channel Punjabi
“ਕੇਰਲਾ ਪਸ਼ੂ ਧਨ ਅਤੇ ਪੋਲਟਰੀ ਫ਼ੀਡ ਤੇ ਮਿਨਰਲ ਮਿਕਸਚਰ (ਨਿਰਮਾਣ ਤੇ ਵਿਕਰੀ ਨਿਯਮ) ਬਿਲ, 2022” ਬਣਾਉਣ ਲਈ ਅਧਿਐਨ ਕਰਨ ਵਾਸਤੇ ਪੰਜਾਬ ਦੌਰੇ ‘ਤੇ ਪੁੱਜੀ ਕੇਰਲਾ ਵਿਧਾਨ ਸਭਾ ਦੀ ਸਲੈਕਟ ਕਮੇਟੀ ਨੂੰ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ, ਪਸ਼ੂਆਂ ਦੀ ਕੌਮੀ ਆਬਾਦੀ ਵਿੱਚ 1.31 ਫ਼ੀਸਦੀ ਦਾ ਯੋਗਦਾਨ ਪਾਉਂਦਾ ਹੈ ਜਦਕਿ ਸੂਬੇ ਵਿੱਚ ਦੁੱਧ ਦਾ ਉਤਪਾਦਨ ਕੌਮੀ ਉਤਪਾਦਨ ਦਾ 6.70 ਫ਼ੀਸਦੀ ਹੁੰਦਾ ਹੈ। ਪੰਜਾਬ ਵਿੱਚ ਪ੍ਰਤੀ ਵਿਅਕਤੀ ਦੁੱਧ ਤੇ ਅੰਡੇ ਦੀ ਉਪਲੱਬਧਤਾ ਦੇਸ਼ ਵਿੱਚ ਸਭ ਤੋਂ ਵੱਧ ਹੈ ਅਤੇ ਪਸ਼ੂ ਪਾਲਣ ਖੇਤਰ ਦਾ ਸੂਬੇ ਦੀ ਖੇਤੀਬਾੜੀ ਦੀ ਜੀ.ਡੀ.ਪੀ. ਵਿੱਚ ਵੱਡਾ ਯੋਗਦਾਨ ਹੈ।
ਕਤਲ ਤੋਂ ਬਾਅਦ ਡੇਰਾ ਪ੍ਰੇਮੀਆਂ ਦਾ ਵੱਡਾ ਐਲਾਨ, ਘਟਨਾ ਵਾਲੀ ਥਾਂ ’ਤੇ ਹੋਏ ਇਕੱਠੇ, ਪਹੁੰਚਿਆ Kultar Singh Sandhwan
ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਸੂਬੇ ਵਿੱਚ ਪਸ਼ੂ ਰੋਗ ਅਤੇ ਵੈਕਸੀਨ ਸੰਸਥਾਵਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਇਸ ਵੇਲੇ ਲਗਭਗ 3000 ਪਸ਼ੂ ਸੰਸਥਾਵਾ ਹਨ, ਜੋ ਸੂਬੇ ਵਿੱਚ ਔਸਤਨ 2400 ਪਸ਼ੂ ਪ੍ਰਤੀ ਸੰਸਥਾ ਅਤੇ ਲਗਭਗ 4.5 ਕਿਲੋਮੀਟਰ ਦੇ ਘੇਰੇ ਨੂੰ ਸੇਵਾਵਾਂ ਪ੍ਰਦਾਨ ਕਰ ਰਹੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button