NationalTop News

ਕੇਰਲ ਦੇ ਪਹਾੜੀ ਵਾਇਨਾਡ ਜ਼ਿਲ੍ਹੇ ‘ਚ ਜ਼ਮੀਨ ਖਿਸਕਣ ਕਰਕੇ 143 ਮੌਤਾਂ

ਕੇਰਲ ਦੇ ਪਹਾੜੀ ਵਾਇਨਾਡ ਜ਼ਿਲ੍ਹੇ ‘ਚ ਮੰਗਲਵਾਰ ਤੜਕੇ ਭਾਰੀ ਮੀਂਹ ਕਾਰਨ ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 143 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ।ਜ਼ਮੀਨ ਖਿਸਕਣ ‘ਚ ਮਾਰੇ ਗਏ 34 ਵਿਅਕਤੀਆਂ ਦੀਆਂ ਲਾਸ਼ਾਂ ਦੀ ਪਛਾਣ ਕਰ ਲਈ ਗਈ ਹੈ।ਘਟਨਾ ਮੰਗਲਵਾਰ ਤੜਕੇ ਵਾਪਰੀ, ਜਦੋਂ ਲੋਕ ਅਪਣੇ ਘਰਾਂ ਵਿਚ ਸੌਂ ਰਹੇ ਸਨ। ਉਨ੍ਹਾਂ ਨੂੰ ਬਚਣ ਦਾ ਕੋਈ ਮੌਕਾ ਨਹੀਂ ਮਿਲਿਆ। ਜ਼ਮੀਨ ਖਿਸਕਣ ਦੀ ਘਟਨਾ ਤਬਾਹੀ ਦੇ ਨਿਸ਼ਾਨ ਛੱਡ ਗਈ ਹੈ। ਕਈ ਘਰ ਤਬਾਹ ਹੋ ਗਏ ਹਨ, ਨਦੀਆਂ ਉਫਾਨ ‘ਤੇ ਹਨ ਅਤੇ ਕਈ ਦਰੱਖਤ ਉਖੜ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button