
ਕੇਰਲ : ਕੇਰਲ ਦੇ ਮਲਪੁਰਮ ਜ਼ਿਲ੍ਹੇ ਵਿੱਚ ਕਿਸ਼ਤੀ ਪਲਟਣ ਕਾਰਨ ਘੱਟੋ-ਘੱਟ 22 ਲੋਕਾਂ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ। ਇਸ ਕਿਸ਼ਤੀ 40 ਤੋਂ ਵੱਧ ਲੋਕਾਂ ਨੂੰ ਲੈ ਕੇ ਜਾ ਰਹੀ ਸੀ। ਇਹ ਘਟਨਾ ਐਤਵਾਰ (7 ਮਈ) ਸ਼ਾਮ ਕਰੀਬ 7 ਵਜੇ ਤੰਨੂਰ ਦੇ ਤੁਵਾਲ ਟੇਰਮ ਸੈਰ ਸਪਾਟਾ ਸਥਾਨ ‘ਤੇ ਵਾਪਰੀ। ਘਟਨਾ ਦਾ ਪਤਾ ਲੱਗਦਿਆਂ ਹੀ ਕਈ ਵਾਹਨ ਮੌਕੇ ‘ਤੇ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।
#WATCH | Kerala: Rescue operation underway after a tourist boat capsized near Tanur in Malappuram district.
So far, death toll in the incident stands at 18. https://t.co/SXfTZcZyi7 pic.twitter.com/sxvwiAFpV9
— ANI (@ANI) May 7, 2023
ਇਸ ਦੌਰਾਨ ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਘਟਨਾ ਤੋਂ ਬਾਅਦ ਅੱਧੀ ਰਾਤ ਨੂੰ ਰਾਜ ਦੇ ਸਿਹਤ ਵਿਭਾਗ ਦੀ ਹੰਗਾਮੀ ਮੀਟਿੰਗ ਬੁਲਾਈ ਅਤੇ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਬਿਹਤਰ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸਿਹਤ ਮੰਤਰੀ ਨੇ ਪੋਸਟਮਾਰਟਮ ਅਤੇ ਜ਼ਖਮੀਆਂ ਦੇ ਬਿਹਤਰ ਇਲਾਜ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
Pained by the loss of lives due to the boat mishap in Malappuram, Kerala. Condolences to the bereaved families. An ex-gratia of Rs. 2 lakh from PMNRF would be provided to the next of kin of each deceased: PM @narendramodi
— PMO India (@PMOIndia) May 7, 2023
ਉਥੇ ਹੀ ਦੂਜੇ ਪਾਸੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਇਸ ਘਟਨਾਂ ‘ਤੇ ਦੁੱਖ ਪ੍ਰਗਟਾਇਆ ਗਿਆ ‘ਤੇ ਮੁਆਵਜ਼ੇ ਦਾ ਐਲਾਨ ਵੀ ਕੀਤਾ ਗਿਆ। ਪੀਐਮ ਨੇ ਟਵੀਟ ਕੀਤਾ ਕਿ ਕੇਰਲ ਦੇ ਮਲਪੁਰਮ ਵਿੱਚ ਕਿਸ਼ਤੀ ਹਾਦਸੇ ਵਿੱਚ ਲੋਕਾਂ ਦੀ ਮੌਤ ਤੋਂ ਮੈਂ ਦੁਖੀ ਹਾਂ। ਦੁਖੀ ਪਰਿਵਾਰਾਂ ਨਾਲ ਹਮਦਰਦੀ। PMNRF ਤੋਂ 2 ਲੱਖ ਰੁਪਏ ਐਕਸ-ਗ੍ਰੇਸ਼ੀਆ ਵਜੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਦਿੱਤੇ ਜਾਣਗੇ।
The tragic loss of lives in the boat mishap at Malappuram, Kerala is extremely shocking and saddening. My heartfelt condolences to the families who lost their loved ones. I pray for well-being of the survivors.
— President of India (@rashtrapatibhvn) May 7, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.