Breaking NewsD5 specialNewsPoliticsPress ReleasePunjabTop News

ਕੇ.ਕੇ. ਯਾਦਵ ਵੱਲੋਂ ਜਾਅਲੀ ਫਰਮਾਂ ਨੂੰ ਨੱਥ ਪਾਉਣ ਲਈ ਵੱਡੇ ਪੱਧਰ `ਤੇ ਮੁਹਿੰਮ ਚਲਾਉਣ ਦਾ ਐਲਾਨ

ਵਿਭਾਗ ਟੈਕਸ ਚੋਰੀ ਕਰਨ ਵਾਲਿਆਂ `ਤੇ ਸ਼ਿਕੰਜਾ ਕੱਸੇਗਾ

ਵੈਟ ਅਤੇ ਜੀਐਸਟੀ ਦੇ ਸਾਰੇ ਬਕਾਇਆ ਕੇਸ ਜੂਨ ਦੇ ਅਖ਼ੀਰ ਤੱਕ ਨਿਪਟਾਏੇ ਜਾਣ : ਕਰ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ

ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ

ਜਲੰਧਰ ਡਵੀਜ਼ਨ ਦੀ ਸਮੀਖਿਆ ਮੀਟਿੰਗ ਕੀਤੀ

ਚੰਡੀਗੜ੍ਹ/ਜਲੰਧਰ/ਲੁਧਿਆਣਾ: ਪੰਜਾਬ ਦੇ ਕਰ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਅੱਜ ਟੈਕਸ (ਕਰ) ਅਧਿਕਾਰੀਆਂ ਨੂੰ ਵੈਟ ਅਤੇ ਜੀਐਸਟੀ ਦੇ ਬਕਾਇਆ ਪਏ ਸਾਰੇ ਕੇਸਾਂ ਨੂੰ ਜੂਨ ਦੇ ਅੰਤ ਤੱਕ ਨਿਪਟਾਉਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਜੀਐਸਟੀ ਭਵਨ ਵਿਖੇ ਕਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਰ ਕਮਿਸ਼ਨਰ ਨੇ ਕਿਹਾ ਕਿ ਸੂਬੇ ਭਰ ਦੇ ਵਪਾਰੀਆਂ ਨੂੰ ਲੋੜੀਂਦੀ ਰਾਹਤ ਦੇਣਾ ਸਮੇਂ ਦੀ ਮੁੱਖ ਲੋੜ ਹੈ।

ਸਾਬਕਾ ਮੁੱਖ ਮੰਤਰੀ ਦੱਬੀ ਬੈਠੇ ਨੇ ਜ਼ਮੀਨਾਂ! ਵੱਡੀ Report ਹੋਈ ਜਨਤਕ, ਆਹ ਲੀਡਰ ਫਸ ਗਏ ਕਸੂਤੇ | D5 Channel Punjabi

ਸ੍ਰੀ ਯਾਦਵ ਨੇ ਕਿਹਾ ਕਿ ਅਧਿਕਾਰੀ ਵੈਟ ਅਤੇ ਜੀਐਸਟੀ ਦੇ ਬਕਾਇਆ ਕੇਸਾਂ ਦਾ ਨਿਪਟਾਰਾ ਕਰਨ ਅਤੇ ਕਿਹਾ ਕਿ ਉਹ ਹਰ ਹਫ਼ਤੇ ਨਿੱਜੀ ਤੌਰ `ਤੇ ਇਸ ਕੰਮ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਰ ਕਮਿਸ਼ਨਰ ਨੇ ਅੱਗੇ ਐਲਾਨ ਕੀਤਾ ਕਿ ਵਿਭਾਗ ਜਲਦੀ ਹੀ ਸੂਬੇ ਵਿੱਚ ਜਾਅਲੀ ਫਰਮਾਂ ਨੂੰ ਨੱਥ ਪਾਉਣ ਲਈ ਇੱਕ ਵੱਡੀ ਮੁਹਿੰਮ ਸ਼ੁਰੂ ਕਰੇਗਾ।

Patiala ’ਚ ਹੋਏ ਕਾਂਡ ਦੀ ਅਸਲ ਸੱਚਾਈ! ਘਟਨਾ ’ਚ ਆਹ ਬੰਦਿਆਂ ਦਾ ਹੈ ਹੱਥ? | D5 Channel Punjabi

ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਜਾਅਲੀ ਫਰਮ ਜੋ ਗੈਰ-ਕਾਨੂੰਨੀ ਤਰੀਕਿਆਂ ਨਾਲ ਟੈਕਸ ਚੋਰੀ ਕਰਨ ਦੀ ਕੋਸ਼ਿਸ਼ ਕਰਦੀ ਹੈ, ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਸ੍ਰੀ ਯਾਦਵ ਨੇ ਕਿਹਾ ਕਿ ਹਰੇਕ ਅਧਿਕਾਰੀ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਜਾਅਲੀ ਫਰਮ ਦੇ ਸੰਚਾਲਨ ਲਈ ਜਵਾਬਦੇਹ ਬਣਾਇਆ ਜਾਵੇਗਾ। ਇਕ ਹੋਰ ਮੁੱਦੇ `ਤੇ ਚਰਚਾ ਕਰਦੇ ਹੋਏ ਕਰ ਕਮਿਸ਼ਨਰ ਨੇ ਕਿਹਾ ਕਿ ਹਰੇਕ ਅਧਿਕਾਰੀ ਇਹ ਯਕੀਨੀ ਬਣਾਏਗਾ ਕਿ ਅਸੈਸਮੈਂਟ ਕੇਸ ਸਤੰਬਰ ਦੇ ਅੰਤ ਤੱਕ ਮੁਕੰਮਲ ਹੋ ਜਾਣ।

BIG Breaking : ਸਰਕਾਰ ਦਾ ਕਰੰਟ ਖ਼ਤਮ? ਲੋਕਾਂ ਦੀਆਂ ਨਿਕਲੀਆਂ ਚਿੰਗਾੜੀਆਂ | D5 Channel Punjabi

ਉਨਾਂ ਕਿਹਾ ਕਿ ਅਧਿਕਾਰੀ ਵਿੱਤੀ ਸਾਲ ਦੇ ਅੰਤ ਤੱਕ ਇੰਤਜ਼ਾਰ ਨਾ ਕਰਨ, ਸਗੋਂ ਬਾਰੀਕੀ ਨਾਲ ਅਧਿਐਨ ਕਰਕੇ ਸਤੰਬਰ ਦੇ ਅੰਤ ਤੱਕ ਇਸ ਕਾਰਜ ਨੂੰ ਨੇਪਰੇ ਚਾੜ੍ਹਨ। ਸ੍ਰੀ ਯਾਦਵ ਨੇ ਕਿਹਾ ਕਿ ਵਿਭਾਗ ਵੱਲੋਂ ਜਲਦੀ ਹੀ ਹਰੇਕ ਅਧਿਕਾਰੀ ਦੁਆਰਾ ਆਪਣੀਆਂ ਅਸੈਸਮੈਂਟਸ ਪੂਰੀਆਂ ਕਰਨ ਲਈ ਮਹੀਨਾਵਾਰ ਟੀਚਾ ਮਿੱਥਿਆ ਜਾਵੇਗਾ। ਕਰ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਣੇ ਖੇਤਰ ਦੇ ਦੌਰੇ ਵਧਾਉਣ ਦੇ ਨਿਰਦੇਸ਼ ਦਿੱਤੇ।

Punjab Power Crisis Today : ਬਿਜਲੀ ਮੰਤਰੀ Harbhajan Singh ਨੇ ਦਿੱਤੀ ਖੁਸ਼ਖ਼ਬਰੀ? ਕੱਟਾਂ ਨੇ ਲੋਕਾਂ ਦੇ ਕੱਢੇ ਵੱਟ

ਉਨ੍ਹਾਂ ਕਿਹਾ ਕਿ ਇਹ ਇੱਕ ਪਾਸੇ ਵਿਭਾਗ ਨੂੰ ਜ਼ਮੀਨੀ ਹਕੀਕਤਾਂ ਤੋਂ ਜਾਣੂੰ ਕਰਵਾਉਣ ਅਤੇ ਦੂਜੇ ਪਾਸੇ ਟੈਕਸਾਂ ਨਾਲ ਸਬੰਧਤ ਮਾਮਲਿਆਂ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਕਰੇਗਾ। ਸ੍ਰੀ ਯਾਦਵ ਨੇ ਕਿਹਾ ਕਿ ਜਾਂਚ ਕਰਨਾ ਹਰੇਕ ਅਧਿਕਾਰੀ ਲਈ ਜ਼ਰੂਰੀ ਹੈ ਅਤੇ ਇਸ ਸਬੰਧੀ ਵਿਭਾਗ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇ। ਟੈਕਸ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਡੀਮਡ ਅਪਰੂਵਲ ਆਰ.ਸੀਜ਼ ਲਈ ਵੀ ਨਿਰੀਖਣ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ ਦੀ ਲੋੜ ਹੈ।

Khabran Da Sira : ਮਾਨ ਸਰਕਾਰ ਦੀ ਵੱਡੀ ਕਾਰਵਾਈ, ਲੀਡਰਾਂ ਨੂੰ ਪਈਆਂ ਭਾਜੜਾਂ ! D5 Channel Punjabi

ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਫੀਲਡ ਨਿਰੀਖਣ ਕਰਨ ਵਿੱਚ ਅਧਿਕਾਰੀਆਂ ਦੀ ਕੁਤਾਹੀ ਦਾ ਸਖ਼ਤ ਨੋਟਿਸ ਲਿਆ ਜਾਵੇਗਾ। ਸ੍ਰੀ ਯਾਦਵ ਨੇ ਕਿਹਾ ਕਿ ਗਲਤੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਨ ਦੱਸੋ ਨੋਟਿਸ ਜਾਰੀ ਕਰਨ ਸਮੇਤ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਰ ਕਮਿਸ਼ਨਰ ਨੇ ਸਪੱਸ਼ਟ ਕਿਹਾ ਕਿ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

Bandi Singh Rehai Morcha : ਸਰਕਾਰ ਅੱਗੇ ਸਿੱਖ ਜਥੇਬੰਦੀ ਨੇ ਰੱਖੀ ਵੱਡੀ ਮੰਗ, ਕੇਂਦਰ ਜਾਂ ਦਿੱਲੀ ਸਰਕਾਰ ਕਰੂ ਪੂਰਾ?

ਉਨ੍ਹਾਂ ਕਿਹਾ ਕਿ ਟੈਕਸ ਚੋਰੀ ਕਰਨ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੁੰਦਾ ਹੈ ਜੋ ਕਿ ਕਿਸੇ ਵੀ ਤਰ੍ਹਾਂ ਬਰਦਾਸ਼ਤਯੋਗ ਨਹੀਂ ਹੈ ਅਤੇ ਵਿਭਾਗ ਵੱਲੋਂ ਹੁਣ ਸਾਰੇ ਟੈਕਸ ਚੋਰੀ ਕਰਨ ਵਾਲਿਆਂ `ਤੇ ਸ਼ਿਕੰਜਾ ਕਸਿਆ ਜਾਵੇਗਾ। ਸ੍ਰੀ ਯਾਦਵ ਨੇ ਕਿਹਾ ਕਿ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕੋਈ ਵੀ ਟੈਕਸ ਚੋਰੀ ਕਰਨ ਵਾਲਾ ਸਰਕਾਰ ਦੇ ਸ਼ਿਕੰਜੇ ਤੋਂ ਬਚ ਕੇ ਨਾ ਨਿਕਲੇ। ਕਰ ਕਮਿਸ਼ਨਰ ਨੇ ਟੈਕਸਾਂ ਦੇ ਖੜ੍ਹੇ ਬਕਾਏ ਦੀ ਜਲਦੀ ਵਸੂਲੀ ਲਈ ਵੀ ਜ਼ੋਰ ਪਾਇਆ।

ਜਾਖੜ ਦਾ ਵੱਡਾ ਧਮਾਕਾ, ਬਣੂ ਨਵੀਂ ਪਾਰਟੀ ! ਸਿੱਧੂ ਤੋਂ ਇਲਾਵਾ ਵੱਡੇ ਲੀਡਰ ਸ਼ਾਮਿਲ ? D5 Channel Punjabi

ਉਨ੍ਹਾਂ ਕਿਹਾ ਕਿ ਅਧਿਕਾਰੀ ਡਿਫਾਲਟਰਾਂ ਤੋਂ ਬਕਾਏ ਦੀ ਵਸੂਲੀ ਲਈ ਵੱਡੇ ਪੱਧਰ `ਤੇ ਰਿਕਵਰੀ ਮੁਹਿੰਮ ਸ਼ੁਰੂ ਕਰਨ। ਸ੍ਰੀ ਯਾਦਵ ਨੇ ਕਿਹਾ ਕਿ ਸੂਬੇ ਵਿੱਚ ਕਰ ਉਗਰਾਹੀ ਨੂੰ ਵਧਾਉਣ ਲਈ ਇਹ ਸਮੇਂ ਦੀ ਲੋੜ ਹੈ। ਅਧਿਕਾਰੀਆਂ ਵੱਲੋਂ ਟੈਕਸ ਸੁਧਾਰਾਂ ਲਈ ਦਿੱਤੇ ਗਏ ਨਵੇਂ ਵਿਚਾਰਾਂ/ਸੁਝਾਵਾਂ ਦਾ ਸੁਆਗਤ ਕਰਦਿਆਂ ਕਰ ਕਮਿਸ਼ਨਰ ਨੇ ਕਿਹਾ ਕਿ ਟੈਕਸ ਸੁਧਾਰਾਂ ਲਈ ਨਵੀਆਂ ਪਹਿਲਕਦਮੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ।

Canada ਸਰਕਾਰ ਦਾ ਫੈਸਲਾ ਦਿੱਤੀ ਖੁਸ਼ਖ਼ਬਰੀ, ਨਵੀਂ ਨੀਤੀ ਲਾਗੂ, ਮਿਲੂ ਸਿੱਧੀ ਨੌਕਰੀ | D5 Channel Punjabi

ਉਨ੍ਹਾਂ ਕਿਹਾ ਕਿ ਵਿਭਾਗ ਸੂਬਾ ਪੱਧਰ `ਤੇ ਵੀ ਅਧਿਕਾਰੀਆਂ ਵੱਲੋਂ ਪੇਸ਼ ਕੀਤੇ ਗਏ ਨਵੇਂ ਵਿਚਾਰਾਂ ਨੂੰ ਅਪਣਾਏਗਾ। ਸ੍ਰੀ ਯਾਦਵ ਨੇ ਇਹ ਵੀ ਕਿਹਾ ਕਿ ਵਿਭਾਗ ਸੂਬੇ ਵਿੱਚ ਟੈਕਸ ਵਸੂਲੀ ਨੂੰ ਹੋਰ ਬਿਹਤਰ ਬਣਾਉਣ ਲਈ ਅਣਥੱਕ ਮਿਹਨਤ ਕਰ ਰਿਹਾ ਹੈ। ਭ੍ਰਿਸ਼ਟਾਚਾਰ ਬਿਲਕੁਲ ਸਹਿਣ ਨਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਰ ਕਮਿਸ਼ਨਰ ਨੇ ਕਿਹਾ ਕਿ ਇਸ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Fatehgarh News : ਬਿਜਲੀ ਤੋਂ ਬਾਅਦ ਹੁਣ ਆਹ ਗਰੰਟੀ ਵੀ ਪੂਰੀ, ਸਰਕਾਰ ਨੇ ਦਿੱਤੀ ਖੁਸ਼ਖਬਰੀ | D5 Channel Punjabi

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਮਾਂਬੱਧ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਸ੍ਰੀ ਯਾਦਵ ਨੇ ਇਹ ਵੀ ਕਿਹਾ ਕਿ ਵਿਭਾਗ ਟੈਕਸ ਵਸੂਲੀ ਅਤੇ ਸੇਵਾਵਾਂ ਦੇਣ ਵਿੱਚ ਇੱਕ ਨਵਾਂ ਮਾਪਦੰਡ ਸਥਾਪਤ ਕਰੇਗਾ। ਕਰ ਕਮਿਸ਼ਨਰ ਨੇ ਸਮੂਹ ਵਪਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਬਕਾਇਆ ਟੈਕਸ ਸਰਕਾਰ ਨੂੰ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਇਸ ਟੈਕਸ ਦੀ ਵਰਤੋਂ ਢੁਕਵੇਂ ਢੰਗ ਨਾ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਕੀਤੀ ਜਾਂਦੀ ਹੈ ਜਿਸ ਕਾਰਨ ਟੈਕਸ ਅਦਾ ਕਰਨ ਵਾਲੇ ਇਸ ਵਿਕਾਸ ਦਾ ਹਿੱਸਾ ਬਣਦੇ ਹਨ।

Fazilka News : Navjot Sidhu ਦਾ ਵੱਡਾ ਸਿਆਸੀ ਧਮਾਕਾ! ਹਾਈਕਮਾਨ ਦੀਆਂ ਹਿੱਲੀਆਂ ਜੜ੍ਹਾਂ | D5 Channel Punjabi

ਸ੍ਰੀ ਯਾਦਵ ਨੇ ਇਹ ਵੀ ਕਿਹਾ ਕਿ ਕਰਦਾਤਾਵਾਂ ਦੇ ਸਹਿਯੋਗ ਤੋਂ ਬਿਨਾਂ ਰਾਜ ਦੇ ਵਿਕਾਸ ਦਾ ਟੀਚਾ ਪ੍ਰਾਪਤ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਵਧੀਕ ਕਮਿਸ਼ਨਰ ਸ੍ਰੀਮਤੀ ਬ੍ਰਹਮਨੀਤ ਕੌਰ ਅਤੇ ਸ੍ਰੀ ਰਵਨੀਤ ਸਿੰਘ ਖੁਰਾਣਾ, ਡਿਪਟੀ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਅਤੇ ਹੋਰ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button