Breaking NewsD5 specialNewsPunjabSportsTop News

ਕੈਂਸਰ ਨਾਲ ਜੂਝ ਰਹੀ 105 ਸਾਲਾ ਐਥਲੀਟ ਮਾਨ ਕੌਰ ਦਾ ਦੇਹਾਂਤ

ਚੰਡੀਗੜ੍ਹ : ਦੁਨੀਆਭਰ ‘ਚ ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੀ ਇੰਟਰਨੈਸ਼ਨਲ ਮਾਸਟਰ ਐਥਲੀਟ ਬੀਬੀ ਮਾਨ ਕੌਰ ਦਾ ਦੇਹਾਂਤ ਹੋ ਗਿਆ ਹੈ। ਮਾਨ ਕੌਰ ਕੈਂਸਰ ਨਾਲ ਜੂਝ ਰਹੀ ਸੀ। ਬੇਬੇ ਮਾਨ ਕੌਰ ਡੇਰਾਬੱਸੀ ਦੇ ਸ਼ੁੱਧੀ ਆਯੁਰਵੈਦਿਕ ਹਸਪਤਾਲ ਵਿਚ ਜੇਰੇ ਇਲਾਜ ਸਨ। ਬੇਬੇ ਮਾਨ ਕੌਰ ਜੀ ਦੀ ਮੌਤ ਦੀ ਖ਼ਬਰ ਦਿੰਦਿਆਂ ਉਨ੍ਹਾਂ ਦੇ ਪੁੱਤਰ ਗੁਰਦੇਵ ਸਿੰਘ ਨੇ ਦੱਸਿਆ ਕਿ ਮਾਤਾ ਮਾਨ ਕੌਰ ਕੈਂਸਰ ਦੀ ਬੀਮਾਰੀ ਨਾਲ ਪੀੜਤ ਸਨ। ਉਨ੍ਹਾਂ ਦਾ ਇਲਾਜ ਡੇਰਾਬੱਸੀ ਦੇ ਹਸਪਤਾਲ ‘ਚ ਚੱਲ ਰਿਹਾ ਸੀ।

ਕਿਸਾਨਾਂ ਲਈ ਆਈ ਵੱਡੀ ਖੁਸ਼ਖ਼ਬਰੀ, ਕੇਂਦਰ ਨੂੰ ਝਟਕਾ!ਬਾਰਡਰ ’ਤੇ ਲੱਗੇ ਜਿੱਤ ਦੇ ਨਾਅਰੇ!

ਫਿਲਹਾਲ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੋ ਰਿਹਾ ਸੀ ਪਰ ਅੱਜ ਦੁਪਹਿਰ ਅਚਾਨਕ ਉਨ੍ਹਾਂ ਦੀ ਹਾਲਤ ਖ਼ਰਾਬ ਹੋਣ ਕਾਰਨ ਮੌਤ ਹੋ ਗਈ। ਬੇਬੇ ਮਾਨ ਕੌਰ ਦੀ ਮੌਤ ਦੀ ਖ਼ਬਰ ਨਾਲ ਸੋਗ ਦੀ ਲਹਿਰ ਦੌੜ ਗਈ। ਦੱਸ ਦਈਏ ਕਿ ਐਥਲੀਟ ਮਾਨ ਕੌਰ ਅੰਤਰਰਾਸ਼ਟਰੀ ਪੱਧਰ ‘ਤੇ 35 ਮੈਡਲ ਜਿੱਤ ਚੁੱਕੀ ਹੈ। ਉਨ੍ਹਾਂ ਦੀਆਂ ਉਪਲੱਬਧੀਆਂ ਨੂੰ ਦੇਖਦੇ ਹੋਏ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਾਲ 2019 ‘ਚ ਉਨ੍ਹਾਂ ਨੂੰ ਨਾਰੀ ਸ਼ਕਤੀ ਇਨਾਮ ਨਾਲ ਸਨਮਾਨਿਤ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button