NationalTop News

ਕੈਦੀਆਂ ਦੀ ਜਾਤੀ ਦੇ ਆਧਾਰ ’ਤੇ ਜੇਲ੍ਹ ’ਚ ਕੰਮ ਦੀ ਵੰਡ ਦੇ ਮਾਮਲੇ ’ਚ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

ਨਵੀਂ ਦਿੱਲੀ, 3 ਅਕਤੂਬਰ- ਕੈਦੀਆਂ ਦੀ ਜਾਤੀ ਦੇ ਆਧਾਰ ’ਤੇ ਜੇਲ੍ਹ ’ਚ ਕੰਮ ਦੀ ਵੰਡ ਦੇ ਮਾਮਲੇ ’ਚ ਅੱਜ ਸੁਪਰੀਮ ਕੋਰਟ ਆਪਣਾ ਫ਼ੈਸਲਾ ਸੁਣਾਏਗੀ। ਚੀਫ਼ ਜਸਟਿਸ ਆਫ਼ ਇੰਡੀਆ ਡੀ.ਵਾਈ. ਚੰਦਰਚੂੜ, ਜਸਟਿਸ ਜੇ.ਬੀ. ਪਾਰਦੀਵਾਲਾ, ਜਸਟਿਸ ਮਨੋਜ ਮਿਸ਼ਰਾ ਦੀ 3 ਮੈਂਬਰੀ ਬੈਂਚ ਨੇ 10 ਜੁਲਾਈ ਨੂੰ ਇਸ ਸੰਬੰਧੀ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। 

ਇਹ ਮਾਮਲਾ ਇਕ ਪੱਤਰਕਾਰ ਸੁਕੰਨਿਆ ਸ਼ਾਂਤਾ ਨੇ ਉਠਾਇਆ ਸੀ। ਉਸ ਨੇ ਦਸੰਬਰ 2023 ਵਿਚ ਸੁਪਰੀਮ ਕੋਰਟ ਵਿਚ ਇਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਅਤੇ ਦਲੀਲ ਦਿੱਤੀ ਕਿ ਦੇਸ਼ ਦੇ ਲਗਭਗ 17 ਰਾਜਾਂ ਦੀਆਂ ਜੇਲ੍ਹਾਂ ਵਿਚ ਬੰਦ ਕੈਦੀਆਂ ਨਾਲ ਜਾਤੀ ਅਧਾਰਤ ਵਿਤਕਰਾ ਹੋ ਰਿਹਾ ਹੈ। ਇਸ ’ਤੇ ਪਹਿਲੀ ਸੁਣਵਾਈ ਜਨਵਰੀ 2024 ’ਚ ਹੋਈ ਸੀ। ਅਦਾਲਤ ਨੇ 17 ਸੂਬਿਆਂ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਸੀ। ਛੇ ਮਹੀਨਿਆਂ ਦੇ ਅੰਦਰ ਸਿਰਫ਼ ਉੱਤਰ ਪ੍ਰਦੇਸ਼, ਝਾਰਖੰਡ, ਉੜੀਸਾ, ਤਾਮਿਲਨਾਡੂ ਅਤੇ ਪੱਛਮੀ ਬੰਗਾਲ ਨੇ ਅਦਾਲਤ ਵਿਚ ਆਪਣਾ ਜਵਾਬ ਦਾਇਰ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button