Breaking NewsInternationalNews

ਕੈਨੇਡਾ ‘ਚ ਇੱਕ ਹੋਰ ਅੰਮ੍ਰਿਤਧਾਰੀ ਗੁਰਸਿੱਖ ਹੋਇਆ ਨਸਲੀ ਹਮਲੇ ਦਾ ਸ਼ਿਕਾਰ

ਕੈਲਗਰੀ: ਕੈਨੇਡਾ ਦੇ ਸ਼ਹਿਰ ਕੈਲਗਰੀ ‘ਚ ਇੱਕ ਵਾਰ ਫਿਰ ਅੰਮ੍ਰਿਤਧਾਰੀ ਗੁਰਸਿੱਖ ਨਸਲੀ ਹਮਲੇ ਦਾ ਸ਼ਿਕਾਰ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨੀਂ 2 ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਅੰਮ੍ਰਿਤਧਾਰੀ ਬਜ਼ੁਰਗ ਚਰਨਜੀਤ ਸਿੰਘ ‘ਤੇ ਹਮਲਾ ਕੀਤਾ ਗਿਆ ਜਿਸ ਕਾਰਨ ਉਹ ਜ਼ਖਮੀ ਹੋ ਗਏ। ਚਰਨਜੀਤ ਸਿੰਘ ਸ਼ੁੱਕਰਵਾਰ ਸਵੇਰੇ ਮਾਟਿਨਡੇਲ ਬੁੱਲੇਵਾਰਡ ਤੋਂ ਪੈਦਲ ਹੀ ਗੁਰਦੁਆਰਾ ਸਾਹਿਬ ਵਿਖੇ ਪਾਠ ਕਰਨ ਜਾ ਰਹੇ ਸਨ। ਇਸ ਦੌਰਾਨ 2 ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਨੂੰ ਰੋਕ ਕੇ ਉਨ੍ਹਾਂ ਦੀ ਪਿੱਠ ‘ਤੇ ਵਾਰ ਕਰ ਦਿੱਤਾ। ਬਾਅਦ ‘ਚ ਜਦ ਪੁਲਿਸ ਘਟਨਾ ਸਥਾਨ ‘ਤੇ ਪੁੱਜੀ ਉਦੋਂ ਤਕ ਇਹ ਹਮਲਾਵਰ ਇੱਥੋਂ ਫਰਾਰ ਹੋ ਚੁੱਕੇ ਸਨ।

Read Also ਅੰਮ੍ਰਿਤਧਾਰੀ ਦਲਿਤ ਬੱਚਿਆਂ ਨੂੰ ਨੰਗਾ ਕਰ ਬੁਰੀ ਤਰਾਂ ਕੁੱਟਿਆ

ਬਜ਼ੁਰਗ ਸਿੱਖ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਹੁਣ ਠੀਕ ਦੱਸੀ ਜਾ ਰਹੀ ਹੈ। ਪੁਲਿਸ ਨੇ ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਸ ਥਾਂ ਹਮਲਾ ਹੋਇਆ ਉਸ ਸੜ੍ਹਕ ‘ਤੇ ਬਣੇ ਗਰਾਂ ਦੇ ਬਾਹਰ ਲਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਉਹ ਜਾਂਚ ਕਰ ਰਹੇ ਹਨ। ਇਸ ਤੋਂ ਇਲਾਵਾ ਉਸੇ ਥਾਂ ‘ਤੇ ਇਕ ਹੋਰ ਘਟਨਾ ਵੀ ਵਾਪਰੀ ਸੀ ਤੇ ਕੁੱਝ ਬਦਮਾਸ਼ਾਂ ਨੇ ਇਕ ਔਰਤ ਦਾ ਪਰਸ ਖੋਹ ਲਿਆ। ਪੁਲਿਸ ਵੱਲੋਂ ਇਨ੍ਹਾਂ ਦੋਵੇਂ ਘਟਨਾਵਾਂ ਨੂੰ ਆਪਸ ‘ਚ ਜੋੜ ਕੇ ਦੇਖਿਆ ਜਾ ਰਿਹਾ ਹੈ ਉਨ੍ਹਾਂ ਦਾ ਮੰਨਣਾ ਹੈ ਕਿ ਦੋਵੇਂ ਘਟਨਾਵਾਂ ਦੇ ਦੋਸ਼ੀ ਇਕੋ ਹਨ ਪਰ ਉਹ ਪੂਰੀ ਜਾਂਚ ਮਗਰੋਂ ਹੀ ਇਸ ਦੀ ਰਿਪੋਰਟ ਪੇਸ਼ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button