InternationalTop News
ਕੈਨੇਡਾ ‘ਚ ਔਰਤ ਵਲੋਂ ਪੰਜਾਬੀ ਨੌਜਵਾਨ ਦਾ ਕਤਲ
ਕੈਨੇਡਾ ਦੇ ਮਿਸੀਸਾਗਾ ਵਿੱਚ, ਇੱਕ ਵਿਦੇਸ਼ੀ ਔਰਤ ਨੇ ਇੱਕ ਪੰਜਾਬੀ ਨੌਜਵਾਨ ‘ਤੇ ਚਾਕੂ ਨਾਲ ਹਮਲਾ ਕਰਕੇ ਉਸਦੀ ਗਰਦਨ ‘ਤੇ ਡੂੰਘਾ ਜ਼ਖ਼ਮ ਕੀਤਾ, ਜਿਸ ਨਾਲ ਉਸਦੇ ਗਲੇ ਦੀਆਂ ਖੂਨ ਦੀਆਂ ਨਾੜੀਆਂ ਕੱਟੀਆਂ ਗਈਆਂ। ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਆਈ.ਸੀ.ਯੂ. (ICU) ਵਿੱਚ ਕੁਝ ਸਮਾਂ ਬਿਤਾਉਣ ਤੋਂ ਬਾਅਦ ਉਸਦੀ ਮੌਤ ਹੋ ਗਈ। ਡਾਕਟਰਾਂ ਨੇ ਦੱਸਿਆ ਕਿ ਨਾੜੀਆਂ ਕੱਟੇ ਜਾਣ ਕਾਰਨ ਉਸਦੇ ਦਿਮਾਗ ਤੱਕ ਆਕਸੀਜਨ ਦੀ ਸਪਲਾਈ ਬੰਦ ਹੋ ਗਈ ਸੀ। ਘਟਨਾ ਤੋਂ ਬਾਅਦ ਔਰਤ ਮੌਕੇ ਤੋਂ ਫਰਾਰ ਹੋ ਗਈ।ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਸੰਧੂ (29) ਵਜੋਂ ਹੋਈ ਹੈ। ਜਗਜੀਤ ਦੀ ਭੈਣ, ਜਸਪ੍ਰੀਤ ਕੌਰ ਨੇ ਦੱਸਿਆ ਕਿ ਇਹ ਘਟਨਾ 6 ਸਤੰਬਰ ਨੂੰ ਵਾਪਰੀ ਸੀ, ਪਰ ਪੁਲਿਸ ਨੇ ਹੁਣ ਕਾਰਵਾਈ ਕੀਤੀ ਹੈ। ਪੁਲਿਸ ਨੇ ਹਮਲੇ ਵਿੱਚ ਸ਼ਾਮਲ ਵਿਦੇਸ਼ੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਵਿਰੁੱਧ ਕਤਲ ਦਾ ਕੇਸ ਦਰਜ ਕੀਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




