InternationalTop News

ਕੈਨੇਡਾ ‘ਚ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ

ਕੈਨੇਡਾ ‘ਚ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਤਾਜ਼ਾ ਮਾਮਲਾ ਕੈਨੇਡਾ ਦੇ ਸਰੀ ਸ਼ਹਿਰ ਦਾ ਹੈ, ਜਿੱਥੇ ਇੱਕ 40 ਸਾਲਾ ਸਿੱਖ ਔਰਤ ਨੂੰ ਘਰ ਵਿੱਚ ਵੜ ਕੇ ਕਈ ਵਾਰ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਬੁੱਧਵਾਰ (7 ਦਸੰਬਰ) ਦੀ ਰਾਤ 9.30 ਵਜੇ ਚਾਕੂ ਨਾਲ ਹਮਲੇ ਦੀ ਸੂਚਨਾ ਮਿਲੀ।ਜਦੋਂ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਔਰਤ ਦੀ ਹਾਲਤ ਗੰਭੀਰ ਸੀ, ਜਦੋਂ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਔਰਤ ਹਰਪ੍ਰੀਤ ਕੌਰ ਦੇ 40 ਸਾਲਾ ਪਤੀ ਨੂੰ ਕਤਲ ਦੇ ਸ਼ੱਕ ਵਿੱਚ ਮੌਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਹਾਲਾਂਕਿ ਬਾਅਦ ‘ਚ ਪੁੱਛਗਿੱਛ ਤੋਂ ਬਾਅਦ ਉਸ ਨੂੰ ਛੱਡ ਦਿੱਤਾ ਗਿਆ। ਪੁਲਿਸ ਨੇ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਇਸ ਮਾਮਲੇ ਸਬੰਧੀ ਕੋਈ ਵੀ ਜਾਣਕਾਰੀ ਹੋਵੇ ਤਾਂ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button