ਕੈਨੇਡਾ ਤੋਂ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਦੌਰਾਨ 8 ਲੋਕਾਂ ਦੀ ਮੌਤ, 5 ਭਾਰਤੀ
ਕੈਨੇਡਾ-ਅਮਰੀਕਾ ਸਰਹੱਦ ਨੇੜੇ ਸੇਂਟ ਲਾਰੈਂਸ ਨਦੀ ਦੇ ਕੰਢੇ ‘ਤੇ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹੋਏ ਦੋ ਬੱਚਿਆਂ ਸਮੇਤ ਅੱਠ ਲੋਕਾਂ ਦੀ ਮੌਤ ਇਸ ਵਿੱਚ ਪੰਜ ਭਾਰਤੀ ਸ਼ਾਮਲ ਹਨ।ਅਧਿਕਾਰੀਆਂ ਨੇ ਦੱਸਿਆ ਕਿ ਡੁੱਬੀ ਕਿਸ਼ਤੀ ਦੇ ਕੋਲ ਉਨ੍ਹਾਂ ਦੀਆਂ ਲਾਸ਼ਾਂ ਮਿਲੀਆਂ ਹਨ। ਲਾਸ਼ਾਂ ਦੋ ਪਰਿਵਾਰਾਂ ਦੀਆਂ ਦੱਸੀਆਂ ਜਾ ਰਹੀਆਂ ਹਨ। ਇਸ ਵਿੱਚ ਇੱਕ ਪਰਿਵਾਰ ਭਾਰਤੀ ਸੀ, ਜਦਕਿ ਦੂਜਾ ਪਰਿਵਾਰ ਰੋਮਾਨੀਆ ਮੂਲ ਦਾ ਸੀ, ਜਿਨ੍ਹਾਂ ਕੋਲੋਂ ਕੈਨੇਡੀਅਨ ਪਾਸਪੋਰਟ ਬਰਾਮਦ ਕੀਤਾ ਗਿਆ ਹੈ। ਦੂਜੇ ਪਾਸੇ ਕੈਨੇਡੀਅਨ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਸਥਾਨਕ ਪੁਲਿਸ ਮੁਖੀ ਸੀਨ ਡੁਲੂਡ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ, “ਹੁਣ ਪਾਣੀ ਵਿੱਚੋਂ ਕੁੱਲ ਅੱਠ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਹਨਾਂ ਵਿੱਚ 6 ਬਾਲਗ ਅਤੇ ਦੋ ਬੱਚੇ ਸ਼ਾਮਲ ਹਨ।” ਵੀਰਵਾਰ ਦੇਰ ਸ਼ਾਮ ਪਹਿਲੇ 6 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਦੋ ਵਿਅਕਤੀਆਂ ਜਿਨ੍ਹਾਂ ਦੀਆਂ ਲਾਸ਼ਾਂ ਬਾਅਦ ਵਿੱਚ ਮਿਲੀਆਂ ਸਨ, ਇੱਕ ਰੋਮਾਨੀਅਨ ਮੂਲ ਦਾ ਬੱਚਾ ਅਤੇ ਇੱਕ ਭਾਰਤੀ ਔਰਤ ਸ਼ਾਮਲ ਹੈ। ਕੈਨੇਡੀਅਨ ਅਧਿਕਾਰੀਆਂ ਦਾ ਮੰਨਣਾ ਹੈ ਕਿ ਸਾਰੇ ਕੈਨੇਡਾ ਤੋਂ ਗੈਰ-ਕਾਨੂੰਨੀ ਢੰਗ ਨਾਲ ਸੰਯੁਕਤ ਰਾਜ ਅਮਰੀਕਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ।ਮੋਹਾਕ ਕਬਾਇਲੀ ਖੇਤਰ ਕੈਨੇਡਾ ਦੇ ਕਿਊਬਿਕ ਅਤੇ ਓਨਟਾਰੀਓ ਅਤੇ ਅਮਰੀਕਾ ਦੇ ਨਿਊਯਾਰਕ ਰਾਜ ਵਿੱਚ ਫੈਲਿਆ ਹੋਇਆ ਹੈ। ਇਹ ਸ਼ੱਕ ਹੈ ਕਿ ਮੀਂਹ, ਗੜੇਮਾਰੀ ਅਤੇ ਤੇਜ਼ ਹਵਾ ਸਮੇਤ ਖਰਾਬ ਮੌਸਮ ਕਾਰਨ ਕਿਸ਼ਤੀ ਪਲਟ ਗਈ, ਜਿਸ ਨਾਲ ਸਵਾਰ ਲੋਕਾਂ ਦੀ ਮੌਤ ਹੋ ਗਈ। ਹਾਲਾਂਕਿ ਮੌਤ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਪੋਸਟਮਾਰਟਮ ਦੀ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ, “ਸਾਡੇ ਵਿਚਾਰ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਹਨ। ਇਹ ਇੱਕ ਦਿਲ ਦਹਿਲਾ ਦੇਣ ਵਾਲੀ ਤ੍ਰਾਸਦੀ ਹੈ।” ਜ਼ਿਕਰਯੋਗ ਹੈ ਕਿ ਹਾਲ ਹੀ ਦੇ ਸਮੇਂ ਵਿਚ ਕੈਨੇਡਾ ਤੋਂ ਅਮਰੀਕਾ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀਆਂ ਕਈ ਕੋਸ਼ਿਸ਼ਾਂ ਹੋਈਆਂ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.