InternationalTop News

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਭਾਰਤੀ ਮੂਲ ਦੇ ਵਿਅਕਤੀ ਦੀ ਪਾਣੀ ‘ਚ ਡੁੱਬਣ ਨਾਲ ਮੌਤ

ਐਡਮਿੰਟਨ: ਕੈਨੇਡਾ ਦੇ ਸੂਬੇ ਅਲਬਰਟਾ ਦੇ ਐਡਮਿੰਟਨ ਸ਼ਹਿਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਭਾਰਤੀ ਮੂਲ ਦੇ ਇਕ ਵਿਅਕਤੀ ਦੀ ਪਾਣੀ ‘ਚ ਡੁੱਬਣ ਨਾਲ ਮੌਤ ਹੋ ਗਈ।

ਮ੍ਰਿਤਕ ਦੀ ਪਹਿਚਾਣ ਸਚਿਨ ਕਦਮ (42) ਵਜੋ ਹੋਈ ਹੈ। ਜਾਣਕਾਰੀ ਅਨੁਸਾਰ ਆਈਲੈਂਡ ਲੇਕ ਵਿਖੇ ਪੈਡਲ ਬੋਟਿੰਗ ਕਰਦੇ ਹੋਏ ਉਸ ਦੀ ਡੁੱਬਣ ਨਾਲ ਮੌਤ ਹੋ ਗਈ ਹੈ ਅਤੇ ਉਹ ਆਪਣੇ ਪਿਛੇ ਇੱਕ ਛੋਟੀ ਬੇਟੀ ਅਤੇ ਪਤਨੀ ਛੱਡ ਗਿਆ ਹੈ। ਮ੍ਰਿਤਕ ਸਚਿਨ ਦੇ ਦੋਸਤਾਂ ਮੁਤਾਬਕ ਉਹ ਇੱਕ ਵਧੀਆ ਤੈਰਾਕ ਅਤੇ ਮਿਲਣਸਾਰ ਇਨਸਾਨ ਸੀ।

ਇੱਥੇ ਜ਼ਿਕਰਯੋਗ ਹੈ ਕਿ ਹਰ ਸਾਲ ਕੈਨੇਡਾ ‘ਚ ਦਰਜਨਾਂ ਦੇ ਕਰੀਬ ਲੋਕਾਂ ਦੀਆਂ ਮੌਤਾਂ ਪਾਣੀ ‘ਚ ਡੁੱਬਣ ਕਾਰਨ ਹੋ ਜਾਂਦੀਆ ਹਨ। ਮ੍ਰਿਤਕ ਸਚਿਨ ਕਦਮ ਬਤੌਰ ਇਕ ਵੈਲਡਰ ਸੀ ਅਤੇ ਆਪਣੇ ਪਰਿਵਾਰ ਸਮੇਤ ਸਾਲ 2014 ‘ਚ ਭਾਰਤ ਤੋਂ ਕੈਨੇਡਾ ਆਇਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button