ਕੈਨੇਡਾ ਤੋਂ ਗੈਂਗਸਟਰਾਂ ਨੂੰ ਡਿਪੋਰਟ ਕਰਨ ਦੀ ਮੰਗ ਤੇਜ਼, ਪੰਜਾਬ ਪੁਲਿਸ ਗ੍ਰਿਫ਼ਤਾਰ ਕਰਨ ਲਈ ਤਿਆਰ

ਕੈਨੇਡਾ ਵਿੱਚ ਸ਼ਰਨਾਰਥੀ ਬਣ ਕੇ ਰਹਿ ਰਹੇ ਗੈਂਗਸਟਰਾਂ ਨੂੰ ਡਿਪੋਰਟ (ਦੇਸ਼ ਨਿਕਾਲਾ) ਕਰਨ ਦੀ ਮੰਗ ਹੁਣ ਜ਼ੋਰ ਫੜਨ ਲੱਗੀ ਹੈ। ਕੈਨੇਡਾ ਦੀ ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਲਾਰੈਂਸ ਬਿਸ਼ਨੋਈ ਗੈਂਗ ਦੇ ਗੈਂਗਸਟਰਾਂ ਨੂੰ ਬਾਹਰ ਕੱਢਣ ਦੀ ਮੰਗ ਪਹਿਲਾਂ ਹੀ ਕਰ ਚੁੱਕੇ ਹਨ ਅਤੇ ਹੁਣ ‘ਪੀਪਲਜ਼ ਪਾਰਟੀ ਆਫ ਕੈਨੇਡਾ’ ਦੇ ਮੁਖੀ ਮੈਕਸਿਮ ਬਰਨੀਅਰ ਨੇ ਵੀ ਗੈਂਗਸਟਰਾਂ ਨੂੰ ਡਿਪੋਰਟ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈਕੈਨੇਡਾ ਦੀਆਂ ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਪੰਜਾਬ ਪੁਲਿਸ ਵੀ ਕੈਨੇਡਾ ਤੋਂ ਗੈਂਗ ਚਲਾਉਣ ਵਾਲੇ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਅਪਰਾਧੀਆਂ ਨੂੰ ਭਾਰਤ ਲਿਆਉਣਾ ਚਾਹੁੰਦੀ ਹੈ। ਵਿਰੋਧੀ ਧਿਰਾਂ ਕੈਨੇਡਾ ਸਰਕਾਰ ‘ਤੇ ਲਗਾਤਾਰ ਦਬਾਅ ਬਣਾ ਰਹੀਆਂ ਹਨ ਕਿ ਇਮੀਗ੍ਰੇਸ਼ਨ ਨੀਤੀ ਵਿੱਚ ਬਦਲਾਅ ਕਰਕੇ ਗੈਰ-ਕਾਨੂੰਨੀ ਤਰੀਕੇ ਨਾਲ ਕੈਨੇਡਾ ਪਹੁੰਚੇ ਗੈਂਗਸਟਰਾਂ ਨੂੰ ਤੁਰੰਤ ਡਿਪੋਰਟ ਕੀਤਾ ਜਾਵੇ ਤਾਂ ਜੋ ਦੇਸ਼ ਵਿੱਚ ਵਧ ਰਹੇ ਅਪਰਾਧਾਂ ਨੂੰ ਨੱਥ ਪਾਈ ਜਾ ਸਕੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




