InternationalTop News

ਕੈਨੇਡਾ ਤੋਂ 700 ਭਾਰਤੀ ਵਿਦਿਆਰਥੀ ਹੋਣਗੇ ਡਿਪੋਰਟ, ਜਲੰਧਰ ਦੇ ਏਜੰਟ ਨੇ ਦਿੱਤੇ ਸਨ ਫਰਜ਼ੀ ਆਫਰ ਲੈਟਰ

ਪੀਆਰ ਲਈ ਅਪਲਾਈ ਕਰਨ ‘ਤੇ ਸਰਕਾਰ ਕੈਨੇਡਾ ਤੋਂ ਕਰੀਬ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਜਾ ਰਹੀ ਹੈ। ਪੰਜਾਬ ਦੇ ਜਲੰਧਰ ਦੇ ਇੱਕ ਏਜੰਟ ਨੇ ਵਿਦਿਆਰਥੀਆਂ ਨੂੰ ਫਰਜ਼ੀ ਆਫਰ ਲੈਟਰ ਦੇ ਕੇ ਕੈਨੇਡਾ ਕਾਲਜ ਵਿੱਚ ਦਾਖਲਾ ਦਿਵਾਇਆ। ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ (ਸੀ.ਬੀ.ਐੱਸ.ਏ.) ਨੇ 700 ਭਾਰਤੀ ਵਿਦਿਆਰਥੀਆਂ ਨੂੰ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਹੁਣ ਉਨ੍ਹਾਂ ਨੂੰ ਭਾਰਤ ਵਾਪਸ ਜਾਣਾ ਪਵੇਗਾ।ਇਨ੍ਹਾਂ ਵਿਦਿਆਰਥੀਆਂ ਕੋਲ ਹੁਣ ਨੋਟਿਸ ਨੂੰ ਅਦਾਲਤ ਵਿੱਚ ਚੁਣੌਤੀ ਦੇਣ ਦਾ ਇੱਕੋ ਇੱਕ ਵਿਕਲਪ ਬਚਿਆ ਹੈ, ਜਿਸ ਵਿੱਚ 3 ਤੋਂ 4 ਸਾਲ ਲੱਗਣਗੇ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਐਜੂਕੇਸ਼ਨ ਮਾਈਗ੍ਰੇਸ਼ਨ ਸਰਵਿਸ ਸੈਂਟਰ ਰਾਹੀਂ 700 ਵਿਦਿਆਰਥੀਆਂ ਨੇ ਵਿਦਿਆਰਥੀ ਵੀਜ਼ੇ ਲਈ ਅਪਲਾਈ ਕੀਤਾ ਸੀ। ਹੰਬਰ ਕਾਲਜ ਵਿੱਚ ਦਾਖ਼ਲੇ ਲਈ ਪ੍ਰਤੀ ਵਿਦਿਆਰਥੀ 16 ਤੋਂ 20 ਲੱਖ ਰੁਪਏ ਲਏ ਗਏ। ਨਾਲ ਹੀ ਹਵਾਈ ਟਿਕਟਾਂ ਅਤੇ ਸੁਰੱਖਿਆ ਦਾ ਖਰਚਾ ਵੱਖਰਾ ਸੀ।ਵਿਦਿਆਰਥੀਆਂ ਨੇ ਦੱਸਿਆ ਕਿ ਜਦੋਂ ਉਹ ਵਿਦੇਸ਼ ਪਹੁੰਚੇ ਤਾਂ ਉਨ੍ਹਾਂ ਨੂੰ ਕਿਹਾ ਗਿਆ ਕਿ ਕਾਲਜ ਦੀਆਂ ਸਾਰੀਆਂ ਸੀਟਾਂ ਭਰ ਗਈਆਂ ਹਨ ਅਤੇ ਵਿਦਿਆਰਥੀਆਂ ਨੂੰ ਅਗਲੇ ਸਮੈਸਟਰ ਤੱਕ 6 ਮਹੀਨੇ ਉਡੀਕ ਕਰਨੀ ਪਵੇਗੀ। ਇਨ੍ਹਾਂ ਵਿਦਿਆਰਥੀਆਂ ਨੂੰ ਏਜੰਸੀ ਵੱਲੋਂ ਫੀਸ ਵਾਪਸ ਕਰ ਦਿੱਤੀ ਗਈ ਅਤੇ ਅਗਲੇ ਸਮੈਸਟਰ ਲਈ ਦਾਖਲਾ ਲਿਆ ਗਿਆ। ਵਿਦਿਆਰਥੀਆਂ ਨੇ ਆਪਣੀ ਪੜ੍ਹਾਈ ਪੂਰੀ ਕੀਤੀ। ਕੰਮ ਦਾ ਤਜਰਬਾ ਹਾਸਲ ਕਰਨ ਤੋਂ ਬਾਅਦ ਪੀਆਰ ਲਈ ਅਪਲਾਈ ਕੀਤਾ ਸੀ।ਪੀਆਰ ਦੇ ਸਮੇਂ ਜਦੋਂ ਸੀਬੀਐਸਈ ਨੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਤਾਂ ਇਹ ਸਾਹਮਣੇ ਆਇਆ ਕਿ ਏਜੰਟ ਦੁਆਰਾ ਵਿਦਿਆਰਥੀਆਂ ਨੂੰ ਦਿੱਤੇ ਗਏ ਆਫਰ ਲੈਟਰ ਫਰਜ਼ੀ ਸਨ। ਇਸੇ ਲਈ ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਲਈ ਪੱਤਰ ਜਾਂ ਨੋਟਿਸ ਦਿੱਤੇ ਗਏ ਹਨ। ਜਦੋਂ ਵਿਦਿਆਰਥੀਆਂ ਨੇ ਜਲੰਧਰ ਦਫ਼ਤਰ ਨਾਲ ਸੰਪਰਕ ਕੀਤਾ ਤਾਂ ਏਜੰਟ ਦੇ ਦਫ਼ਤਰ ਨੂੰ ਤਾਲਾ ਲੱਗਿਆ ਹੋਇਆ ਪਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਏਜੰਟ ਫਰਾਰ ਹੋ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button