ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਕ ਵਾਰ ਫਿਰ ਭਾਰਤ ਦਾ ਕੀਤਾ ਵਿਰੋਧ, ਕਿਹਾ ਨਿੱਝਰ ਦੇ ਕਤਲ ‘ਚ ਭਾਰਤ ਦੇ ਏਜੰਟ ਸ਼ਾਮਲ
ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਕੈਨੇਡਾ ਦੀ ਸੰਸਦ ‘ਚ ਬਿਆਨ ਦੇਣ ਤੋਂ ਬਾਅਦ ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਕ ਵਾਰ ਫਿਰ ਭਾਰਤ ਦਾ ਵਿਰੋਧ ਕੀਤਾ ਹੈ। ਹੁਣ ਮਨੁੱਖੀ ਅਧਿਕਾਰਾਂ ਦੇ ਐਲਾਨਨਾਮੇ ਦੀ 75ਵੀਂ ਵਰ੍ਹੇਗੰਢ ਮੌਕੇ ਸੰਯੁਕਤ ਰਾਸ਼ਟਰ (ਯੂ.ਐਨ.) ਨੂੰ ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਕੈਨੇਡਾ ਦੀ ਧਰਤੀ ‘ਤੇ ਕੈਨੇਡਾ ਦੇ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦੇ ਏਜੰਟ ਸ਼ਾਮਲ ਹਨ।
#WATCH | ” There is no question, India is a country of growing importance and a country that we need to continue to work with not just in a region but around the world and we are not looking to provoke or cause problems but we are unequivocal about the importance of the rule of… pic.twitter.com/T2ypEHALXQ
— ANI (@ANI) September 21, 2023
ਉਨ੍ਹਾਂ ਕਿਹਾ ਇਹ ਮੰਨਣ ਦੇ ਭਰੋਸੇਯੋਗ ਕਾਰਨ ਹਨ ਕਿ ਕੈਨੇਡਾ ਦੀ ਧਰਤੀ ‘ਤੇ ਕੈਨੇਡੀਅਨ ਨਾਗਰਿਕ ਦੇ ਕਤਲ ਵਿੱਚ ਭਾਰਤ ਸਰਕਾਰ ਦੇ ਏਜੰਟ ਸ਼ਾਮਲ ਸਨ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਕਰਨ ਅਤੇ ਅੱਗੇ ਵਧਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਡੇ ਕੋਲ ਇੱਕ ਸੁਤੰਤਰ ਅਤੇ ਨਿਰਪੱਖ ਨਿਆਂ ਪ੍ਰਣਾਲੀ, ਠੋਸ ਸਬੂਤ ਅਤੇ ਜਵਾਬ ਹਨ।
#WATCH | On sharing evidence, Canadian PM Justin Trudeau says, “Canada has a rigorous and independent justice system, that we trust, to follow through the processes, we will ensure that those processes are strictly, abided by and respected. In terms of safety in Canada and the… pic.twitter.com/rUu1GGimx7
— ANI (@ANI) September 21, 2023
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਸੱਚਾਈ ਤੱਕ ਪਹੁੰਚਣ ਲਈ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ।ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਯੁਕਤ ਰਾਸ਼ਟਰ ਨੂੰ ਆਪਣੇ ਸੰਬੋਧਨ ‘ਚ ਅੰਤਰਰਾਸ਼ਟਰੀ ਨਿਯਮਾਂ ‘ਤੇ ਆਧਾਰਿਤ ਪ੍ਰਣਾਲੀ ਦੀ ਮੰਗ ਕੀਤੀ ਹੈ। ਜਸਟਿਨ ਟਰੂਡੋ ਨੇ ਕਿਹਾ ਕਿ ਕੈਨੇਡਾ ਕਾਨੂੰਨ ਦੇ ਰਾਜ ਅਧੀਨ ਦੇਸ਼ ਹੈ। ਕੈਨੇਡਾ ਵਿੱਚ ਅੰਤਰਰਾਸ਼ਟਰੀ ਨਿਯਮ-ਅਧਾਰਿਤ ਆਰਡਰ ਮਹੱਤਵਪੂਰਨ ਹਨ। ਕਾਨੂੰਨ ਦੇ ਸ਼ਾਸਨ ਵਾਲੇ ਦੇਸ਼ ਕੈਨੇਡਾ ਦੀ ਧਰਤੀ ‘ਤੇ ਭਾਰਤ ਸਰਕਾਰ ਦੇ ਏਜੰਟ ਵੱਲੋਂ ਸਾਡੇ ਨਾਗਰਿਕ ਦਾ ਕਤਲ ਦੁਨੀਆ ਭਰ ‘ਚ ਬਹੁਤ ਹੀ ਗੰਭੀਰ ਮਾਮਲਾ ਹੈ।
#WATCH | Canadian PM Justin Trudeau says, “…I had a direct and frank conversation, with the Prime Minister (Modi), in which I shared my concerns in no uncertain terms…We call upon the government of India to take seriously this matter and to work with us to shed full… pic.twitter.com/VRxnb0fDvj
— ANI (@ANI) September 21, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.