PunjabPunjabi newsTop News
ਕੈਨੇਡਾ ਦੇ ਵਿਨੀਪੈਗ ਗੁਰੂ ਘਰ ਦਾ ਮਾਮਲਾ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਿਸ਼ਾਨ ਸਿੰਘ ਪ੍ਰਧਾਨ ਸਮੇਤ ਸਮੂਹ ਅਹੁਦੇਦਾਰਾਂ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਨੇਡਾ ਦੇ ਵਿਨੀਪੈਗ ਦੇ ਗੁਰਦੁਆਰਾ ਸਾਹਿਬ ਦੇ ਮਾਮਲੇ ਵਿੱਚ ਸਖਤ ਨੋਟਿਸ ਲਿਆ ਹੈ। ਜਥੇਦਾਰ ਗੜਗੱਜ ਨੇ ਨਿਸ਼ਾਨ ਸਿੰਘ ਪ੍ਰਧਾਨ ਸਮੇਤ ਸਮੂਹ ਅਹੁਦੇਦਾਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਹੈ।
ਸਿੰਘ ਸਾਹਿਬ ਨੇ ਨਾਲ ਹੀ ਸਮੂਹ ਅਹੁਦੇਦਾਰਾਂ ਨੂੰ ਗੁਰਦੁਆਰਾ ਸਾਹਿਬ ਦੇ ਬਾਹਰ ਧਰਨੇ ‘ਤੇ ਬੈਠੀਆਂ ਸੰਗਤਾਂ ਨੂੰ ਅੰਦਰ ਆਉਣ ਦੀ ਇਜ਼ਾਜਤ ਦੇਣ ਦੇ ਵੀ ਹੁਕਮ ਦਿੱਤੇ ਹਨ। ਦੱਸ ਦਈਏ ਕਿ ਸੰਗਤ -35 ਡਿਗਰੀ ਤਾਪਮਾਨ ‘ਚ ਗੁਰੂ ਘਰ ਦੇ ਬਾਹਰ ਧਰਨੇ ‘ਤੇ ਬੈਠੀ ਹੋਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




