ਕੈਨੇਡਾ ਦੇ ਸਵਾਮੀਨਾਰਾਇਣ ਮੰਦਿਰ ‘ਚ ਭੰਨਤੋੜ

ਓਟਾਵਾ : ਕੈਨੇਡਾ ਦੇ ਸਵਾਮੀਨਾਰਾਇਣ ਮੰਦਿਰ ‘ਚ ਭੰਨਤੋੜ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਅਣਪਛਾਤੇ ਲੋਕਾਂ ਨੇ ਮੰਦਰ ਦੀਆਂ ਕੰਧਾਂ ਨੂੰ ਨੁਕਸਾਨ ਪਹੁੰਚਾਇਆ ਅਤੇ ਇਸ ਦੇ ਨਾਲ ਭਾਰਤ ਵਿਰੋਧੀ ਸ਼ਬਦਾਵਲੀ ਦੇ ਨਾਲ ਨਾਲ ਖਾਲਿਸਤਾਨੀ ਨਾਅਰੇ ਵੀ ਮੰਦਿਰ ਦੀਆਂ ਦਿਵਾਰਾਂ ਤੇ ਲਿਖੇ। ਭਾਰਤ ਸਰਕਾਰ ਨੇ ਇਸ ਮਾਮਲੇ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ।
BMW ਦੇ ਪਲਾਂਟ ਦਾ ਅਸਲ ਸੱਚ! ਖੁੱਲ੍ਹੇ ਸਰਕਾਰ ਦੇ ਕੱਚੇ ਚਿੱਠੇ? ਮਾਨ ਮੰਗੂ ਜਨਤਾਂ ਤੋਂ ਮੁਆਫੀ!
ਭਾਰਤੀ ਹਾਈ ਕਮਿਸ਼ਨ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਾਰਵਾਈ ਦੀ ਮੰਗ ਕੀਤੀ ਹੈ। ਭਾਰਤੀ ਹਾਈ ਕਮਿਸ਼ਨ ਨੇ ਕਿਹਾ- ਅਸੀਂ ਟੋਰਾਂਟੋ ਦੇ ਸਵਾਮੀਨਾਰਾਇਣ ਮੰਦਿਰ ਦੀ ਭੰਨਤੋੜ ਅਤੇ ਕੰਧਾਂ ‘ਤੇ ਲਿਖੇ ਭਾਰਤ ਵਿਰੋਧੀ ਸ਼ਬਦਾਂ ਦੀ ਨਿੰਦਾ ਕਰਦੇ ਹਾਂ। ਅਸੀਂ ਕੈਨੇਡੀਅਨ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੁਲਿਸ ਮੁਲਜ਼ਮਾਂ ਦੀ ਭਾਲ ਵਿੱਚ ਲੱਗੀ ਹੋਈ ਹੈ।
ਘਟਨਾ 13 ਸਤੰਬਰ ਦੀ ਦੱਸੀ ਜਾ ਰਹੀ ਹੈ।
ਭਾਜਪਾ ਖਿਲ਼ਾਫ ਬੋਲਕੇ, ਕਸੂਤੇ ਫਸੇ ਆਪ MLA, ਕੇਂਦਰ ਦਾ ਵੱਡਾ ਐਕਸ਼ਨ, CBI ਦੀ ਜਾਂਚ, ਦਿੱਲੀ ਸੱਦ ਲਏ ਪੰਜਾਬ MLA
ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਜਿਸ ਤੋਂ ਬਾਅਦ ਇਹ ਮਾਮਲਾ ਸਾਹਮਣੇ ਆਇਆ। ਜਾਣਕਾਰੀ ਮੁਤਾਬਕ ਇਹ ਘਟਨਾ ਦੁਪਹਿਰ 2 ਤੋਂ 3 ਵਜੇ ਦੇ ਦਰਮਿਆਨ ਵਾਪਰੀ। ਫਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਇਸ ਘਟਨਾ ਨੂੰ ਕਿਸ ਨੇ ਅੰਜ਼ਾਮ ਦਿੱਤਾ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਪਿੱਛੇ ਕਿਸੇ ਸੰਗਠਨ ਨਾਲ ਜੁੜੇ ਲੋਕਾਂ ਦਾ ਵੀ ਹੱਥ ਹੋ ਸਕਦਾ ਹੈ। ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ।
We strongly condemn defacing of BAPS Swaminarayan Mandir Toronto with anti-India graffiti. Have requested Canadian authorities to investigate the incident and take prompt action on perpetrators. @MEAIndia @IndiainToronto @PIB_India @DDNewslive @CanadainIndia @cgivancouver
— India in Canada (@HCI_Ottawa) September 15, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.