InternationalTop News
ਕੈਨੇਡਾ ਨੇ ਦਿੱਤਾ 4 ਪੰਜਾਬੀਆਂ ਨੂੰ ਦੇਸ਼-ਨਿਕਾਲਾ: ਜਬਰੀ ਵਸੂਲੀ ਅਤੇ ਸੰਗਠਿਤ ਅਪਰਾਧਾਂ ਵਿੱਚ ਸ਼ਾਮਲ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਸੰਗਠਿਤ ਅਪਰਾਧ ਅਤੇ ਫਿਰੌਤੀ ਨਾਲ ਜੁੜੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਤੋਂ ਬਾਅਦ ਪੰਜਾਬ ਦੇ 4 ਨਾਗਰਿਕਾਂ ਨੂੰ ਡਿਪੋਰਟ ਕਰ ਦਿੱਤਾ ਹੈ। ਸੀ.ਬੀ.ਐੱਸ.ਏ. ਦੁਆਰਾ ਜਾਰੀ ਜਾਣਕਾਰੀ ਅਨੁਸਾਰ, ਡਿਪੋਰਟ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਲਵਿੰਦਰ ਸਿੰਘ, ਜਸਮੇਰ ਸਿੰਘ, ਅਮੀਤੋਜ ਬਾਜਵਾ ਅਤੇ ਸਾਹਿਬਜੋਤ ਸਿੰਘ ਵਜੋਂ ਹੋਈ ਹੈ।
ਕੈਨੇਡਾ ਵਿੱਚ ਵੱਖ-ਵੱਖ ਅਪਰਾਧਾਂ ਦੇ ਆਧਾਰ ‘ਤੇ ਹੁਣ ਤੱਕ 188 ਰਿਮੂਵਲ ਆਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 111 ਲੋਕਾਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ। ਕੈਨੇਡਾ ਦੇ ਜਨਤਕ ਸੁਰੱਖਿਆ ਮੰਤਰੀ ਗੈਰੀ ਆਨੰਦਸਾਂਗਰੀ ਨੇ ਕਿਹਾ ਕਿ ਇਹ ਕਾਰਵਾਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਤਾਲਮੇਲ ਨਾਲ ਸੰਗਠਿਤ ਅਪਰਾਧ ਨੂੰ ਖਤਮ ਕਰਨ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।ਅਪਰਾਧਾਂ ਦੇ ਆਧਾਰ ‘ਤੇ 188 ਰਿਮੂਵਲ ਆਰਡਰ: ਕੈਨੇਡਾ ਸਰਕਾਰ ਦੁਆਰਾ ਜਾਰੀ ਅੰਕੜਿਆਂ ਅਨੁਸਾਰ 3 ਸਤੰਬਰ 2026 ਤੱਕ ਪੂਰੇ ਕੈਨੇਡਾ ਵਿੱਚ ਵੱਖ-ਵੱਖ ਅਪਰਾਧਾਂ ਦੇ ਆਧਾਰ ‘ਤੇ 188 ਰਿਮੂਵਲ ਆਰਡਰ ਜਾਰੀ ਕੀਤੇ ਗਏ, ਜਿਨ੍ਹਾਂ ਵਿੱਚੋਂ 111 ਲੋਕਾਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿੱਚੋਂ ਪੈਸੀਫਿਕ ਰੀਜਨ ਤੋਂ 91 ਰਿਮੂਵਲ ਆਰਡਰ ਜਾਰੀ ਕੀਤੇ ਗਏ, ਜਿਨ੍ਹਾਂ ਵਿੱਚੋਂ 58 ਲੋਕਾਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ, ਪ੍ਰੇਰੀਜ਼ ਰੀਜਨ ਤੋਂ 47 ਰਿਮੂਵਲ ਆਰਡਰ ਜਾਰੀ ਕਰਕੇ 30 ਲੋਕਾਂ ਨੂੰ ਡਿਪੋਰਟ ਕੀਤਾ ਗਿਆ ਅਤੇ ਗ੍ਰੇਟਰ ਟੋਰਾਂਟੋ ਏਰੀਆ ਤੋਂ 50 ਰਿਮੂਵਲ ਆਰਡਰ ਜਾਰੀ ਕਰਕੇ 23 ਲੋਕਾਂ ਨੂੰ ਡਿਪੋਰਟ ਕੀਤਾ ਗਿਆ ਹੈ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.