ਕੈਨੇਡਾ ਰਹਿੰਦੇ ਗੈਂਗਸਟਰ ਅਰਸ਼ ਡੱਲਾ ਦੀ ਪੰਜਾਬ ਪੁਲਿਸ ਨੂੰ ਧਮਕੀ
ਓਟਾਵਾ/ਪਟਿਆਲਾ : ਕੈਨੇਡਾ ਬੇਸਡ ਗੈਂਗਸਟਰ ਅਰਸ਼ ਡੱਲਾ ਆਪਣੇ ਦੋ ਸਾਥੀਆਂ ਦੀ ਗ੍ਰਿਫ਼ਤਾਰੀ ਤੋਂ ਕਾਫੀ ਭੜਕਿਆ ਹੋਇਆ ਹੈ। ਜਿਸ ਤੋਂ ਬਾਅਦ ਉਸ ਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਪੰਜਾਬ ਪੁਲਿਸ ਨੂੰ ਸਿੱਧੀ ਧਮਕੀ ਦਿੱਤੀ ਹੈ। ਡੱਲਾ ਨੇ ਸੋਸ਼ਲ ਮੀਡੀਆ ਪੋਸਟ ‘ਚ ਕਿਹਾ ਕਿ ਮੈਨੂੰ ਜ਼ਬਰਦਸਤੀ ਅੱਤਵਾਦੀ ਬਣਾਇਆ ਜਾ ਰਿਹਾ ਹੈ। ਡੱਲਾ ਦੀ ਪੋਸਟ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਸਾਈਬਰ ਸੈੱਲ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ।
illegal Mining : ਕਾਂਗਰਸੀ ਆਗੂ ਦਾ ਲੱਗਿਆ ਨੰਬਰ, ਕੀਤਾ ਗ੍ਰਿਫ਼ਤਾਰ, ਕਰਦਾ ਸੀ ਗਲਤ ਕੰਮ | D5 Channel Punjabi
ਦੱਸ ਦਈਏ ਕਿ ਪੰਜਾਬ ਪੁਲਿਸ ਨੇ ਆਜ਼ਾਦੀ ਦਿਵਸ ਤੋਂ ਪਹਿਲਾਂ ਦਿੱਲੀ ਤੋਂ 4 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਸੀ। ਇਨ੍ਹਾਂ ਵਿਚ ਸ਼ਾਮਲ ਦੀਪਕ ਅਤੇ ਸੰਨੀ ਦੀਆਂ ਤਾਰਾਂ ਅਰਸ਼ ਡੱਲਾ ਨਾਲ ਜੁੜੀਆਂ ਹੋਈਆਂ ਹਨ। ਡੀਜੀਪੀ ਗੌਰਵ ਯਾਦਵ ਨੇ ਇਸ ਨੂੰ ਪਾਕਿਸਤਾਨੀ ਖੂਫੀਆ ਏਜੰਸੀ ਆਈਐਸਆਈ ਦੁਆਰਾ ਸਮਰਥਤ ਅੱਤਵਾਦੀ ਮਾਡਿਊਲ ਕਰਾਰ ਦਿੱਤਾ ਸੀ। ਜੋ ਆਜ਼ਾਦੀ ਦਿਵਸ ਮੌਕੇ ਧਮਾਕੇ ਦੀ ਤਿਆਰੀ ਕਰ ਰਹੇ ਸਨ। ਇਨ੍ਹਾਂ ਕੋਲੋਂ ਪਿਸਤੌਲ ਅਤੇ ਕਾਰਤੂਸ ਤੋਂ ਇਲਾਵਾ 3 ਹੈਂਡ ਗ੍ਰਨੇਡ ਅਤੇ ਇਕ ਆਈਈਡੀ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ।ਇਹ ਗੈਂਗਸਟਰ ਵੱਲੋਂ ਲਿਖਿਆ ਗਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.