ਕੈਨੇਡਾ ਸਰਕਾਰ ਨੇ ਕੋਰੋਨਾ ਦੇ ਚੱਲਦਿਆਂ ਲਿਆ ਵੱਡਾ ਫੈਸਲਾ, ਰੱਦ ਕੀਤੀਆਂ ਭਾਰਤ ਦੀਆਂ ਉਡਾਣਾਂ
ਟੋਰਾਂਟੋ : ਕੈਨੇਡਾ ਦੀ ਸਰਕਾਰ ਨੇ ਭਾਰਤ ਅਤੇ ਪਾਕਿਸਤਾਨ ਵਿੱਚ ਕੋਵਿਡ – 19 ਦੇ ਵੱਧਦੇ ਮਾਮਲਿਆਂ ਦੇ ਮੱਦੇਨਜਰ ਇਨ੍ਹਾਂ ਦੇਸ਼ਾਂ ਤੋਂ ਸਾਰੀਆਂ ਯਾਤਰੀ ਉਡਾਣਾਂ ‘ਤੇ 30 ਦਿਨ ਲਈ ਰੋਕ ਲਗਾ ਦਿੱਤੀ ਹੈ। ਆਵਾਜਾਈ ਮੰਤਰੀ ਉਮਰ ਅਲਖਬਰਾ ਨੇ ਜਾਣਕਾਰੀ ਦਿੱਤੀ ਕਿ ਭਾਰਤ ਅਤੇ ਪਾਕਿਸਤਾਨ ਤੋਂ ਹਵਾਈ ਯਾਤਰਾ ਕਰ ਰਹੇ ਯਾਤਰੀਆਂ ਵਿਚ ਕੋਵਿਡ-19 ਦੀ ਪੁਸ਼ਟੀ ਕੀਤੀ ਗਈ ਹੈ। ਇਸ ਲਈ ਮੈਂ ਅਗਲੇ ਦਿਨ 30 ਦਿਨਾਂ ਲਈ ਭਾਰਤ ਅਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਸਾਰੀਆਂ ਵਪਾਰਕ ਅਤੇ ਨਿੱਜੀ ਯਾਤਰੀਆਂ ਸੰਬੰਧੀ ਉਡਾਣਾਂ ਨੂੰ ਰੱਦ ਕਰਨ ਦਾ ਫ਼ੈਸਲਾ ਲਿਆ ਹੈ।
🔴LIVE |ਲਓ ਕਿਸਾਨਾਂ ਲਈ ਆਈ ਵੱਡੀ ਖੁਸ਼ਖਬਰੀ ! !ਹੋ ਗਈ ਕਿਸਾਨਾਂ ਦੀ ਬੱਲੇ-ਬੱਲੇ !
ਉਨ੍ਹਾਂ ਨੇ ਅੱਗੇ ਕਿਹਾ ਕਿ ਹਾਲੇ ਇਸ ਨੂੰ ਅਸਥਾਈ ਤੌਰ ‘ਤੇ ਲਾਗੂ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿਚ ਕੋਰੋਨਾ ਇਨਫੈਕਸ਼ਨ ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਨਿਯਮ ਕਾਰਗੋ ਜਹਾਜ਼ ‘ਤੇ ਲਾਗੂ ਨਹੀਂ ਹੋਵੇਗਾ ਤਾਂ ਜੋ ਵੈਕਸੀਨ ਦੀ ਸਪਲਾਈ, ਪੀ.ਪੀ.ਈ. ਕਿੱਟਾਂ ਅਤੇ ਦੂਜੀ ਲੋੜੀਂਦੀ ਸਮੱਗਰੀ ਦੀ ਸਪਲਾਈ ਲਗਾਤਾਰ ਜਾਰੀ ਰਹੇ। ਜ਼ਿਕਰਯੋਗ ਹੈ ਕਿ ਭਾਰਤ ਵਿੱਚ ਵੀਰਵਾਰ ਨੂੰ ਕੋਵਿਡ – 19 ਦੇ ਹੁਣ ਤੱਕ ਦੇ ਸਭ ਤੋਂ ਜਿਆਦਾ 3.14 ਲੱਖ ਤੋਂ ਜ਼ਿਆਦਾ ਮਾਮਲੇ ਆਉਣ ਦੇ ਨਾਲ ਹੀ ਸੰਕਰਮਿਤਾਂ ਦੀ ਗਿਣਤੀ ਵੱਧਕੇ 1,59 ,30,965 ਹੋ ਗਈ। ਦੁਨੀਆ ਦੇ ਕਿਸੇ ਵੀ ਦੇਸ਼ ‘ਚ ਇੱਕ ਦਿਨ ‘ਚ ਕੋਰੋਨਾ ਵਾਇਰਸ ਸੰਕਰਮਣ ਦਾ ਇਹ ਸਭ ਤੋਂ ਵੱਡਾ ਅੰਕੜਾ ਹੈ। ਇਸ ਤੋਂ ਇਲਾਵਾ ਬ੍ਰਿਟੇਨ, ਆਸਟ੍ਰੇਲੀਆ ਅਤੇ ਸਿੰਗਾਪੁਰ ਸਮੇਤ ਅਨੇਕ ਦੇਸ਼ਾਂ ਨੇ ਭਾਰਤ ਤੋਂ ਜਹਾਜ਼ਾਂ ਦੀ ਆਵਾਜਾਈ ‘ਤੇ ਰੋਕ ਲਗਾ ਦਿੱਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.