ਕੈਨੇਡਾ ਸਰਕਾਰ ਵਲੋਂ ਪਰਵਾਸ ਨੀਤੀਆਂ ਵਿੱਚ ਪਿਛਲੇ ਕੁਝ ਮਹੀਨਿਆਂ ਦੌਰਾਨ ਕੀਤੇ ਗਏ ਬਦਲਾਅ ਕਾਰਨ ਪੰਜਾਬ ਤੋਂ ਸਟੱਡੀ ਵੀਜ਼ੇ ਰਾਹੀ ਪਰਵਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਅਚਾਨਕ ਭਾਰੀ ਕਮੀ ਦਰਜ ਹੋਈ ਹੈ।ਜਿਸ ਕਾਰਨ ਸੂਬੇ ਦੀ ਆਈਲੈੱਟਸ ਅਤੇ ਇਮੀਗ੍ਰੇਸ਼ਨ ਦਾ ਕਾਰੋਬਾਰ ਕਰਨ ਵਾਲੇ ਅਦਾਰਿਆਂ ਦੇ ਕੰਮ ਨੂੰ ਵੱਡੀ ਸੱਟ ਲੱਗੀ ਹੈ।ਭਾਰਤ ਦੀ ਸੰਸਦ ਦੇ ਉੱਪਰਲੇ ਸਦਨ ਰਾਜ ਸਭਾ ਵਿੱਚ ਅਗਸਤ 2024 ਨੂੰ ਪੇਸ਼ ਕੀਤੀ ਗਈ ਇੱਕ ਰਿਪੋਰਟ ਮੁਤਾਬਕ 2019 ਵਿੱਚ ਭਾਰਤ ਤੋਂ 2,18520 ਵਿਦਿਆਰਥੀ ਕੈਨੇਡਾ ਸਟੱਡੀ ਵੀਜ਼ੇ ਉੱਤੇ ਗਏ ਸਨ।
ਇਹ ਗਿਣਤੀ 2024 ਵਿੱਚ ਵਧ ਕੇ 4,27000 ਹੋ ਗਈ ਸੀ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਗਿਣਤੀ ਪੰਜਾਬ ਤੋਂ ਜਾਣ ਵਾਲੇ ਵਿਦਿਆਰਥੀਆਂ ਦੀ ਹੈ।
ਪਰ ਕੈਨੇਡਾ ਸਰਕਾਰ ਨੇ ਆਪਣੀਆਂ ਪਰਵਾਸ ਨੀਤੀਆਂ ਵਿੱਚ ਪਿਛਲੇ ਮਹੀਨਿਆਂ ਦੌਰਾਨ ਲਗਾਤਾਰ ਕਈ ਬਦਲਾਅ ਕੀਤੇ ਹਨ। ਇਹ ਬਦਲਾਅ ਮੁੱਖ ਤੌਰ ਉੱਤੇ ਅਜਿਹੇ ਕੌਮਾਂਤਰੀ ਵਿਦਿਆਰਥੀਆਂ ਨੂੰ ਪ੍ਰਭਾਵਿਤ ਕਰਦੇ ਹਨ, ਜੋ ਪੜ੍ਹਾਈ ਤੋਂ ਬਾਅਦ ਕੈਨੇਡਾ ਵਿੱਚ ਪੱਕੇ ਵੱਸਣਾ ਚਾਹੁੰਦੇ ਹਨ।
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਿਛਲੇ ਦਿਨੀਂ ਇੱਕ ਬਿਆਨ ਵਿੱਚ ਮੰਨਿਆ ਸੀ ਕਿ ਉਨ੍ਹਾਂ ਦੀ ਸਰਕਾਰ ਤੋਂ ਪਰਵਾਸੀ ਨੀਤੀਆਂ ਵਿੱਚ ਕੁਝ ਗ਼ਲਤੀਆਂ ਹੋਈਆਂ ਹਨ ਜਿਨ੍ਹਾਂ ਨੂੰ ਸੋਧਣ ਲਈ ਹੁਣ ਕਦਮ ਚੁੱਕੇ ਜਾ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.