ਕੈਨੇਡੀਅਨ ਆਗੂ ਜਗਮੀਤ ਸਿੰਘ ਨੇ ਭਾਰਤ ‘ਚ ਮੁਸਲਮਾਨਾਂ ਨੂੰ ਲੈ ਕੇ ਜਤਾਈ ਚਿੰਤਾ, ਕੀਤੀ ਇਹ ਅਪੀਲ
ਓਟਾਵਾ/ਨਵੀਂ ਦਿੱਲੀ : ਭਾਰਤ ‘ਚ ਰਾਮਨੌਮੀ ਮੌਕੇ ਕਈ ਸ਼ਹਿਰਾਂ ਅਤੇ ਕਸਬਿਆਂ ਵਿਚ ਭੜਕੀ ਹਿੰਸਾ ਮਗਰੋਂ ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਜਗਮੀਤ ਸਿੰਘ ਨੇ ਦੇਸ਼ ਵਿਚ ਘੱਟ ਗਿਣਤੀ ਭਾਈਚਾਰੇ ਖ਼ਿਲਾਫ਼ ਵਧਦੇ ਖ਼ਤਰੇ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਭਾਰਤੀ ਮੂਲ ਦੇ ਕੈਨੇਡੀਅਨ ਨੇਤਾ ਨੇ ਭਾਰਤ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਮੁਸਲਿਮ ਵਿਰੋਧੀ ਭਾਵਨਾ ਨੂੰ ਰੋਕਣ ਲਈ ਭਾਰਤ ਸਰਕਾਰ ਨੂੰ ਕਦਮ ਚੁੱਕਣੇ ਚਾਹੀਦੇ ਹਨ।
Sidhu ਹੋਇਆ ਬਾਗੀ? ਕੀਤਾ ਵੱਡਾ ਧਮਾਕਾ! ਲਓ ਬਿਜਲੀ ਮੁਫਤ! BJP ਦਾ ਐਲਾਨ | D5 Channel Punjabi
ਜਗਮੀਤ ਸਿੰਘ ਨੇ ਬੀਤੇ ਦਿਨ ਆਪਣੇ ਅਧਿਕਾਰਤ ਟਵਿਟਰ ਹੈਂਡਲ ‘ਤੇ ਟਵੀਟ ਕਰਦੇ ਹੋਏ ਲਿਖਿਆ, ‘ਮੈਂ ਭਾਰਤ ਵਿਚ ਮੁਸਲਿਮ ਭਾਈਚਾਰੇ ਦੇ ਖ਼ਿਲਾਫ਼ ਹਿੰਸਾ ਦੀਆਂ ਤਸਵੀਰਾਂ ਅਤੇ ਵੀਡੀਓ ਦੇਖ ਕੇ ਬਹੁਤ ਪਰੇਸ਼ਾਨ ਹਾਂ। ਮੋਦੀ ਸਰਕਾਰ ਨੂੰ ਮੁਸਲਿਮ ਵਿਰੋਧੀ ਭਾਵਨਾਵਾਂ ਨੂੰ ਰੋਕਣਾ ਚਾਹੀਦਾ ਹੈ। ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ। ਕੈਨੇਡਾ ਹਰ ਥਾਂ ਸ਼ਾਂਤੀ ਸਥਾਪਤ ਕਰਨ ਲਈ ਮਜ਼ਬੂਤ ਭੂਮਿਕਾ ਨਿਭਾ ਸਕਦਾ ਹੈ।’
I am deeply concerned about images, videos, and targeted threats of violence against the Muslim community in India.
The Modi govt must stop stoking anti-Muslim sentiment.
Human rights must be protected.
Canada must play a strong role in working towards peace everywhere.
— Jagmeet Singh (@theJagmeetSingh) April 13, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.