InternationalTop News

ਕੈਨੇਡੀਅਨ ਪੁਲਿਸ ਨੇ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ 3 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ, ਤਿੰਨੋਂ ਮੁਲਜ਼ਮ ਭਾਰਤੀ

ਕੈਨੇਡੀਅਨ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਕੈਨੇਡੀਅਨ ਨਿਊਜ਼ ਏਜੰਸੀ ਸੀਬੀਸੀ ਦੀ ਰਿਪੋਰਟ ਮੁਤਾਬਕ ਐਡਮਿੰਟਨ ਸ਼ਹਿਰ ਤੋਂ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ ਭਾਰਤੀ ਹਨ, ਜਿਨ੍ਹਾਂ ‘ਤੇ ਪੁਲਿਸ ਕਈ ਮਹੀਨਿਆਂ ਤੋਂ ਨਜ਼ਰ ਰੱਖ ਰਹੀ ਸੀ। ਪੁਲਿਸ ਦਾ ਮੰਨਣਾ ਹੈ ਕਿ ਭਾਰਤ ਨੇ ਉਨ੍ਹਾਂ ਨੂੰ ਨਿੱਝਰ ਨੂੰ ਮਾਰਨ ਦਾ ਕੰਮ ਸੌਂਪਿਆ ਸੀ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਦੇ ਨਾਂ ਕਰਨ ਬਰਾੜ, ਕਰਨਪ੍ਰੀਤ ਸਿੰਘ ਅਤੇ ਕਮਲਪ੍ਰੀਤ ਸਿੰਘ ਹਨ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਤਿੰਨਾਂ ਦੀ ਉਮਰ 20-30 ਸਾਲ ਦੇ ਵਿਚਕਾਰ ਹੈ, ਤਿੰਨਾਂ ਮੁਲਜ਼ਮਾਂ ਦੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਗੈਂਗ ਨਾਲ ਵੀ ਸੰਪਰਕ ਹਨ। ਇਹ ਸਾਰੇ ਆਰਜ਼ੀ ਵੀਜ਼ੇ ‘ਤੇ 2021 ‘ਚ ਕੈਨੇਡਾ ਗਏ ਸਨ। ਇਨ੍ਹਾਂ ਖ਼ਿਲਾਫ਼ ਫਸਟ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਹੈ ਕਿ ਬਾਕੀ ਦੋਸ਼ੀਆਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button