Breaking NewsNewsPoliticsPunjab

ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਬੇਟੇ ਨੂੰ ਹਾਈਕੋਰਟ ਦਾ ਨੋਟਿਸ

ਟੈਕਸ ਚੋਰੀ ਦਾ ਮਾਮਲਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ ਦਾ ਖਹਿੜਾ ਛੱਡ ਹੀ ਨਹੀਂ ਰਿਹਾ। ਹੁਣ ਹਾਈਕੋਰਟ ਨੇ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਤੋਂ ਜਵਾਬ ਤਲਬ ਕੀਤਾ ਹੈ। ਚੋਣਾਂ ਤੋਂ ਪਹਿਲਾਂ ਹਾਈਕੋਰਟ ਦਾ ਨੋਟਿਸ ਜਾਰੀ ਹੋਣ ਨਾਲ ਇਹ ਮੁੱਦਾ ਮੁੜ ਗਰਮਾ ਸਕਦਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮਦਨ ਕਰ ਵਿਭਾਗ ਵੱਲੋਂ ਲੁਧਿਆਣਾ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਕੈਪਟਨ ਤੇ ਰਣਇੰਦਰ ਨੂੰ ਨੋਟਿਸ ਜਾਰੀ ਕੀਤਾ ਹੈ।

Read Also ਆਹ ਕੀ ! ਬੋਲ ਗਏ ਕੈਪਟਨ ਬਾਰੇ ਸੁਖਬੀਰ (ਵੀਡੀਓ)

ਕੇਸ ਦੀ ਅਗਲੀ ਸੁਣਵਾਈ 25 ਅਪਰੈਲ ਨੂੰ ਹੋਵੇਗੀ। ਵਿਭਾਗ ਨੇ ਹਾਈਕੋਰਟ ਨੂੰ ਦੱਸਿਆ ਕਿ ਡਾਇਰੈਕਟਰ ਜਨਰਲ ਆਮਦਨ ਕਰ (ਜਾਂਚ) ਨੂੰ 22 ਜੁਲਾਈ, 2011 ਨੂੰ ਜਿਹੜੀਆਂ ਮਾਸਟਰ-ਸ਼ੀਟਾਂ ਪ੍ਰਾਪਤ ਹੋਈਆਂ ਸਨ, ਉਸ ਤੋਂ ਇਹੀ ਸੰਕੇਤ ਮਿਲਦਾ ਹੈ ਕਿ ਮੁਲਜ਼ਮ ਦੇ ਪਰਿਵਾਰਕ ਮੈਂਬਰਾਂ ਦਾ ਕੁਝ ਵਿਦੇਸ਼ੀ ਕੰਪਨੀਆਂ ਨਾਲ ਰਾਬਤਾ ਹੈ। ਵਕੀਲ ਨੇ ਕਿਹਾ ਕਿ ਆਈਟੀ ਵਿਭਾਗ ਕੋਲ ਮੌਜੂਦ ਦਸਤਾਵੇਜ਼ਾਂ ਤੋਂ ਇਹ ਸਾਫ਼ ਹੈ ਕਿ ਅਮਰਿੰਦਰ ਸਿੰਘ ਨੂੰ ਵਿਦੇਸ਼ ਅਸਾਸਿਆਂ/ਲੈਣ-ਦੇਣ ਬਾਰੇ ਪਤਾ ਸੀ ਤੇ ਉਹ ਇਸ ਕੇਸ ’ਚ ਇੱਕ ਧਿਰ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button