PunjabTop News

ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਪੰਜਾਬ ‘ਚ ਲੱਗੂ ਰਾਸ਼ਟਰਪਤੀ ਸ਼ਾਸ਼ਣ ! ਪੜ੍ਹੋ ਪੂਰੀ ਖ਼ਬਰ

ਅਜਨਾਲਾ ਥਾਣੇ ਬਾਹਰ ਹੋਏ ਘਟਨਾਕ੍ਰਮ ‘ਤੇ ਸਿਆਸਤ ਲਗਾਤਾਰ ਗਰਮਾਉਂਦੀ ਹੋਈ ਵਿਖਾਈ ਦੇ ਰਹੀ ਹੈ। ਹੁਣ ਇਸ ਮੁੱਦੇ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅਜਨਾਲਾ ਮਾਮਲੇ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਸਾਬਕਾ ਸੀਐਮ ਅਮਰਿੰਦਰ ਸਿੰਘ ਨੇ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਭਗਵੰਤ ਮਾਨ ਕੋਲ ਹੈ, ਉਹ ਕੀ ਕਰ ਰਹੇ ਹਨ ? ਪੰਜਾਬ ਅਤੇ ਪੂਰਬੀ ਭਾਰਤ ਦੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਜੇਕਰ ਉਹ ਨਹੀਂ ਸੰਭਾਲ ਸਕਦੇ ਤਾਂ ਕੇਂਦਰ ਸਰਕਾਰ ਨੂੰ ਸੰਭਾਲਣਾ ਪਵੇਗਾ।

ਪਿੰਡ ‘ਚੋਂ ਲੱਭਿਆ ਪੁਰਾਣਾ ਖਜ਼ਾਨਾ, ਲੋਕਾਂ ਦਾ ਲੱਗਿਆ ਮੇਲਾ, ਕੀਮਤੀ ਸਮਾਨ ਦੇਖ ਉੱਡੇ ਹੋਸ਼ D5 Channel Punjabi

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵੱਲੋਂ ਡਰੋਨ ਆ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਸਰਹੱਦੀ ਸੂਬਾ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ ਵਿੱਚ ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਸੰਜੀਦਗੀ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਵਿਚ ਕੀ ਹੋ ਰਿਹਾ ਹੈ, ਇਸ ਵਿੱਚ ਕੋਈ ਦਿਲਚਸਪੀ ਨਹੀਂ ਹੈ। ਉਹ ਕੋਈ ਵੀ ਕਦਮ ਚੁੱਕਣ ਤੋਂ ਡਰਦੇ ਹਨ। ਪੁਲਿਸ ਅਧਿਕਾਰੀਆਂ ਨੂੰ ਅਜਨਾਲਾ ਕਾਂਡ ਦੌਰਾਨ ਕੋਈ ਕਾਰਵਾਈ ਨਾ ਕਰਨ ਦੇ ਹੁਕਮ ਜ਼ਰੂਰ ਮਿਲੇ ਹੋਣਗੇ। ਪੰਜਾਬ ਵਿੱਚ ਕਾਨੂੰਨ ਵਿਵਸਥਾ ਖਸਤਾਹਾਲ ਹੋ ਚੁੱਕੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button