ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪਹਿਲੀ ਅਪ੍ਰੈਲ ਤੋਂ ਪੰਜਾਬ ਵਿੱਚ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ ਮੁਫਤ ਬੱਸ ਸਫਰ ਕਰਨ ਦੀ ਸਕੀਮ ਮਨਜ਼ੂਰ
ਚੰਡੀਗੜ੍ਹ : ਪੰਜਾਬ ਵਿੱਚ ਔਰਤਾਂ ਪਹਿਲੀ ਅਪਰੈਲ ਤੋਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਸੂਬੇ ਵਿੱਚ ਮੁਫਤ ਸਫਰ ਕਰਨਗੀਆਂ। ਇਸ ਫੈਸਲੇ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸੇ ਮਹੀਨੇ ਪਹਿਲਾਂ ਕੀਤੇ ਐਲਾਨ ਉਤੇ ਅੱਜ ਮੰਤਰੀ ਮੰਡਲੀ ਦੀ ਮੀਟਿੰਗ ਵਿੱਚ ਮਨਜ਼ੂਰੀ ਦੇ ਕੇ ਪੱਕੀ ਮੋਹਰ ਲਗਾ ਦਿੱਤੀ। ਸੂਬੇ ਵਿੱਚ ਔਰਤਾਂ ਤੇ ਲੜਕੀਆਂ ਨੂੰ ਸਸ਼ਕਤੀਕਰਨ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਮੁੱਖ ਮੰਤਰੀ ਨੇ 5 ਮਾਰਚ ਨੂੰ ਵਿਧਾਨ ਸਭਾ ਵਿੱਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਕੀਮ ਦਾ ਐਲਾਨ ਕੀਤਾ ਸੀ।
ਹੁਣੇ-ਹੁਣੇ ਆਈ ਕੇਂਦਰ ਤੋਂ ਚਿੱਠੀ,ਪਰ ਚਿੱਠੀ ਦੇਖਦੇ ਹੀ ਭੜਕੇ ਕਿਸਾਨ ਤੇ ਆੜ੍ਹਤੀਏ!ਕਰਤਾ ਵੱਡਾ ਐਲਾਨ,ਡਰੀ ਕੇਂਦਰ ਸਰਕਾਰ!
ਇਸ ਸਕੀਮ ਦਾ ਫਾਇਦਾ ਸੂਬੇ ਭਰ ਵਿੱਚ 1.31 ਕਰੋੜ ਔਰਤਾਂ/ਲੜਕੀਆਂ ਨੂੰ ਫਾਇਦਾ ਹੋਵੇਗਾ। ਜਨਗਣਨਾ 2011 ਅਨੁਸਾਰ ਪੰਜਾਬ ਵਿੱਚ ਕੁੱਲ ਵਸੋਂ 2.77 ਕਰੋੜ ਹੈ ਜਿਸ ਵਿੱਚ 1,46,39,465 ਪੁਰਸ਼ ਅਤੇ 1,31,03,873 ਮਹਿਲਾਵਾਂ ਹਨ। ਸਕੀਮ ਤਹਿਤ ਪੰਜਾਬ ਦੀਆਂ ਵਸਨੀਕ ਔਰਤਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬੱਸਾਂ ਵਿੱਚ ਮੁਫਤ ਸਫਰ ਕਰ ਸਕਣਗੀਆਂ ਜਿਸ ਵਿੱਚ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.), ਪੰਜਾਬ ਰੋਡਵੇਜ਼ ਬੱਸਜ਼ (ਪਨਬੱਸ) ਤੇ ਸਥਾਨਕ ਸਰਕਾਰਾਂ ਵੱਲੋਂ ਚਲਾਈ ਜਾਂਦੀ ਸਿਟੀ ਬੱਸ ਸਰਵਿਸਜ਼ ਸ਼ਾਮਲ ਹਨ।
🔴LIVE| ਕੇਂਦਰ ਤੋਂ ਕਿਸਾਨਾਂ ਲਈ ਆਇਆ ਨਵਾਂ ਫਰਮਾਨ ! ਸੁਣ ਭੜਕੇ ਕਿਸਾਨ ! ਕਰਤਾ ਨਵਾਂ ਐਲਾਨ !
ਇਹ ਸਕੀਮ ਸਰਕਾਰੀ ਏ.ਸੀ.ਬੱਸਾਂ, ਵੌਲਵੋ ਬੱਸਾਂ ਤੇ ਐਚ.ਵੀ.ਏ.ਸੀ. ਬੱਸਾਂ ਵਿੱਚ ਲਾਗੂ ਨਹੀਂ ਹੋਵੇਗੀ। ਇਸ ਸਕੀਮ ਦਾ ਫਾਇਦਾ ਲੈਣ ਲਈ ਪੰਜਾਬ ਦੀ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ ਜਾਂ ਕੋਈ ਹੋਰ ਸਬੂਤ ਦਾ ਦਸਤਾਵੇਜ਼ ਲੋੜੀਂਦਾ ਹੋਵੇਗਾ। ਅੱਗੇ ਕਿਹਾ ਗਿਆ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਜਿਹੜੇ ਚੰਡੀਗੜ੍ਹ ਰਹਿੰਦੇ ਹਨ ਉਨ੍ਹਾਂ ਦੀਆਂ ਪਰਿਵਾਰਕ ਮੈਂਬਰ ਔਰਤਾਂ ਜਾਂ ਚੰਡੀਗੜ੍ਹ ਰਹਿਣ ਵਾਲੀਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਔਰਤਾਂ ਵੀ ਇਸ ਮੁਫਤ ਬੱਸ ਸਫਰ ਸਹੂਲਤ ਦਾ ਫਾਇਦਾ ਉਠਾ ਸਕਦੀਆਂ ਹਨ। ਉਹ ਚਾਹੇ ਕਿਹੜੇ ਵੀ ਉਮਰ ਵਰਗ, ਆਮਦਨ ਮਾਪਦੰਡ ਦੇ ਦਾਇਰੇ ਵਿੱਚ ਆਉਂਦੀਆਂ ਹੋਣ, ਸਭ ਸਰਕਾਰੀ ਬੱਸਾਂ ਵਿੱਚ ਮੁਫਤ ਸਫਰ ਕਰ ਸਕਦੀਆਂ ਹਨ।
BIG BREAKING ਹੁਣੇ-ਹੁਣੇ ਆਈ ਵੱਡੀ ਖ਼ਬਰ, ਮੁੜ ਲੱਗਿਆ ਬਾਦਲਾਂ ਨੂੰ ਵੱਡਾ ਝਟਕਾ
ਸਕੀਮ ਨਾਲ ਨਾ ਸਿਰਫ ਰੋਜ਼ਾਨਾ ਦੀ ਟਰਾਂਸਪੋਰਟ ਮਹਿੰਗੀ ਹੋਣ ਕਾਰਨ ਕੁੜੀਆਂ ਦੀ ਸਕੂਲ ਛੱਡਣ ਦੀ ਅਨੁਪਾਤ ਨੂੰ ਘਟਾਉਣ ਲਈ ਮੱਦਦ ਮਿਲੇਗੀ ਸਗੋਂ ਕੰਮਕਾਜੀ ਔਰਤਾਂ ਨੂੰ ਵੀ ਸਹੂਲਤ ਮਿਲੇਗੀ ਜੋ ਰੋਜ਼ਾਨਾ ਆਪਣੇ ਕੰਮ ‘ਤੇ ਜਾਣ ਲਈ ਕਾਫੀ ਦੂਰੀ ਦਾ ਸਫਰ ਕਰਦੀਆਂ ਹਨ। ਇਹ ਸਹੂਲਤ ਕਿਸੇ ਵੀ ਆਰਥਿਕ ਗਤੀਵਿਧੀ ਵਿੱਚ ਸ਼ਾਮਲ ਹੋਣ ਜਾ ਰਹੀ ਔਰਤ ਨੂੰ ਸੁਰੱਖਿਅਤ, ਸਸਤਾ ਤੇ ਭਰੋਸੇਮੰਦ ਸਫਰ ਯਕੀਨੀ ਬਣਾਏਗੀ। ਇਹ ਸਕੀਮ ਜਿੱਥੇ ਔਰਤਾਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਰਕਾਰੀ ਟਰਾਂਸਪੋਰਟ ਦੀ ਵਰਤੋਂ ਕਰਨ ਲਈ ਉਤਸ਼ਾਹਤ ਕਰੇਗੀ ਉਥੇ ਸੜਕ ਉਤੇ ਚੱਲਣ ਵਾਲੇ ਨਿੱਜੀ ਵਾਹਨਾਂ ਦੀ ਗਿਣਤੀ ਵਿੱਚ ਸੁਭਾਵਕ ਤੌਰ ਉਤੇ ਕਮੀ ਆਵੇਗੀ ਜਿਸ ਨਾਲ ਪ੍ਰਦੂਸ਼ਣ, ਹਾਦਸਿਆਂ ਤੇ ਵਾਹਨਾਂ ਦੀ ਭੀੜ ਵਿੱਚ ਕਮੀ ਆਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.