PunjabTop News

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਭਾਜਪਾ ‘ਚ ਹੋਣਗੇ ਸ਼ਾਮਲ

ਚੰਡੀਗੜ੍ਹ (ਬਿੰਦੂ ਸਿੰਘ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 19 ਸਤੰਬਰ ਨੂੰ ਭਾਜਪਾ ਵਿੱਚ ਸ਼ਾਮਲ ਹੋਣਗੇ। ਪੰਜਾਬ ਦੇ ਕਰੀਬ 5-6 ਸਾਬਕਾ ਮੰਤਰੀ ਵੀ ਭਾਜਪਾ ਵਿੱਚ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਅਮਰਿੰਦਰ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ ਵਿੱਚ ਰਲੇਵਾਂ ਹੋ ਜਾਵੇਗਾ।

ਕੁਲਦੀਪ ਧਾਲੀਵਾਲ ਨੇ ਮਹਿਲਾ ਅਫ਼ਸਰ ਨੂੰ ਲਗਾਇਆ ਫੋਨ, ਪੂਰੀ ਗੱਲ ਦੀ ਵੀਡੀਓ ਆਈ ਸਾਹਮਣੇ

ਜ਼ਿਕਰਯੋਗ ਹੈ ਕਿ 2017 ਦੀਆਂ ਚੋਣਾਂ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਕਈ ਵਾਰ ਅਜਿਹੇ ਸਵਾਲ ਉੱਠੇ ਸਨ ਕੀ ਉਹ ਬੀਜੇਪੀ ਵਿੱਚ ਜਾ ਸਕਦੇ ਹਨ ।

ਬੀਜੇਪੀ ਦੀ ਝੋਲੀ ’ਚ ਕੈਪਟਨ? ਜਥੇਦਾਰ ਦਾ ਗੋਲਕਾਂ ਤੇ ਵੱਡਾ ਬਿਆਨ! ਗਾਂਧੀ ਨੇ ਹੂੰਝ ਕੇ ਰੱਖਤਾ ਕੇਜਰੀਵਾਲ!

ਕਾਂਗਰਸ ਪਾਰਟੀ ਦੀ ਪਿਛਲੀ ਸਰਕਾਰ ਵਿੱਚ ਜਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਲਾਂਭੇ ਕਰਕੇ ਕਾਂਗਰਸ ਹਾਈਕਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਆਖ਼ਰੀ ਤਿੰਨ ਮਹੀਨਿਆਂ ਵਿੱਚ ਮੁੱਖ ਮੰਤਰੀ ਦੇ ਅਹੁਦੇ ਤੇ ਬਿਠਾਇਆ ਸੀ ਤਾਂ ਉਸ ਵੇਲੇ ਵੀ ਏਹੀ ਅੰਦਾਜ਼ਾ ਲਾਇਆ ਜਾ ਰਿਹਾ ਸੀ ਕਿ ਕਾਂਗਰਸ ਪਾਰਟੀ ਤੋਂ ਨਾਰਾਜ਼ ਹੋਏ ਕੈਪਟਨ ਅਮਰਿੰਦਰ ਸਿੰਘ ਭਾਰਤੀ ਜਨਤਾ ਪਾਰਟੀ ਚ ਸ਼ਾਮਲ ਹੋ ਸਕਦੇ ਹਨ । ਪਰ ਉਸ ਵੇਲੇ ਉਨ੍ਹਾਂ ਨੇ ਆਪਣੀ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਸੀ ਅਤੇ ਕੁਝ ਦਿਨ ਮਗਰੋਂ ਪੰਜਾਬ ਲੋਕ ਕਾਂਗਰਸ ਦੇ ਨਾਮ ਹੇਠ ਆਪਣੀ ਪਾਰਟੀ ਬਣਾ ਲਈ ਸੀ ।

Balkaur Singh ਨੂੰ ਲੈ ਕੇ ਵੱਡੀ ਖ਼ਬਰ, ਹਵੇਲੀ ’ਚੋਂ ਪਰਿਵਾਰਕ ਮੈਂਬਰ ਨੇ ਦਿੱਤੀ ਜਾਣਕਾਰੀ | D5 Channel Punjabi

ਪਰ ਹੁਣ ਪਿਛਲੇ ਕਈ ਦਿਨਾਂ ਤੋਂ ਇਹ ਗੱਲ ਚਰਚਾ ‘ਚ ਸੀ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਨਵੀਂ ਬਣਾਈ ਪਾਰਟੀ ਪੰਜਾਬ ਲੋਕ ਕਾਂਗਰਸ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਿੱਚ ਰਲੇਵਾਂ ਕਰ ਸਕਦੇ ਹਨ। ਹੁਣ ਵੇਖਣਾ ਇਹ ਹੋਵੇਗਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਵੀ ਕਾਂਗਰਸ ਛੱਡ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣਗੇ ਜਾਂ ਨਹੀਂ। ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਤੋਂ ਬਾਹਰ ਆਉਣ ਤੋਂ ਬਾਅਦ ਅਤੇ ਨਵੀਂ ਪਾਰਟੀ ਬਣਾਉਣ ਤੋਂ ਬਾਅਦ ਵੀ ਪਰਨੀਤ ਕੌਰ ਕਾਂਗਰਸ ਪਾਰਟੀ ਵਿੱਚ ਹੀ ਬਣੇ ਰਹੇ।

BJP ਦਾ Captain ਨੂੰ ਲੈਕੇ ਵੱਡਾ ਫੈਸਲਾ, BJP ਦੇ ਪੁਰਾਣੇ ਲੀਡਰ ਰਹਿ ਗਏ ਦੇਖਦੇ | D5 Channel Punjabi

ਅਮਰਿੰਦਰ ਬਣ ਸਕਦੇ ਹਨ ਪੰਜਾਬ ‘ਚ ਪਾਰਟੀ ਦੇ ਮੁਖੀ
ਦੱਸ ਦਈਏ ਕਿ ਭਾਜਪਾ ਪੰਜਾਬ ‘ਚ ਪਾਰਟੀ ਦਾ ਪੁਨਰਗਠਨ ਕਰਨ ਦੀ ਤਿਆਰੀ ਕਰ ਰਹੀ ਹੈ, ਕਿਉਂਕਿ ਭਾਜਪਾ ਦੇ ਮੌਜੂਦਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਾਰਜਕਾਲ ਖਤਮ ਹੋਣ ਵਾਲਾ ਹੈ। ਅਜਿਹੇ ‘ਚ ਪੰਜਾਬ ਲੋਕ ਕਾਂਗਰਸ ਦੇ ਭਾਜਪਾ ‘ਚ ਰਲੇਵੇਂ ਤੋਂ ਬਾਅਦ ਪਾਰਟੀ ਪੰਜਾਬ ‘ਚ ਅਹਿਮ ਜ਼ਿੰਮੇਵਾਰੀਆਂ ਕੈਪਟਨ ਅਤੇ ਉਨ੍ਹਾਂ ਦੇ ਕਰੀਬੀਆਂ ਨੂੰ ਸੌਂਪ ਸਕਦੀ ਹੈ।

One Pension : Punjab ਸਰਕਾਰ ਨੂੰ ਵੱਡਾ ਝਟਕਾ! Punjab Haryana High Court ਪਹੁੰਚੇ MLA | D5 Channel Punjabi

ਮੋਦੀ-ਸ਼ਾਹ ਦੀ ਮੁਲਾਕਾਤ ਤੋਂ ਬਾਅਦ ਸ਼ੁਰੂ ਹੋਈ ਚਰਚਾ
ਪੰਜਾਬ ਵਿੱਚ ਭਾਜਪਾ ਕੋਲ ਇਸ ਵੇਲੇ ਸਿਰਫ਼ ਦੋ ਸੀਟਾਂ ਹਨ। ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਭਾਜਪਾ ਵਿੱਚ ਰਲੇਵੇਂ ਸਬੰਧੀ ਚਰਚਾਵਾਂ ਨੇ ਉਸ ਸਮੇਂ ਜ਼ੋਰ ਫੜ ਲਿਆ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿੱਚ ਕਰੀਬ ਪੌਣੇ ਘੰਟੇ ਤੱਕ ਮੀਟਿੰਗ ਕੀਤੀ।

Balkaur Singh ਦੀ ਹਾਲਤ ਨੂੰ ਲੈਕੇ ਹਸਪਤਾਲ ’ਚੋਂ ਆਈ ਵੱਡੀ ਜਾਣਕਾਰੀ | D5 Channel Punjabi

ਮੀਟਿੰਗ ਤੋਂ ਬਾਅਦ, ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲੋਕ ਕਾਂਗਰਸ (ਪੀਐਲਸੀ) ਦੇ ਭਾਜਪਾ ਵਿੱਚ ਰਲੇਵੇਂ ਦੇ ਸਵਾਲ ਨੂੰ ਨਕਾਰਦਿਆਂ ਇਸ ਨੂੰ ਮਹਿਜ਼ ਅਟਕਲਾਂ ਕਰਾਰ ਦਿੱਤਾ। ਅਮਰਿੰਦਰ ਸਿੰਘ ਨੇ 30 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਕੈਪਟਨ ਨੇ ਟਵਿੱਟਰ ‘ਤੇ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕਰਨ ਤੋਂ ਬਾਅਦ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਸਾਂਝੇ ਤੌਰ ‘ਤੇ ਕੰਮ ਕਰਨ ਦਾ ਸੰਕਲਪ ਲਿਆ, ਜੋ ਕਿ ਸਾਡੇ ਦੋਵਾਂ ਲਈ ਹਮੇਸ਼ਾ ਹੀ ਸਹੀ ਰਿਹਾ ਹੈ ਅਤੇ ਰਹੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button