Breaking NewsD5 specialNewsPoliticsPunjab

ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਵਿਗੜਨ ਕਾਰਨ ਪੰਜਾਬ ਕੈਬਨਿਟ ਮੀਟਿੰਗ ਮੁਲਤਵੀ

ਚੰਡੀਗੜ੍ਹ : ਚੰਡੀਗੜ੍ਹ ਵਿਖੇ ਅੱਜ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਹੁਣ ਮੁਲਤਵੀ ਹੋ ਗਈ ਹੈ। ਮਿਲੀ ਜਾਣਕਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਵਿਗੜਨ ਕਾਰਨ ਕੈਬਨਿਟ ਮੀਟਿੰਗ ਕੱਲ੍ਹ ਹੋਵੇਗੀ।ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੰਡੀਗੜ੍ਹ ‘ਚ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣੀ ਸੀ। ਮੀਟਿੰਗ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਵਿਖੇ ਦੁਪਹਿਰ ਬਾਅਦ ਰੱਖੀ ਗਈ ਸੀ।

Read Also ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਅੱਜ ਹੋਣਗੇ ਕਈ ਅਹਿਮ ਫੈਸਲੇ

ਇਸ ਮੀਟਿੰਗ ਦੌਰਾਨ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਬਾਰੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਸੀ ਅਤੇ ਨਾਲ ਹੀ ਕੈਦੀਆਂ ਦੀ ਪੈਰੋਲ 12 ਹਫਤਿਆਂ ਦੀ ਥਾਂ 16 ਹਫਤੇ ਕਰਨ ਦੀ ਤਜਵੀਜ਼ ਵੀ ਪੇਸ਼ ਹੋਣ ਦੇ ਆਸਾਰ ਸਨ। ਉੱਧਰ ਰਾਹੁਲ ਗਾਂਧੀ ਵੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਹਾਲ-ਚਾਲ ਜਾਨਣ ਪਹੁੰਚਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button