Breaking NewsD5 specialNewsPoliticsPress ReleasePunjab

ਕੈਪਟਨ ਅਮਰਿੰਦਰ ਸਿੰਘ ਦੇ ਘਰ ਬਾਹਰ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ‘ਤੇ ਹਮਲਾ ਬੇਹੱਦ ਸ਼ਰਮਨਾਕ ਅਤੇ ਅਣਮਨੁੱਖੀ – ਮੀਤ ਹੇਅਰ 

 ‘ਹਰ ਘਰ ਰੋਜਗਾਰ’ ਦੇਣ ਦਾ ਵਾਅਦਾ ਕਰਨ ਵਾਲੇ ਕੈਪਟਨ ਹੁਣ ਬੇਰੋਜਗਾਰ ਨੌਜਵਾਨਾਂ ‘ਤੇ ਕਰ ਰਹੇ ਹਨ ਜ਼ੁਲਮ
ਜੇਕਰ ਕੈਪਟਨ ਅਮਰਿੰਦਰ ਸਿੰਘ ਦੇ ਮੈਨੀਫੈਸਟੋ ਦੇ 85 ਫ਼ੀਸਦੀ ਵਾਅਦੇ ਪੂਰੇ ਹੋਏ ਹਨ ਤਾਂ ਬੇਰੋਜਗਾਰ ਅਧਿਆਪਕ ਕਿਉਂ ਕਰ ਰਹੇ ਹਨ ਪ੍ਰਦਰਸ਼ਨ?

ਚੰਡੀਗੜ੍ਹ:ਐਤਵਾਰ ਨੂੰ ਪਟਿਆਲਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੂੰ ਪੁਲਿਸ ਵੱਲੋਂ ਮਾਰਕੁੱਟ ਕੀਤੇ ਜਾਣ ‘ਤੇ ਪ੍ਰਤੀਕਿਰਆ ਦਿੰਦੇ ਹੋਏ ਆਮ ਆਦਮੀ ਪਾਰਟੀ ਨੇ ਕਿਹਾ ਕਿ ਇਹ ਬੇਹੱਦ ਸ਼ਰਮਨਾਕ ਅਤੇ ਅਣਮਨੁੱਖੀ ਘਟਨਾ ਹੈ। ਆਮ ਆਦਮੀ ਪਾਰਟੀ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ। ਐਤਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਵਿੱਚ ਸੂਬਾ ਯੂਥ ਪ੍ਰਧਾਨ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਅਧਿਆਪਕਾਂ ‘ਤੇ ਪੁਲਿਸ ਵੱਲੋਂ ਕੀਤੇ ਗਏ ਹਮਲੇ ਦੀ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ ਓਹਨੀ ਹੀ ਘੱਟ ਹੈ। ਬੇਹੱਦ ਸ਼ਰਮ ਦੀ ਗੱਲ ਹੈ ਕਿ ਕੈਪਟਨ ਸਰਕਾਰ ਬੇਰੋਜਗਾਰ ਅਧਿਆਪਕਾਂ ਦੀ ਮੰਗ ਪੂਰੀ ਕਰਨ ਦੇ ਬਜਾਏ ਉਨਾਂ ‘ਤੇ ਲਾਠੀਆਂ ਬਰਸਾ ਰਹੀ ਹੈ।

ਅਮਿਤ ਸ਼ਾਹ ਨੇ ਕਾਨੂੰਨਾਂ ਬਾਰੇ ਰਾਜੇਵਾਲ ਨੂੰ ਦੱਸੀ ਅਜਿਹੀ ਗੱਲ!ਫੇਰ ਰਾਜੇਵਾਲ ਨੇ ਸਟੇਜ ਤੋਂ ਸਣਾ ਦਿੱਤੀ ਖੁਸ਼ਖਬਰੀ

ਉਨਾਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਹਰ ਘਰ ਰੋਜਗਾਰ ਦੇਣ ਦਾ ਵਾਅਦਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ  ਹੁਣ ਬੇਰੋਜਗਾਰ ਨੌਜਵਾਨਾਂ ਉੱਤੇ ਜ਼ੁਲਮ ਕਰ ਰਹੇ ਹਨ। ਉਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੁਲਿਸ  ਦੇ ਹਮਲੇ ਵਿੱਚ ਜਖ਼ਮੀ ਹੋਏ ਅਧਿਆਪਕਾਂ ਦੇ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕਰਦੀ ਹੈ ਅਤੇ ਉਨਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੰਦੀ ਹੈ। ਆਮ ਆਦਮੀ ਪਾਰਟੀ ਅਧਿਆਪਕਾਂ ਦੀ ਮੰਗਾਂ ਨਾਲ ਖੜੀ ਹੈ ਅਤੇ ਉਨਾਂ ਦੇ ਅੰਦੋਲਨ ਵਿੱਚ ਹਰ ਸੰਭਵ ਸਹਿਯੋਗ ਕਰੇਗੀ ।

ਲਓ ਬੀਜੇਪੀ ਦੇ MLA ਨੂੰ ਕੁੱਟਣ ਦਾ ਅਸਰ,ਬੀਜੇਪੀ ਦੇ ਸਾਰੇ ਲੀਡਰ ਛੱਡਣਗੇ ਮੋਦੀ ਦੀ ਕੁਸਰੀ?

ਉਨਾਂ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜਾਉਣ ਲਈ ਅਧਿਆਪਕਾਂ ਦੀ ਭਾਰੀ ਕਮੀ ਹੈ, ਪਰੰਤੂ ਕੈਪਟਨ ਸਰਕਾਰ ਅਧਿਆਪਕਾਂ ਦੀ ਭਰਤੀ ਕਰਨ ਦੇ ਬਜਾਏ ਉਨਾਂ ਉੱਤੇ ਪੁਲਿਸ ਰਾਹੀਂ ਹਮਲਾ ਕਰਵਾ ਰਹੀ ਹੈ। ਇਹੀ ਹੈ ਕੈਪਟਨ ਅਮਰਿੰਦਰ ਸਿੰਘ  ਦੇ ਘਰ-ਘਰ ਰੋਜਗਾਰ ਦੇਣ ਦੇ ਵਾਅਦੇ ਦੀ ਸੱਚਾਈ। ਪਹਿਲਾਂ ਲੋਕਾਂ ਨਾਲ ਰੋਜਗਾਰ ਦੇਣ ਦਾ ਝੂਠਾ ਵਾਅਦਾ ਕੀਤਾ ਅਤੇ ਜਦੋਂ ਲੋਕ ਰੋਜਗਾਰ ਮੰਗਣ ਲੱਗੇ ਤਾਂ ਉਨਾਂ ਉੱਤੇ ਪੁਲਿਸ ਰਾਹੀਂ ਹਮਲਾ ਕਰਵਾਇਆ।

ਕੱਲ੍ਹ ਬੀਜੇਪੀ ਦੇ MLA ਨੂੰ ਸੀ ਨੰਗਾ ਕਰਕੇ ਕੁੱਟਿਆ,ਅੱਜ ਡੱਲੇਵਾਲ ਨੇ ਕੱਢਤਾ ਸਾਰਾ ਸੱਚ!

ਮੀਤ ਹੇਅਰ ਨੇ ਪੁੱਛਿਆ ਕਿ ਪੰਜਾਬ ਦੇ ਅਖਬਾਰਾਂ ਵਿੱਚ ਹਰ ਰੋਜ ਇਸ਼ਤਿਹਾਰ ਦੇ ਕੇ ਆਪਣੇ ਚੋਣ ਮੈਨੀਫੈਸਟੋ ਦੇ 85 ਫ਼ੀਸਦੀ ਵਾਅਦੇ ਪੂਰੇ ਹੋਣ ਦਾ ਦਾਅਵਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਹੁਣ ਦੱਸਣ ਕਿ ਜੇਕਰ ਉਨਾਂ ਨੇ ਹਰ ਵਾਅਦਾ ਪੂਰਾ ਕੀਤਾ ਹੈ ਤਾਂ ਪੰਜਾਬ ਵਿੱਚ ਹਰ ਪਾਸੇ ਧਰਨਾ ਪ੍ਰਦਰਸ਼ਨ ਕਿਉਂ ਹੋ ਰਹੇ ਹਨ। ਉਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨੌਜਵਾਨਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ। ਇਸ ਦੇ ਚਲਦੇ ਹੀ ਉਨਾਂ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਘਰ ਦੇ ਬਾਹਰ ਬੇਰੋਜਗਾਰ ਅਧਿਆਪਕ ਕਰੀਬ 2 ਮਹੀਨੇ ਤੋਂ ਧਰਨਾ ਲਗਾ ਕੇ ਬੈਠੇ ਹਨ।

BREAKING-ਲਓ ਪੁਲਿਸ ਦਾ ਵੱਡਾ ਐਕਸ਼ਨ,ਭਜਾ-ਭਜਾ ਕੱਟੇ ਜਥੇਬੰਦੀਆਂ ਦੇ ਆਗੂ!

ਉਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਆਪਣੇ ਸ਼ਹਿਰ ਪਟਿਆਲਾ ਵਿੱਚ ਬੇਰੋਜਗਾਰ ਅਧਿਆਪਕ ਰੋਜਗਾਰ ਪ੍ਰਾਪਤ ਕਰਨ ਦੇ ਮਨਸੂਬੇ ਤੋਂ ਪਾਣੀ ਦੀਆਂ ਟਂੈਕੀਆਂ ਉੱਤੇ ਚੜ ਰਹੇ ਹਨ, ਪਰੰਤੂ ਸਰਕਾਰ ਨੇ ਹੁਣ ਤੱਕ ਉਨਾਂ ਦੀ ਕੋਈ ਗੱਲ ਨਹੀਂ ਸੁਣੀ ਹੈ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button