ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੇ ਬਾਹਰ ਧਰਨੇ ‘ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਸਬੰਧਤ ਕਿਸਾਨ ਨਰਿੰਦਰ ਪਾਲ ਦੀ ਐਤਵਾਰ ਦੇਰ ਰਾਤ ਮੌਤ ਹੋ ਗਈ। ਉਹ 2 ਦਿਨਾਂ ਤੋਂ ਹੜਤਾਲ ‘ਤੇ ਬੈਠੇ ਸਨ। ਬੀਤੇ ਦਿਨ ਉਨ੍ਹਾਂ ਦੀ ਤਬੀਅਤ ਅਚਾਨਕ ਵਿਗੜ ਗਈ।
ਜਾਣਕਾਰੀ ਮੁਤਾਬਿਕ ਕਲ ਦੇਰ ਰਾਤ ਨੂੰ ਨਰਿੰਦਰ ਪਾਲ ਦੀ ਅਚਾਨਕ ਤਬੀਅਤ ਖਰਾਬ ਹੋ ਗਈ ਜਿਸ ਦੇ ਚਲਦੇ ਉਸ ਨੂੰ ਪਟਿਆਲਾ ਦੇ ਰਜਿੰਦਰ ਹਸਪਤਾਲ ਦੇ ਵਿੱਚ ਲਿਆਂਦਾ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਫਿਲਹਾਲ ਰਜਿੰਦਰ ਹਸਪਤਾਲ ਦੇ ਵਿੱਚ ਪਰਿਵਾਰਿਕ ਮੈਂਬਰ ਅਤੇ ਉਗਰਾਹਾਂ ਜਥੇਬੰਦੀ ਦੇ ਕਿਸਾਨ ਪਹੁੰਚਣੇ ਸ਼ੁਰੂ ਹੋ ਗਏ ਹਨ ਕੁਝ ਸਮੇਂ ਤੋਂ ਬਾਅਦ ਮਿਰਤਕ ਨਰਿੰਦਰ ਪਾਲ ਦਾ ਪੋਸਟਮਾਰਟਮ ਕੀਤਾ ਜਾਵੇਗਾ।
ਨਰਿੰਦਰ ਪਾਲ ਪਿੰਡ ਬਠੋਈ ਕਲਾਂ ਦਾ ਰਹਿਣ ਵਾਲਾ ਹੈ ਤੇ ਉਸ ਦੀ ਉਮਰ 43 ਸਾਲ ਦੇ ਕਰੀਬ ਹੈ। ਨਰਿੰਦਰ ਪਾਲ ਦੀਆਂ ਦੋ ਬੇਟੀਆਂ ਅਤੇ ਇੱਕ ਪੁੱਤਰ ਹੈ। ਜਾਣਕਾਰੀ ਮੁਤਾਬਕ ਨਰਿੰਦਰ ਪਾਲ ਇੱਕ ਗਰੀਬ ਕਿਸਾਨ ਸੀ ਜੋ ਮੋਤੀ ਮਹਿਲ ਦੇ ਬਾਹਰ ਚੱਲ ਰਹੇ ਧਰਨੇ ਦੇ ਵਿੱਚ ਪਿਛਲੇ ਦੋ ਦਿਨਾਂ ਤੋਂ ਸ਼ਾਮਲ ਸੀ।
ਇਨ੍ਹਾਂ ਤੋਂ ਪਹਿਲਾਂ ਖਨੌਰੀ ਬਾਰਡਰ ’ਤੇ 70 ਸਾਲਾ ਬਜ਼ੁਰਗ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਕਿਸਾਨ ਪਟਿਆਲਾ ਦੇ ਪਿੰਡ ਕੰਗਥਲਾ ਦਾ ਰਹਿਣ ਵਾਲਾ ਸੀ।
ਅੰਦੋਲਨ ਕਰ ਰਹੇ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਐਤਵਾਰ ਨੂੰ ਚੌਥੇ ਦੌਰ ਦੀ ਮੀਟਿੰਗ ਹੋਈ। ਮੀਟਿੰਗ ‘ਚ ਸਰਕਾਰ ਨੇ 4 ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਪ੍ਰਸਤਾਵ ਰੱਖਿਆ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਉਹ ਦੋ ਦਿਨ ਇਸ ਬਾਰੇ ਵਿਚਾਰ ਕਰਨ ਤੋਂ ਬਾਅਦ 20 ਫਰਵਰੀ ਦੀ ਸ਼ਾਮ ਨੂੰ ਆਪਣਾ ਫੈਸਲਾ ਦੇਣਗੇ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.