Breaking NewsD5 specialNewsPunjabTop News

ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਸ਼ੁਰੂ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਸੁਰੂ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਗਿਆ ਕਿ ਮੈਨੀਫੈਸਟੋ ਵਿਚ ਕੀਤੇ ਗਏ ਵਾਅਦਿਆਂ ਵਿਚ 92 ਫ਼ੀਸਦੀ ਪੂਰੇ ਹੋਏ। ਸਾਢੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਕੈਪਟਨ ਪੇਸ਼ ਕਰ ਰਹੇ ਹਨ।

ਉਨ੍ਹਾਂ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਗਿਆ ਕਿ ਕੰਮ ਨਾ ਹੋਣ ਦੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ। ਉਨ੍ਹਾਂ ਵਿਰੋਧੀਆਂ ਨੂੰ ਨਿਸ਼ਾਨੇ ‘ਤੇ ਲਿਆ।

ਸੁਰੱਖਿਆ ਦੇ ਮੁੱਦੇ ‘ਤੇ ਵਿਰੋਧੀਆਂ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ ਮੈਂ ਸਾਢੇ 9 ਸਾਲ ਸੂਬੇ ਦਾ ਗ੍ਰਹਿ ਮੰਤਰੀ ਰਿਹਾ ਹਾਂ, ਪੰਜਾਬ ਦੀ ਸੁਰੱਖਿਆ ਮੇਰੇ ਲਈ ਸੱਭ ਤੋਂ ਅਹਿਮ ਹੈ।

ਉਨ੍ਹਾਂ ਵੱਲੋਂ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ ਗਈ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਨਾਲ ਸੂਬੇ ਦੇ ਸੰਘੀ ਢਾਂਚੇ ਨੂੰ ਕੋਈ ਢਾਹ ਨਹੀਂ ਲੱਗ ਰਹੀ ਅਤੇ ਇਹ ਪੰਜਾਬ ਦੀ ਸੁਰੱਖਿਆ ਦਾ ਮੁੱਦਾ ਹੈ। ਨਾਲ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਪੁਲਿਸ ਨੂੰ ਬੀ.ਐੱਸ.ਐੱਫ. ਦੀ ਮਦਦ ਦੀ ਲੋੜ ਹੈ। ਨਾਲ ਹੀ ਉਨ੍ਹਾਂ ਨੇ ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਕਿਹਾ ਕਿ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ।

ਬੀ.ਐੱਸ.ਐੱਫ. ਪੰਜਾਬ ‘ਤੇ ਕਬਜ਼ਾ ਕਰਨ ਨਹੀਂ ਆ ਰਹੀ। ਬੀ.ਐੱਸ.ਐੱਫ. ਪੰਜਾਬ ਪੁਲਿਸ ਦੀ ਮਦਦ ਲਈ ਆ ਰਹੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਲੋਕਾਂ ਨੂੰ ਸਹੀ ਜਾਣਕਾਰੀ ਦਿੱਤੀ ਜਾਵੇ।

ਪ੍ਰੈੱਸ ਕਾਨਫ਼ਰੰਸ ਦੌਰਾਨ ਨਵੀਂ ਪਾਰਟੀ ਬਣਾਉਣ ‘ਤੇ ਵੱਡਾ ਬਿਆਨ ਦਿੱਤਾ ਗਿਆ। ਉਨ੍ਹਾਂ ਦਾ ਕਹਿਣਾ ਸੀ ਕਿ ਨਵੀਂ ਪਾਰਟੀ ‘ਤੇ ਕੰਮ ਚੱਲ ਰਿਹਾ ਹੈ ਪਰ ਨਵੀਂ ਪਾਰਟੀ ਦਾ ਅਜੇ ਨਾਂਅ ਤੈਅ ਨਹੀਂ ਹੋਇਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਚੋਣ ਕਮਿਸ਼ਨ ਨੂੰ ਚੋਣ ਨਿਸ਼ਾਨ ਲਈ ਅਰਜ਼ੀ ਦਿੱਤੀ ਹੋਈ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਪਾਕਿਸਤਾਨੀ ਲਿਖਾਰੀ ਅਰੂਸਾ ਆਲਮ ‘ਤੇ ਤਾਜ਼ਾ ਵਿਵਾਦ ਦਾ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਮੈਨੂੰ ਇਸ ਗੱਲ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਕੌਣ ਉਸ ਬਾਰੇ ਕੀ ਬੋਲਦਾ ਹੈ, ਚਾਹੇ ਉਹ ਸੁਖਜਿੰਦਰ ਰੰਧਾਵਾ ਹੋਵੇ ਜਾਂ ਕੋਈ ਹੋਰ।” ਅਰੂਸਾ ਪਿਛਲੇ 16 ਸਾਲਾਂ ਤੋਂ ਇੱਥੇ (ਭਾਰਤ) ਆ ਰਹੀ ਹੈ। ਉਹ ਹਮੇਸ਼ਾ ਕਾਨੂੰਨੀ ਤੌਰ ‘ਤੇ (ਵੀਜ਼ਾ ਪ੍ਰਕਿਰਿਆ ਰਾਹੀਂ) ਯਾਤਰਾ ਕਰਦੀ ਸੀ। ਉਹ ਬਹੁਤ ਜਾਣਕਾਰ ਹੈ। ਨਾਲ ਹੀ ਨਵਜੋਤ ਸਿੱਧੂ ਬਾਰੇ ਗੱਲ ਕਰਦਿਆਂ ਕਿਹਾ ਕਿ ਸਿੱਧੂ ਜਦੋਂ ਵੀ ਲੜਨਗੇ, ਮੈਂ ਉਸ ਵਿਰੁੱਧ ਲੜਾਂਗਾ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਦਾ ਕਹਿਣਾ ਸੀ ਕਿ ਕਈ ਕਾਂਗਰਸੀ ਮੇਰੇ ਸੰਪਰਕ ਵਿਚ ਹਨ ।

ਪ੍ਰੈੱਸ ਕਾਨਫ਼ਰੰਸ ਦੌਰਾਨ ਚੋਣਾਂ ਨੂੰ ਲੈ ਕੇ ਕੈਪਟਨ ਦਾ ਕਹਿਣਾ ਸੀ ਕਿ ਸਾਰੀਆਂ 117 ਸੀਟਾਂ ‘ਤੇ ਚੋਣ ਲੜਾਂਗੇ।

ਕਿਸਾਨੀ ਅੰਦੋਲਨ ‘ਤੇ ਬੋਲਦੇ ਹੋਏ ਕਿਹਾ ਕਿ ਕਿਸਾਨਾਂ ਨਾਲ ਮੇਰੀ ਕੋਈ ਸਿੱਧੀ ਗੱਲ ਨਹੀਂ ਹੋਈ ਹੈ ਅਤੇ ਕਿਸਾਨਾਂ ਦੀ ਕੇਂਦਰੀ ਗ੍ਰਹਿ ਮੰਤਰੀ ਨਾਲ ਗੱਲਬਾਤ ਚੱਲ ਰਹੀ ਹੈ।

ਪੰਜਾਬ ਦੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਦਿੱਲੀ ਜਾਣਗੇ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕਹਿਣਾ ਸੀ ਕਿ ਮੁੱਖ ਮੰਤਰੀ ਰਹਿੰਦੇ ਹੋਏ ਉਨ੍ਹਾਂ ਦੀ ਕੇਂਦਰ ਨਾਲ ਮੁੱਦਿਆਂ ‘ਤੇ ਗੱਲਬਾਤ ਹੋਈ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button