Breaking NewsIndiaNewsPoliticsPunjab

ਕੈਪਟਨ ਅਮਰਿੰਦਰ ਸਿੰਘ ਨੂੰ PGI ‘ਚੋਂ ਮਿਲੀ ਛੁੱਟੀ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਲਤ ਸੁਧਰ ਗਈ ਹੈ। ਅੱਜ ਸਵੇਰੇ ਚੈੱਕਅਪ ਮਗਰੋਂ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਵਿੱਚੋਂ ਛੁੱਟੀ ਮਿਲ ਗਈ ਹੈ। ਕੈਪਟਨ ਅਮਰਿੰਦਰ ਨੂੰ ਬੀਤੇ ਦਿਨ ਬੁਖਾਰ ਕਰਕੇ ਪੀਜੀਆਈ ਦਾਖਲ ਕਰਾਇਆ ਗਿਆ ਸੀ। ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਜਾਣਕਾਰੀ ਅੁਨਸਾਰ ਉਨ੍ਹਾਂ ਦੇ ਕਈ ਟੈਸਟ ਕੀਤੇ ਗਏ ਤੇ ਅੱਜ ਸਵੇਰੇ ਉਨ੍ਹਾਂ ਨੂੰ ਪੀਜੀਆਈ ਤੋਂ ਛੁੱਟੀ ਮਿਲ ਗਈ।

Read Also ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਵਿਗੜੀ ਸਿਹਤ, PGI ‘ਚ ਭਰਤੀ

ਉਨ੍ਹਾਂ ਨੇ ਸਰੀਰ ‘ਚ ਦਰਦ ਤੇ ਛਾਤੀ ਭਾਰੀ ਹੋਣ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਪੀਜੀਆਈ ਦੇ ਡਾਕਟਰਾਂ ਨੇ ਉਨ੍ਹਾਂ ਦਾ ਸਰਕਾਰੀ ਰਿਹਾਇਸ਼ ਵਿਖੇ ਚੈੱਕ ਅਪ ਕੀਤਾ ਤੇ ਪੀਜੀਆਈ ਆ ਕੇ ਕੁਝ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਸੀ। ਉਨ੍ਹਾਂ ਨੂੰ ਬੁੱਧਵਾਰ ਦੁਪਹਿਰੇ ਪੀਜੀਆਈ ਲਿਜਾਇਆ ਗਿਆ। ਉਨ੍ਹਾਂ ਦੇ ਬਹੁਤੇ ਟੈਸਟ ਠੀਕ ਆਏ ਪਰ ਕੁਝ ਟੈਸਟ ਹੋਰ ਕੀਤੇ ਜਾਣੇ ਸੀ ਜਿਸ ਕਰਕੇ ਉਹ ਰਾਤ ਹਸਪਤਾਲ ਹੀ ਰਹੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button