Breaking NewsD5 specialNewsPress ReleasePunjabPunjab OfficialsTop News

ਕੈਪਟਨ ਅਮਰਿੰਦਰ ਸਿੰਘ ਨੇ ਖਬਰਵਾਲੇ ਡਾਟ ਕੌਮ ਦੇ ਸੰਪਾਦਕ ਪਰਮਿੰਦਰ ਜੱਟਪੁਰੀ ਦੇ ਸਹੁਰਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਦੁੱਖ ਪ੍ਰਗਟਾਇਆ
ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੈਬ ਨਿਊਜ਼ ਪੋਰਟਲ ਖਬਰਵਾਲੇ ਡਾਟ ਕੌਮ ਦੇ ਸੰਪਾਦਕ ਪਰਮਿੰਦਰ ਸਿੰਘ ਜੱਟਪੁਰੀ ਦੇ ਸਹੁਰਾ ਕੈਪਟਨ ਸੁਦਰਸ਼ਨ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸੁਦਰਸ਼ਨ ਸਿੰਘ ਜੋ 77 ਵਰ੍ਹਿਆਂ ਦੇ ਸਨ, ਬੀਤੀ ਦੇਰ ਸ਼ਾਮ ਮੁਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਚੱਲ ਵਸੇ।ਆਪਣੇ ਸ਼ੋਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਪੀੜਤ ਪਰਿਵਾਰ, ਰਿਸ਼ਤੇਦਾਰਾਂ ਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਕੀਤੀ।

ਕੀ ਕਾਨੂੰਨ ਹੋਣਗੇ ਰੱਦ? ਸੁਣੋ ਵੱਡੇ ਖੁਲਾਸੇ || D5 Channel Punjabi

ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਸੁਦਰਸ਼ਨ ਸਿੰਘ ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 20 ਅਗਸਤ 2021 (ਸ਼ੁੱਕਰਵਾਰ) ਨੂੰ ਗੁਰਦੁਆਰਾ ਦੁੱਖ ਨਿਵਾਰਨ, ਖਰੜ ਵਿਖੇ ਦੁਪਹਿਰ 12 ਤੋਂ 1 ਵਜੇ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button