Breaking NewsD5 specialNewsPunjabTop News

ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ

ਪਟਿਆਲਾ : ਵੱਡੀ ਵੇਲੇ ਦੀ ਵੱਡੀ ਖ਼ਬਰ ਕੈਪਟਨ ਅਮਰਿੰਦਰ ਸਿੰਘ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ।

ਦੱਸ ਦਈਏ ਕਿ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਦੇ ਵਿਧਾਇਕ ਦਲ ਦੀ ਬੈਠਕ ਬੁਲਾਏ ਜਾਣ ਤੋਂ ਮਗਰੋਂ ਪੰਜਾਬ ਕਾਂਗਰਸ ‘ਚ ਸਿਆਸੀ ਭੂਚਾਲ ਆ ਗਿਆ ਹੈ। ਵਿਧਾਇਕ ਦਲ ਦੀ ਬੈਠਕ ‘ਚ ਜਾਣ ਤੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਨਕਾਰ ਕਰ ਦਿੱਤਾ ਗਿਆ ਸੀ।

ਫਿਲਹਾਲ ਇਨ੍ਹਾਂ ਸਾਰੀਆਂ ਕਿਆਸਰਾਈਆਂ ਦੌਰਾਨ ਪੰਜਾਬ ਕਾਂਗਰਸ ਭਵਨ ਦੇ ਬਾਹਰ ਦਾ ਮਾਹੌਲ ਕਾਫੀ ਹੰਗਾਮਾ ਭਰਪੂਰ ਹੈ ਕਿਉਂਕਿ ਲਗਾਤਾਰ ਉੱਥੇ ਕਾਂਗਰਸੀਆਂ ਦਾ ਵੱਡਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਉੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button