PunjabTop News

ਕੈਪਟਨ ਅਮਰਿੰਦਰ ਸਿੰਘ ਪਹਿਲੀ ਵਾਰ ਭਾਜਪਾ ਦੀ ਮੀਟਿੰਗ ਵਿੱਚ ਹੋਏ ਸ਼ਾਮਲ, ‘ਆਪ’ ਨੂੰ ਦੱਸਿਆ ਅਨਾੜੀ

ਚੰਡੀਗੜ੍ਹ : ਭਾਜਪਾ ਨੇ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ। ਭਾਜਪਾ ਵਿੱਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ ਪਹਿਲੀ ਬਾਰ ਇਸ ਮੀਟਿੰਗ ‘ਚ ਸ਼ਾਮਲ ਹੋਏ ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੁੰਦੇ ਹੀ ਉਨ੍ਹਾਂ ਨੂੰ ਬਹੁਤ ਪਿਆਰ ਤੇ ਸਤਿਕਾਰ ਮਿਲਿਆ ਹੈ। ਉਥੇ ਹੀ ਕੈਪਟਨ ਵੱਲੋਂ ਕਾਂਗਰਸ ਸਰਕਾਰ ‘ਤੇ ਤੰਜ ਕਸਦੇ ਦੇਖਿਆ ਗਿਆ। ਕੈਪਟਨ ਨੇ ਕਿਹਾ ਕਿ “ਕਾਂਗਰਸ ਵਿੱਚ ਛੋਟੀ ਸੋਚ ਵਾਲੇ ਲੋਕ ਹਨ। ਉੱਥੇ ਹੀ ਵਿਵਾਦ ਜਾਰੀ ਹੈ। ਕਾਂਗਰਸੀ ਆਗੂ ਇੱਕ ਦੂਜੇ ਦੀਆਂ ਲੱਤਾਂ ਖਿੱਚਣ ਵਿੱਚ ਲੱਗੇ ਹੋਏ ਹਨ।”

ਪੁਰਾਣੇ ਸਾਥੀਆਂ ਨੇ ਖੋਲ੍ਹੇ ਕੈਪਟਨ ਦੇ ਭੇਤ! ਕਿਸਾਨਾਂ ਦੇ ਖਾਤਿਆਂ ’ਚ ਆਊ ਮੁਆਵਜ਼ਾ! ਨਵਜੋਤ ਸਿੱਧੂ ਦਾ ਵੱਡਾ ਫੈਸਲਾ

ਇਸ ਦੌਰਾਨ ਉਨ੍ਹਾਂ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਅਨਾੜੀ ਸਰਕਾਰ ਹੈ ਙ ਉਨ੍ਹਾਂ ਨੂੰ ਕੋਈ ਪਤਾ ਨਹੀਂ ਕਿ ਸਰਕਾਰ ਕੀ ਹੁੰਦੀ ਹੈ ਅਤੇ ਕਿਵੇਂ ਚਲਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੂੰ ਇਹ ਵੀ ਨਹੀਂ ਪਤਾ ਕਿ ਪੰਜਾਬ ਦੇ ਕੀ ਮਸਲੇ ਹਨ । ਪੰਜਾਬ ਸਰਕਾਰ ਵਲੋਂ ਭਲਕੇ ਬੁਲਾਏ ਜਾਣ ਵਾਲੇ ਪੰਜਾਬ ਵਿਧਾਨ ਸਭ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਕਿਹਾ ਕਿ ਭਰੋਸਾ ਮਤਾ ਲਿਆਉਣਾ ਪੰਜਾਬ ਸਰਕਾਰ ਲਈ ਸ਼ਰਮ ਵਾਲੀ ਗੱਲ ਹੈ ।

Punjab BJP Live : ਮੀਟਿੰਗ ਤੋਂ ਬਾਅਦ BJP ਦਾ ਵੱਡਾ ਐਲਾਨ, ਸਰਕਾਰ ’ਤੇ ਬੋਲਿਆ ਹੱਲਾ, ਇਲਜ਼ਾਮਾਂ ਦਾ ਦਿੱਤਾ ਜਵਾਬ

ਕੈਪਟਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਪੰਜਾਬ ਨੂੰ ਬਹੁਤ ਕੁਝ ਦਿੱਤਾ ਹੈ। ਸਭ ਤੋਂ ਵੱਡੀ ਪ੍ਰਾਪਤੀ ਕਰਤਾਰਪੁਰ ਕੋਰੀਡੋਰ ਦਾ ਨਿਰਮਾਣ ਹੈ। ਖੇਤੀ ਸੁਧਾਰ ਕਾਨੂੰਨ ਨੂੰ ਵਾਪਸ ਲੈਣਾ ਚੰਗੇ ਸ਼ਾਸਨ ਦੀ ਪਛਾਣ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button