Breaking NewsD5 specialNewsPoliticsPunjab

ਕੈਪਟਨ ਅਮਰਿੰਦਰ ਸਿੰਘ ਵੱਲੋਂ ਈਸ਼ਰ ਜੱਜ ਆਹਲੂਵਾਲੀਆ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਪ੍ਰਸਿੱਧ ਅਰਥਸਾਸ਼ਤਰੀ ਈਸ਼ਰ ਜੱਜ ਆਹਲੂਵਾਲੀਆ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀਮਤੀ ਆਹਲੂਵਾਲੀਆ 1998 ਤੋਂ 2002 ਤੱਕ ਕੌਮਾਂਤਰੀ ਆਰਥਿਕ ਰਿਸ਼ਤਿਆਂ ਬਾਰੇ ਇੰਡੀਅਨ ਕੌਂਸਲ ਫਾਰ ਰਿਸਰਚ ਦੇ ਬੋਰਡ ਆਫ ਗਵਰਨਰਜ਼ ਦੇ ਚੇਅਰਪਰਸਨ, ਡਾਇਰੈਕਟਰ ਤੇ ਚੀਫ ਐਗਜ਼ੈਕਟਿਵ ਰਹਿਣ ਤੋਂ ਇਲਾਵਾ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਦੇ ਪਿਛਲੇ ਕਾਰਜਕਾਲ ਦੌਰਾਨ ਸੂਬਾਈ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਰਹੇ ਹਨ।

Deep Sidhu ਦਾ ਆਹ ਰੂਪ ਨਹੀਂ ਕਿਸੇ ਨੇ ਦੇਖਿਆ,ਕਿਸਾਨਾਂ ਲਈ ਮੋਦੀ ਨਾਲ ਪੰਗਾਂ ਲੈਣ ਨੂੰ ਤਿਆਰ! #DeepSidhu #actor

ਮਾਹਿਰ ਅਰਥ ਸਾਸ਼ਤਰੀ ਅਤੇ ਯੋਜਨਾ ਕਮਿਸ਼ਨ ਦੇ ਡਿਪਟੀ ਚੇਅਰਮੈਨ ਮੌਂਟੇਕ ਸਿੰਘ ਆਹਲੂਵਾਲੀਆ ਦੀ ਪਤਨੀ ਈਸ਼ਰ ਜੱਜ ਆਹਲੂਵਾਲੀਆ (74) ਨੇ 10 ਮਹੀਨੇ ਦਿਮਾਗ ਦੇ ਕੈਂਸਰ ਨਾਲ ਜੂਝਣ ਤੋਂ ਬਾਅਦ ਅੱਜ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਪਤੀ ਤੇ ਦੋ ਪੁੱਤਰ ਛੱਡ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਮੌਂਟੇਕ ਸਿੰਘ ਆਹਲੂਵਾਲੀਆ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਆਪਣੇ ਸ਼ੋਕ ਸੁਨੇਹੇ ਵਿੱਚ ਉਨ੍ਹਾਂ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button