ਕੈਪਟਨ ਖਿਲਾਫ ਵਧੀ ਬਗ਼ਾਵਤ!,ਸਿੱਧੂ ਮੂਸੇਵਾਲਾ ਦੀਆਂ ਵਧੀਆਂ ਮੁਸ਼ਕਿਲਾਂ!,ਅਦਾਲਤ ਦਾ ਇੱਕ ਹੋਰ ਵੱਡਾ ਝਟਕਾ
ਨਵੀਂ ਦਿੱਲੀ : ਭਾਰਤ ‘ਚ ਕੋਰੋਨਾ ਵਾਇਰਸ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ ਤੇ ਇਥੇ ਮਰੀਜ਼ਾਂ ਦੀ ਕੁੱਲ ਗਿਣਤੀ 2 ਲੱਖ ਦਾ ਅੰਕੜਾ ਪਾਰ ਕਰ ਗਈ ਹੈ ਜਦਕਿ ਇਸ ਬਿਮਾਰੀ ਕਾਰਣ ਹੁਣ ਤੱਕ 5600 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੰਗਲਵਾਰ ਸ਼ਾਮ ਤੱਕ ਭਾਰਤ ਵਿਚ ਕੋਰੋਨਾ ਵਾਇਰਸ ਦੇ 2639 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੁੱਲ ਮਾਮਲਿਆਂ ਦੀ ਗਿਣਤੀ 2,01,009 ਹੋ ਗਈ ਹੈ। ਉਥੇ ਹੀ ਇਸ ਘਾਤਕ ਵਾਇਰਸ ਨਾਲ ਦੇਸ਼ ਵਿਚ 20 ਹੋਰ ਲੋਕਾਂ ਮੌਤ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਕੁੱਲ ਗਿਣਤੀ 5628 ਹੋ ਗਈ ਹੈ।
Pratap Bajwa Exclusive Interview-ਕੈਪਟਨ ਖਿਲਾਫ ਜੰਮ ਕੇ ਕੱਢੀ ਭੜਾਸ, ‘ਕੈਪਟਨ ਤਾਂ ਲੁਕੇ ਬੈਠੇ ਨੇ, ਮਿਲੀਏ ਕਿਥੇ”
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਰੋਸ ਪ੍ਰਗਟ ਕਰ ਰਹੇ ਸਿੱਖਾਂ ‘ਤੇ 1986 ‘ਚ ਵਾਪਰੇ ਨਕੋਦਰ ਗੋਲੀ ਕਾਂਡ ਦੇ ਮਾਮਲੇ ‘ਤੇ ਬਣੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ‘ਅੱਧੀ-ਅਧੂਰੀ’ ਰਹਿ ਗਈ ਹੋਣ ਬਾਰੇ ਗ੍ਰਹਿ ਵਿਭਾਗ ਪੰਜਾਬ ਦੇ ਵਧੀਕ ਮੁਖ ਸਕੱਤਰ ਨੂੰ ਬਣਦੀ ਜਾਂਚ ਦੇ ਹੁਕਮ ਜਾਰੀ ਕਰ ਦਿਤੇ ਹਨ। ਮੁੱਖ ਮੰਤਰੀ ਵਲੋਂ ਇਹ ਕਾਰਵਾਈ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਘੱਲੇ ਮੰਗ ਪੱਤਰ ਦੇ ਜਵਾਬ ਵਿਚ ਜਾਰੀ ਕੀਤੇ ਗਏ ਹਨ। ਸ. ਢੀਂਡਸਾ ਵਲੋਂ 20 ਮਾਰਚ ਨੂੰ ਇਸ ਬਾਬਤ ਮੁਖ ਮੰਤਰੀ ਨੂੰ ਇਕ ਮੰਗ ਪੱਤਰ ਲਿਖਿਆ ਗਿਆ ਸੀ। ਮੁੱਖ ਮੰਤਰੀ ਦਫ਼ਤਰ ਵਲੋਂ 16 ਮਈ ਨੂੰ ਢੀਂਡਸਾ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹਸਤਾਖਰਾਂ ਹੇਠ ਭੇਜੇ ਗਏ ਜਵਾਬੀ ਪੱਤਰ (ਨੰਬਰ ਸੀਐਮਪੀ-20/360) ਵਿਚ ਮੁੱਖ ਮੰਤਰੀ ਵਲੋਂ ਸ. ਢੀਂਡਸਾ ਨੂੰ ਸੰਬੋਧਨ ਹੁੰਦਿਆਂ ਇਸ ਮਾਮਲੇ ਨੂੰ ਘੋਖਣ ਲਈ ਕਹਿ ਦਿਤਾ ਗਿਆ ਹੋਣ ਦੀ ਸੂਚਨਾ ਪਹੁੰਚਾਈ ਗਈ ਹੈ।
ਬੇਅਦਬੀ ਮਾਮਲਿਆਂ ‘ਚ ਅਕਾਲੀ ਦਲ ਨੂੰ ਬਦਨਾਮ ਕਰਨ ਵਾਲਿਆਂ ਦਾ ਪਰਦਾਫਾਸ਼!, ਵੱਡੇ ਲੀਡਰ ਨੇ ਦਿੱਤੇ Live ਸਬੂਤ
ਪੰਜਾਬ ਦੇ ਡੀਜੀਪੀ ਸ੍ਰੀ ਦਿਨਕਰ ਗੁਪਤਾ ਨੇ ਕਿਸਾਨਾਂ ਨੂੰ ਜਆਲੀ ਬੀਜ ਵੇਚਣ ਦੇ ਮਾਮਲੇ ਦੀ ਤਹਿ ਤੱਕ ਪਹੁੰਚਣ ਲਈ ਇੱਕ ਰਾਜ ਪੱਧਰੀ ਵਿਸ਼ੇਸ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਹੈ। ਇਸੇ ਦੌਰਾਨ ਹੀ ਇਸ ਘੁਟਾਲੇ ਵਿੱਚ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਲੁਧਿਆਣਾ ਵਿੱਚ ਅਣਅਧਿਕਾਰਤ ਤੌਰ ’ਤੇ ਗੈਰ ਪ੍ਰਮਾਣਿਤ ਝੋਨੇ ਦਾ ਬੀਜ ਵੇਚਣ ਦੇ ਦੋਸ਼ ਹੇਠ 12 ਹੋਰ ਡੀਲਰਸ਼ਿਪਾਂ ਨੂੰ ਰੱਦ ਕਰ ਦਿੱਤਾ ਹੈ। ਉਨਾਂ ਦੱਸਿਆ ਕਿ ਏਡੀਜੀਪੀ, ਪੰਜਾਬ ਬਿਓਰੋ ਆਫ ਇਨਵੈਸਟੀਗੇਸ਼ਨ (ਪੀਬੀਆਈ) ਅਤੇ ਰਾਜ ਅਪਰਾਧ ਰਿਕਾਰਡ ਬਿਓਰੋ (ਐਸਸੀਆਰਬੀ) ਨਰੇਸ਼ ਅਰੋੜਾ ਦੀ ਅਗਵਾਈ ਵਾਲੀ ਇਹ ਨਵੀਂ ਐਸਆਈਟੀ (ਸਿੱਟ) ਹੁਣ ਤੱਕ ਲੁਧਿਆਣਾ ਦੀ ਐਸਆਈਟੀ ਵੱਲੋਂ ਕੀਤੀ ਗਈ ਜਾਂਚ ਨੂੰ ਆਪਣੇ ਹੱਥਾਂ ਵਿੱਚ ਲਵੇਗੀ ਅਤੇ ਜਾਅਲੀ ਬੀਜਾਂ ਦੀ ਵਿਕਰੀ ਬਾਰੇ ਮੌਜੂਦਾ/ਭਵਿੱਖ ਦੀਆਂ ਸ਼ਿਕਾਇਤਾਂ ਸੰਬੰਧੀ ਵੀ ਜਾਂਚ ਕਰੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.