Breaking NewsD5 specialNewsPoliticsPunjab

ਕੈਪਟਨ ਚੱਲਿਆ ਅਮਿਤ ਸ਼ਾਹ ਦੇ ਰਾਹ ‘ਤੇ : ਸੰਧਵਾਂ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹੱਥ ਠੋਕੇ ਬਣਕੇ ਕੰਮ ਕਰ ਰਹੇ ਹਨ। ਚੰਡੀਗਡ਼੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਧਵਾਂ ਨੇ ਕਿਹਾ ਕਿ ਜਿਸ ਤਰ੍ਹਾਂ ਸੰਗਰੂਰ ਦੇ ਐਸ ਡੀ ਐਮ ਨੇ 2 ਦਸੰਬਰ ਨੂੰ ਟੈੰਟ ਮਾਲਕਾਂ ਇਹ ਆਦੇਸ਼ ਦਿੱਤੇ ਹਨ ਕਿ ਕਿਸੇ ਨੂੰ ਵੀ ਟੈੰਟ ਦਾ ਸਮਾਨ ਨਾ ਦਿੱਤਾ ਜਾਵੇ। ਇਨ੍ਹਾਂ ਆਦੇਸ਼ਾਂ ਤੋਂ ਬਾਅਦ  6 ਦਸੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਆਏ ਹਨ।

🔴LIVE| ਰਾਤੋ-ਰਾਤ ਕਿਸਾਨ ਜਥੇਬੰਦੀਆਂ ਨੇ ਬਣਾਈ ਨਵੀਂ ਰਣਨੀਤੀ,ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ

ਜਿੱਥੇ ਉਨ੍ਹਾਂ ਅਮਿਤ ਸ਼ਾਹ ਨੂੰ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਦੇ ਮਾਮਲੇ ਵਿੱਚ ਉਹ ਵੀ ਕੇਂਦਰ ਸਰਕਾਰ ਦੇ ਨਾਲ ਹਨ ਅਤੇ ਐਸ ਡੀ ਐਮ ਵੱਲੋਂ ਜਾਰੀ ਪੱਤਰ ਉਨ੍ਹਾਂ ਅਮਿਤ ਸ਼ਾਹ ਨੂੰ ਵਿਖਾਇਆ ਸੀ। ਸੰਧਵਾਂ ਨੇ ਕਿਹਾ ਕਿ ਇਹ ਪੱਤਰ ਰੱਦ ਹੋਣਾ ਚਾਹੀਦਾ ਹੈ ਕਿਉਂਕਿ ਇਸ ਮਹੀਨੇ  ਸ਼ਹੀਦੀ ਦਿਹਾੜੇ ਚੱਲ ਰਹੇ ਹਨ ਅਤੇ ਕਿਸਾਨ ਟੈਂਟ ਦਿੱਲੀ ਵੀ ਲਿਜਾ ਰਹੇ ਰਹੇ ਹਨ। ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਨੂੰ  ਕੇਂਦਰ ਸਰਕਾਰ ਦੀਆਂ ਏਜੰਸੀਆਂ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਕਿਹਾ ਇਹ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ ਪਿੱਛੇ ਕੁਝ ਹੋਰ ਤਾਕਤਾਂ ਕੰਮ ਕਰਦੀਆਂ ਹਨ ਪਰ ਸਚਾਈ ਇਹ ਹੈ ਕਿ ਇਹ ਸੰਘਰਸ਼ ਪੰਜਾਬੀਆਂ ਦੇ ਜਜ਼ਬੇ ਕਾਰਨ ਚੱਲ ਰਿਹਾ ਹੈ। ਇਸੇ ਜਜ਼ਬੇ ਕਾਰਨ ਹੋਰਨਾਂ ਸੂਬਿਆਂ ਦੇ ਕਿਸਾਨ ਵੀ ਦਿੱਲੀ ਸੰਘਰਸ਼ ਵਿੱਚ ਸ਼ਮੂਲੀਅਤ ਕਰ ਰਹੇ ਹਨ।

BREAKING-ਦਿੱਲੀ ਤੋਂ ਆਈ ਮਾੜੀ ਖ਼ਬਰ,ਧਰਨੇ ‘ਤੇ ਬੈਠੇ ਕਿਸਾਨ ਨੇ ਨਿਗਲਿਆ ਜ਼ਹਿਰ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਤੇ ਵਿਧਾਇਕ ਸੇਵਾਦਾਰ ਬਣਕੇ ਕਿਸਾਨ ਸੰਘਰਸ਼ ਦੀ ਹਮਾਇਤ ਕਰ ਰਹੇ ਹਨ । ਇਹ ਸੰਘਰਸ਼ ਪੰਜਾਬ ਦੀ ਤੇ ਦੇਸ਼ ਦੀ ਸਿਆਸਤ ਵੀ ਬਦਲੇਗਾ ਅਤੇ  ਸੰਘਰਸ਼ ਦੀ ਜਿੱਤ ਤੋਂ ਬਾਅਦ ਲੋਕਾਂ ਦਾ ਜੀਵਨ ਪੱਧਰ ਵੀ ਉੱਚਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਫਾਰਮ ਹਾਊਸ ਵਿੱਚੋਂ ਨਿਕਲਣ ਅਤੇ ਇਸ ਇਮਤਿਹਾਨ ਦੀ ਘੜੀ ਵਿੱਚ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨ ਤਾਂ ਕਿ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਪੂਰੀ ਕਰਵਾਈ ਜਾ ਸਕੇ। ਸੰਧਵਾਂ ਨੇ ਕਿਹਾ ਕਿ ਕਿਸਾਨ ਸੰਘਰਸ਼ ਵਿੱਚ ਮਾੜੇ ਅਨਸਰ ਵੀ ਭੇਜੇ ਜਾ ਰਹੇ ਹਨ ਪਰ ਕਿਸਾਨ ਆਪਣੀ ਮੰਗ ਪੂਰੀ ਕਰਕੇ ਹੀ ਦਿੱਲੀ ਤੋਂ ਵਾਪਸ ਆਉਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button