Breaking NewsD5 specialNewsPoliticsPunjab

ਕੈਪਟਨ ਦਾ ਨਵਾਂ ਬਿਆਨ, ਫਿਕਰਾਂ ‘ ਚ ਪਏ ਲੋਕ !

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕੌਮੀ ਪੱਧਰ ਦੇ ਲੌਕਡਾਊਨ ਵਿੱਚ ਵਾਧੇ ਦੀ ਸਿਫਾਰਸ਼ ਕਰਦਿਆਂ ਕਿਹਾ ਕਿ ਘੱਟੋ-ਘੱਟ ਇਹ 15 ਦਿਨ ਲਈ ਹੋਰ ਵਧਾਉਣਾ ਚਾਹੀਦਾ ਹੈ। ਸੂਬੇ ਦੇ ਕੋਵਿਡ-19 ਖਿਲਾਫ ਚੱਲ ਰਹੇ ਸੰਘਰਸ਼ ਵਿੱਚ ਉਨ੍ਹਾਂ ਕੇਂਦਰ ਸਰਕਾਰ ਅੱਗੇ ਲੋਕਾਂ ਵਾਸਤੇ ਸਿਹਤ ਸਹੂਲਤਾਂ ਤੇ ਰਾਹਤ ਕਾਰਜਾਂ ਲਈ ਕਦਮ ਚੁੱਕਣ ਦਾ ਸੁਝਾਅ ਦਿੰਦਿਆਂ ਨਾਲ ਹੀ ਜ਼ਰੂਰੀ ਲੋੜ ‘ਤੇ ਖੇਤੀਬਾੜੀ ਤੇ ਉਦਯੋਗਾਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ਦੀ ਵੀ ਮੰਗ ਕੀਤੀ। ਪ੍ਰਧਾਨ ਮੰਤਰੀ ਦੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡਿਓ ਕਾਨਫਰੰਸਿੰਗ ਵਿੱਚ ਹਿੱਸਾ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਲੜਾਈ ਨੂੰ ਲੰਬੀ ਖਿੱਚੇ ਜਾਣ ਦੀ ਆਸ਼ੰਕਾ ਪ੍ਰਗਟਾਉਂਦਿਆਂ ਕਿਹਾ ਕਿ ਇਸ ਮਹਾਂਮਾਰੀ ਦੀ ਸੰਭਾਵਨਾ ਬਾਰੇ ਵੱਡੀ ਅਨਿਸ਼ਚਤਤਾ ਬਣੀ ਹੋਈ ਹੈ।

ਕੈਪਟਨ ਦਾ ਨਵਾਂ ਬਿਆਨ, ਫਿਕਰਾਂ ‘ ਚ ਪਏ ਲੋਕ!

ਉਨ੍ਹਾਂ ਚੀਨ ਅਤੇ ਕਈ ਯੂਰੋਪੀਅਨ ਮੁਲਕਾਂ ਦੇ ਰੁਝਾਨ ਦੇ ਮੱਦੇਨਜ਼ਰ ਕਿਹਾ ਕਿ ਲੌਕਡਾਊਨ ਨੂੰ ਜਾਰੀ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਬੰਦਸ਼ਾਂ ਦੇ ਕਾਰਨ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਭਾਰਤ ਕੋਈ ਵੀ ਜ਼ੋਖਮ ਉਠਾ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਮਨੋਬਲ ਬਹੁਤ ਉਚਾ ਹੈ ਅਤੇ ਇਸ ਮਹਾਂਮਾਰੀ ਨਾਲ ਲੜਨ ਲਈ ਸਰਕਾਰੀ ਕੋਸ਼ਿਸ਼ਾਂ ਦਾ ਸਮਰਥਨ ਕਰਦੇ ਰਹਿਣਗੇ। ਕੈਪਟਨ ਅਮਰਿੰਦਰ ਸਿੰਘ ਨੇ ਮੀਟਿੰਗ ਵਿੱਚ ਦੱਸਿਆ ਗਿਆ ਕਿ ਸੂਬਾ ਸਰਕਾਰ ਨੇ ਪਹਿਲਾ ਹੀ ਕਰਫਿਊ/ਲੌਕਡਾਊਨ ਨੂੰ 1 ਮਈ ਤੱਕ ਵਧਾਉਣ ਦਾ ਫੈਸਲਾ ਕਰ ਲਿਆ ਹੈ। ਇਸ ਦੇ ਨਾਲ ਹੀ ਸਾਰੀਆਂ ਵਿਦਿਅਕ ਸੰਸਥਾਵਾਂ 30 ਜੂਨ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ ਅਤੇ ਸੂਬੇ ਦੀਆਂ ਬੋਰਡ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਅੱਗੇ ਪਾ ਦਿੱਤੀਆਂ ਹਨ।

ਲਓ ਜੀ ਵੱਡੀ ਰਾਹਤ ਦੀ ਖ਼ਬਰ, ਨਵਾਂ ਸ਼ਹਿਰ ਦੇ 8 ਮਰੀਜ਼ ਹੋਏ ਠੀਕ, ਛੁੱਟੀ ਦੇ ਕੇ ਭੇਜੇ ਘਰ

ਪਹਿਲੀ ਮਈ ਤੱਕ ਸਾਰੇ ਜਨਤਕ ਸੇਵਾਵਾਂ ਵਾਲੇ ਵਾਹਨਾਂ ਉਤੇ ਪਾਬੰਦੀ ਦੇ ਨਾਲ ਧਾਰਾ 144 ਲਾਗੂ ਰਹੇਗੀ। ਇਸ ਸੰਕਟ ਦੀ ਘੜੀ ਵਿੱਚ ਬੇਮਿਸਾਲ ਕੰਮ ਕਰਨ ਵਾਲਿਆਂ ਦਾ ਉਚੇਚੇ ਤੌਰ ‘ਤੇ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਸਰਕਾਰੀ ਕਰਮਚਾਰੀਆਂ ਜਿਨ੍ਹਾਂ ਵਿੱਚ ਪੁਲਿਸ, ਸਫਾਈ ਵਾਲੇ ਪ੍ਰਮੁੱਖ ਹਨ, ਦਾ ਵਿਸ਼ੇਸ਼ ਜ਼ੋਖਮ ਬੀਮਾ ਕਰਨ ਦੀ ਮੰਗ ਕੀਤੀ ਜੋ ਇਸ ਔਖੇ ਵੇਲੇ ਲੋਕਾਂ ਦਾ ਤਣਾਅ ਘਟਾਉਣ ਅਤੇ ਉਨ੍ਹਾਂ ਦੇ ਦੁੱਖ ਦੂਰ ਕਰਨ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕੇਂਦਰ ਅਤੇ ਸੂਬਿਆਂ ਨੂੰ ਆਪਣੇ ਲੋਕਾਂ ਅਤੇ ਸਭ ਤੋਂ ਮੂਹਰੇ ਡਟੇ ਸਿਹਤ, ਪੁਲਿਸ, ਸਫਾਈ ਆਦਿ ਕਰਮਚਾਰੀਆਂ ਦੇ ਮਨਬੋਲ ਨੂੰ ਕਾਇਮ ਰੱਖਣਾ ਬਹੁਤ ਜ਼ਰੂਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button