Breaking NewsD5 specialNewsPoliticsPunjab

‘ਕੈਪਟਨ ਦੀਆਂ ਕਮਜ਼ੋਰੀਆਂ ਕਰਕੇ ਹੀ ਪੰਜਾਬ ਦੀ ਬਾਂਹ ਮਰੋੜ ਰਹੇ ਨੇ ਮੋਦੀ’

ਕਾਂਗਰਸੀ ਸੰਸਦ ਮੈਂਬਰਾਂ ਰਾਹੀਂ ਖਾਨਾਪੂਰਤੀ ਕਰਨ ਦੀ ਥਾਂ ਰੇਲ ਮੰਤਰੀ, ਗ੍ਰਹਿ ਮੰਤਰੀ ਅਤੇ ਪ੍ਰਧਾਨ ਮੰਤਰੀ ਨੂੰ ਖੁਦ ਕਿਉਂ ਨਹੀਂ ਮਿਲਦੇ ਕੈਪਟਨ?

ਚੰਡੀਗੜ੍ਹ :  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਪੰਜਾਬ ਦੀ ਬਾਂਹ ਮਰੋੜਣ ਦੇ ਦੋਸ਼ ਲਗਾਏ ਅਤੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਕਮੀਆਂ ਅਤੇ ਕਮਜ਼ੋਰੀਆਂ ਕਾਰਨ ਹੀ ਕੇਂਦਰ ਸਰਕਾਰ ਦੀ ਇਸ ਕਦਰ ਹਿੰਮਤ ਵਧੀ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦਾ ਰੇਲ ਪਟੜੀਆਂ ਖ਼ਾਲੀ ਕਰਨਾ ਸਕਾਰਾਤਮਿਕ ਕਦਮ ਹੈ, ਪਰੰਤੂ ਕੇਂਦਰ ਸਰਕਾਰ ਦੀ ਟਕਰਾਅ ਅਤੇ ਬਦਲਾਖੋਰੀ ਨੀਤੀ ਅਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਨਲਾਇਕੀਆਂ ਅਤੇ ਕਮਜ਼ੋਰੀਆਂ ਮਸਲੇ ਨੂੰ ਹੋਰ ਗੁੰਝਲਦਾਰ ਬਣਾ ਰਹੀਆਂ ਹਨ।

🔴LIVE🔴ਕਿਸਾਨਾਂ ਅੱਗੇ ਝੁੱਕਿਆ ਖੇਤੀਬਾੜੀ ਮੰਤਰੀ !ਭਾਜਪਾ ਦੇ ਵੱਡੇ ਲੀਡਰ ਨੇ ਲਈ ਮੋਦੀ ਨਾਲ ਟੱਕਰ !

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ‘ਕਮਜ਼ੋਰੀਆਂ ਦੀ ਪੰਡ’ ਹਨ। ਕੈਪਟਨ ਦੀਆਂ ਇਨ੍ਹਾਂ ਸਿਆਸੀ ਅਤੇ ਨਿੱਜੀ ਕਮਜ਼ੋਰੀਆਂ ਰਾਹੀਂ ਪ੍ਰਧਾਨ ਮੰਤਰੀ ਸਾਰੇ ਪੰਜਾਬ ਨੂੰ ਸੂਲੀ ‘ਤੇ ਚੜ੍ਹਾਉਣ ਲਈ ਤੁਲੇ ਹੋਏ ਪਏ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਦਮ ਰੱਖਦੇ ਅਤੇ ‘ਸ਼ਾਹੀ ਫਾਰਮ ਹਾਊਸ’ ਦੀ ਥਾਂ ਦਿੱਲੀ ਬੈਠ ਕੇ ਪ੍ਰਧਾਨ ਮੰਤਰੀ, ਰੇਲ ਮੰਤਰੀ, ਖੇਤੀ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਨਾ ਕੇਵਲ ਰੇਲਾਂ- ਮਾਲ ਗੱਡੀਆਂ ਦਾ ਮਸਲਾ ਹੱਲ ਕਰਾਉਂਦੇ ਸਗੋਂ ਕਿਸਾਨਾਂ ਲਈ ਐਮਐਸਪੀ ਉੱਤੇ ਖ਼ਰੀਦ ਦੀ ਗਰੰਟੀ ਲੈਂਦੇ।

Donald Trump ਨੇ ਫਿਰ ਲਗਾਏ ਫਰਜ਼ੀਵਾੜੇ ਦੇ ਇਲਜ਼ਾਮ || Donald Trump

ਪਰ ਅਜਿਹਾ ਕਰਨ ਦੀ ਥਾਂ ਕੈਪਟਨ ਨਿੱਤ-ਨਵੀਂ ਡਰਾਮੇਬਾਜ਼ੀ ਨਾਲ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਬੇਵਕੂਫ਼ ਬਣਾ ਰਹੇ ਹਨ ਅਤੇ ਮੋਦੀ ਦੀ ਕਠਪੁਤਲੀ ਬਣੇ ਹੋਏ ਹਨ, ਕਿਉਂਕਿ ਪ੍ਰਧਾਨ ਮੰਤਰੀ ਮੋਦੀ ਕੋਲ ਕੈਪਟਨ ਅਮਰਿੰਦਰ ਸਿੰਘ ਦੇ ਭ੍ਰਿਸ਼ਟਾਚਾਰ, ਈਡੀ ਕੇਸ, ਵਿਦੇਸ਼ੀ ਬੈਂਕ ਖਾਤਿਆਂ ਅਤੇ ਮਹਿਮਾਨਾਂ ਵਰਗੀਆਂ ਅਣਗਿਣਤ ਕਮਜ਼ੋਰੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹੋ ਕਾਰਨ ਹੈ ਕਿ ਕੈਪਟਨ ਖ਼ੁਦ ਪ੍ਰਧਾਨ ਮੰਤਰੀ ਜਾਂ ਰੇਲ ਮੰਤਰੀ ਨੂੰ ਮਿਲਣ ਦੀ ਥਾਂ ਆਪਣੇ ਸੰਸਦ ਮੈਂਬਰ ‘ਪਿਆਦਿਆਂ’ ਨੂੰ ਭੇਜ ਕੇ ਖਾਨਾਪੂਰਤੀ ਕਰ ਰਹੇ ਹਨ ਅਤੇ ਮਸਲੇ ਨੂੰ ਲਟਕਾ ਰਹੇ ਹਨ ਤਾਂ ਕਿ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕੀਤਾ ਜਾ ਸਕੇ। ਜਦਕਿ ਕਾਂਗਰਸੀ ਸੰਸਦ ਮੈਂਬਰਾਂ ਦੀਆਂ ਇਸ ਤੋਂ ਪਹਿਲਾਂ ਹੋਈਆਂ ਸਾਰੀਆਂ ਬੈਠਕਾਂ ਪੂਰੀ ਤਰ੍ਹਾਂ ਬੇਸਿੱਟਾ ਰਹੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button