NewsBreaking NewsD5 specialPoliticsPunjab

ਕੈਪਟਨ ਦੇ ਬਿਆਨ ‘ਤੇ ਭੜਕੇ ਕਿਸਾਨ! ਮਾਹੌਲ ਹੋਇਆ ਗਰਮ ?

ਫਿਰੋਜ਼ਪੁਰ : ਪਿਛਲੇ ਦਿਨੀਂ ਕਿਸਾਨਾਂ ਵੱਲੋਂ ਦਿੱਲੀ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਸੀ ਅਤੇ ਦਿੱਲੀ ਵਿੱਚ ਜਾਕੇ ਧਰਨਾ ਪ੍ਰਦਰਸ਼ਨ ਕਰਨ ਦੀ ਗੱਲ ਆਖੀ ਗਈ ਸੀ। ਜਿਥੇ ਕਿਸਾਨਾਂ ਵੱਲੋਂ ਆਪਣੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਭਾਜਪਾ ਦੇ ਮੰਤਰੀ ਜੇ.ਪੀ ਨੱਢਾ ਵੱਲੋਂ ਪੰਜਾਬ ਫੇਰੀ ਦੀ ਗੱਲ ਕੀਤੀ ਜਾ ਰਹੀ ਹੈ।

BIG BREAKING- ਇੱਕ ਪਾਸੇ ਚੱਲ ਰਿਹਾ ਕਿਸਾਨਾਂ ਦਾ ਅੰਦੋਲਨ,ਏਧਰ ਖਾਲਿਸਤਾਨੀਆਂ ਨੇ ਕਰਤਾ ਵੱਡਾ ਕਾਂਡ?

ਜਿਸ ਨੂੰ ਲੈ ਕੇ ਜਦੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਆਰਡੀਨੈਂਸ ਦੇ ਵਿਰੋਧ ‘ਚ ਪਿਛਲੇ ਡੇਢ ਮਹੀਨੇ ਤੋਂ ਵਿਰੋਧ ਕਰ ਰਹੇ ਹਨ ਅਤੇ ਹੁਣ ਵੀ ਉਹ ਜੇ.ਪੀ ਨੱਢਾ ਦਾ ਵਿਰੋਧ ਕਰਨਗੇ ਅਤੇ 26 ਤਾਰੀਕ ਨੂੰ ਦਿੱਲੀ ਜਾ ਕੇ ਕੇਂਦਰ ਦਾ ਵਿਰੋਧ ਕਰਨਗੇ। ਨਾਲ ਹੀ ਮੁੱਖ ਮੰਤਰੀ ਵੱਲੋਂ ਦਿੱਤੇ ਬਿਆਨ ਜਿਸ ‘ਚ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਉਹ ਕਾਰਪੋਰੇਟਾਂ ਦੇ ਖਿਲਾਫ਼ ਨਹੀਂ ਹਨ ਪਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਿਧੀ-ਵਿਧਾਨ ਬਣਾਉਣ ਦੀ ਲੋੜ ਹੈ। ਉਸ ਦਾ ਵੀ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button