Breaking NewsD5 specialNewsPunjab

ਕੈਪਟਨ ਦੇ ਸ਼ਹਿਰ ‘ਚ ਵੱਡੀ ਵਾਰਦਾਤ, ਦੋ ਹਾਕੀ ਖਿਡਾਰੀਆਂ ਦਾ ਗੋਲੀਆਂ ਮਾਰ ਕੇ ਕਤਲ

ਪਟਿਆਲਾ : ਇਸ ਵੇਲੇ ਦੀ ਵੱਡੀ ਮੁੱਖਮੰਤਰੀ ਦੇ ਸ਼ਹਿਰ ਪਟਿਆਲਾ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਪਟਿਆਲਾ ਦੇ ਪ੍ਰਤਾਪ ਨਗਰ ਵਿੱਚ ਗੋਲੀ ਚੱਲ ਗਈ। ਜਿਸ ਵਿੱਚ ਦੋ ਹਾਕੀ ਖਿਡਾਰੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਪ੍ਰਤਾਪ ਨਗਰ ਵਿੱਚ ਢਾਬੇ ਦੇ ਬਾਹਰ ਇਹ ਗੋਲੀਆਂ ਚੱਲੀਆਂ ਅਤੇ ਜਿਸ ‘ਚ ਕੁਝ ਲੋਕਾਂ ਨਾਲ ਝਗੜਾ ਹੋ ਗਿਆ ਉਸ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਵੱਲੋਂ ਦੋ ਹਾਕੀ ਖਿਡਾਰੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

BREAKING | ਮੁੱਖ ਮੰਤਰੀ ਕੈਪਟਨ ਦੇ ਸ਼ਹਿਰ ‘ਚ ਗੋਲੀ ਕਾਂਡ, ਦੋ ਹਾਕੀ ਖਿਡਾਰੀਆਂ ਦਾ ਕਤਲ | Patiala (Video)

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਹਾਕੀ ਖਿਡਾਰੀ ਬਿਜਲੀ ਬੋਰਡ ਦੇ ਮੁਲਾਜ਼ਮ ਸਨ। ਲਿਹਾਜ਼ਾ ਪੁਲਿਸ ਹੁਣ ਇਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ ਕਿ ਉਹ ਅਣਪਛਾਤੇ ਵਿਅਕਤੀ ਕੌਣ ਸਨ ਅਤੇ ਕਿਸ ਵਜ੍ਹਾ ਦੇ ਨਾਲ ਹਾਕੀ ਖਿਡਾਰੀਆਂ ਦਾ ਕਤਲ ਕੀਤਾ ਗਿਆ ਹੈ।
ਮ੍ਰਿਤਕਾਂ ਦੀ ਪਛਾਣ ਅਮਰੀਕ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਮਜੀਠੀਆ ਇਨਕਲੈਵ ਅਤੇ ਸਿਰਨਜੀਤ ਸਿੰਘ ਹੈਪੀ ਪੁੱਤਰ ਦਰਸ਼ਨ ਸਿੰਘ ਵਾਸੀ ਪ੍ਰਤਾਪ ਨਗਰ ਦੇ ਰੂਪ ‘ਚ ਹੋਈ ਹੈ। ਅਮਰੀਕ ਸਿੰਘ ਨੈਸ਼ਨਲ ਪੱਧਰ ਦਾ ਖਿਡਾਰੀ ਸੀ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button