Breaking NewsD5 specialNewsPoliticsPunjab

ਕੈਪਟਨ ਨੇ ਕਿਸਾਨਾਂ ਨਾਲ ਕੀਤਾ ਧੋਖਾ ! ਤਾਂ ਹੀ ਕਿਸਾਨ ਉੱਤਰੇ ਸੜਕਾਂ ‘ਤੇ, ਬੈਂਸ ਕਰ ਲਿਆਇਆ ਸਬੂਤ ਇਕੱਠੇ

ਹੁਸ਼ਿਆਰਪੁਰ : ਲੋਕ ਮੁੱਦਿਆਂ ਨੂੰ ਚੁੱਕਣ ‘ਚ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਹਮੇਸ਼ਾ ਅੱਗੇ ਰਹਿੰਦੇ ਹਨ। ਪੰਜਾਬ ਦੇ ਬਹੁਚਰਚਿਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਨੂੰ ਲੈ ਕੇ ਬੈਂਸ ਸੁਰੂ ਤੋਂ ਹੀ ਕੈਪਟਨ ਸਰਕਾਰ ਅਤੇ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਨਿਸ਼ਾਨੇ ‘ਤੇ ਲੈਂਦਿਆਂ ਉੱਚ ਪੱਧਰੀ ਜਾਂਚ ਦੀ ਮੰਗ ਕਰਦੇ ਆ ਰਹੇ ਹਨ। ਹੁਣ ਇਸ ਮਾਮਲੇ ‘ਚ ਹੁਸ਼ਿਆਂਰਪੁਰ ਦੇ ਇਕ ਨਿੱਜੀ ਕਾਲਜ ਵਲੋਂ ਦਲਿਤ ਵਿਦਿਆਰਥੀਆਂ ਕੋਲੋਂ ਫੀਸ ਵਸੂਲਣ ਦੇ ਜਾਰੀ ਫਰਮਾਨ ਦੇ ਚਲਦਿਆਂ ਬੈਂਸ ਨੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਹੈ।

🔴 Live ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ ਰੋਕ ਕਿਉਂ ?ਭਗਵੰਤ ਮਾਨ ਹੁਣ ਕਿਸਾਨੀ ਦੇ ਕਾਤਲਾਂ ਨੂੰ ਸਿਖਾਉਣਗੇ ਸਬਕ !

ਇਸ ਦੌਰਾਨ ਬੈਂਸ ਨੇ ਖੇਤੀ ਆਰਡੀਨੈਂਸ ਨੂੰ ਲੈਕੇ ਵੀ ਕੈਪਟਨ ਸਰਕਾਰ ਨੂੰ ਰਗੜੇ ਲਾਏ ਹਨ। ਬੈਂਸ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਲੋਕਾਂ ਦੇ ਸਾਹਮਣੇ ਬੇਨਕਾਬ ਹੋਇਆ ਹੈ। ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਨੂੰ ਲੈ ਕੇ ਸੂਬਾ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਚਲ ਰਹੀ ਸੀ। ਹੁਣ ਖੇਤੀ ਆਰਡੀਨੈਂਸ ਨੂੰ ਲੈਕੇ ਵੀ ਵਿਰੋਧੀ ਮੁੱਖ ਮੰਤਰੀ ਕੈਪਟਨ ਨੂੰ ਘੇਰਦੇ ਨਜ਼ਰ ਆ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button