Breaking NewsD5 specialNewsPoliticsPunjab

”ਕੈਪਟਨ ਨੇ ਦਿਖਾਇਆ ਹੈ ਆਪਣੇ ਮੰਤਰੀਆਂ ਨੂੰ ਅੰਗੂਠਾ”

ਚੰਡੀਗੜ੍ਹ : ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਮੰਤਰੀਆਂ ਤੇ ਵਿਸ਼ਵਾਸ ਨਹੀਂ ਹੈ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀਆਂ ਨੂੰ ਅੰਗੂਠਾ ਦਿਖਾ ਦਿੱਤਾ ਹੈ। ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਅਫ਼ਸਰਸ਼ਾਹੀ ਦਾ ਸਾਥ ਹੀ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਨੂੰ ਆਪਣੀ ਲੋਕੇਸ਼ਨ ਵੀ ਦੱਸਣ ਕਿਉਂਕਿ ਉਨ੍ਹਾਂ ਬਾਰੇ ਪੁੱਛੇ ਜਾਣ ਬਾਰੇ ਅਕਸਰ ਇਹ ਕਹਿਣ ਨੂੰ ਮਿਲਦਾ ਹੈ ਕਿ ਉਨ੍ਹਾਂ ਬਾਰੇ ਪਤਾ ਨਹੀਂ ।

TIK-TOK STAR NOOR ਨੂੰ ਲੈਕੇ CAPTAIN ਸਰਕਾਰ ਦਾ ਵੱਡਾ ਐਲਾਨ, ਮਿਲੇਗੀ ਸਰਕਾਰੀ ਨੌਕਰੀ! D5 Channel Punjabi

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਆਰਥਿਕਤਾ ਕੇਵਲ ਤੇ ਕੇਵਲ ਆਬਕਾਰੀ ‘ਤੇ ਹੀ ਨਿਰਭਰ ਹੈ। ਕਿਉਂਕਿ ਪਿਛਲੇ ਚਾਲੀ ਪੰਤਾਲੀ ਦਿਨਾਂ ਤੋਂ ਆਬਕਾਰੀ ਵਿਭਾਗ ਦਾ ਕੰਮ ਠੱਪ ਪਿਆ ਹੈ ਅਤੇ ਪੰਜਾਬ ਦਾ ਖਜ਼ਾਨਾ ਵੀ ਖਾਲੀ ਹੋਣ ਦੇ ਕਿਨਾਰੇ ਹੈ। ਕੇਂਦਰ ਸਰਕਾਰ ਵੱਲੋਂ ਜੋ ਵੀ ਲੱਖ ਕਰੋੜ ਰੁਪਏ ਦੇ ਪੈਕਜ ਦੀ ਗੱਲ ਕੀਤੀ ਜਾ ਰਹੀ ਹੈ ਅਸਲ ਵਿੱਚ ਉਸ ਨੂੰ ਪੈਕੇਜ ਨਹੀਂ ਕਿਹਾ ਜਾ ਸਕਦਾ ਕਿਉਂਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਤਹਿਤ ਹੀ ਇਹ ਪੈਸਾ ਜਾਰੀ ਹੋ ਜਾਣਾ ਸੀ। ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਬਾਰੇ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਲਈ ਕੇਂਦਰ ਸਰਕਾਰ ਨੇ ਐਲਾਨਾਂ ਤੋਂ ਸਵਾਏ ਕੁਝ ਵੀ ਨਹੀਂ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button