NewsBreaking NewsD5 specialPoliticsPunjab

ਕੈਪਟਨ ਨੇ ਵਿਦੇਸ਼ ਯਾਤਰਾ ਬਾਰੇ ਨਾ ਦੱਸਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਦਿੱਤੇ ਆਦੇਸ਼

ਚੰਡੀਗੜ੍ਹ : ਸੂਬੇ ਵਿੱਚ ਕੋਵਿਡ-19 ਸੰਕਟ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਵੱਡਾ ਫੈਸਲਾ ਲੈਂਦਿਆਂ ਵਿਦੇਸ਼ ਯਾਤਰਾ ਬਾਰੇ ਨਾ ਦੱਸਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਇਨ੍ਹਾਂ ਦੇ ਪਾਸਪੋਰਟ ਵੀ ਜ਼ਬਤ ਕਰਨ ਲਈ ਕਿਹਾ ਹੈ। ਸੂਬੇ ਵਿੱਚ ਮੌਜੂਦਾ ਸਥਿਤੀ ਦੀ ਸਮੀਖਿਆ ਕਰਨ ਲਈ ਸੱਦੀ ਗਈ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ ਯਾਤਰਾਵਾਂ ਦਾ ਖੁਲਾਸਾ ਨਾ ਕਰਨ ਵਾਲਿਆਂ ਦੇ ਮਾਮਲੇ ਉਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਵਿਅਕਤੀ ਜਿਨ੍ਹਾਂ ਨੇ ਪੁਲਿਸ ਤੇ ਸਿਹਤ ਵਿਭਾਗ ਤੋਂ ਯਾਤਰਾ ਬਾਰੇ ਤੱਥ ਲੁਕਾਏ ਹਨ, ਉਨ੍ਹਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆ ਕਿਹਾ, ”ਅਸੀਂ ਉਨ੍ਹਾਂ ਦੇ ਪਾਸਪੋਰਟ ਵੀ ਲੈ ਲਵਾਂਗੇ।”

🔴Live ਕਰਫਿਊ ‘ਚ ਆੜ੍ਹਤੀਆਂ, ਕਿਸਾਨਾਂ, ਵਿਦਿਆਰਥੀਆਂ ਤੇ NRI’s ਲਈ ਨਵੇਂ ਫ਼ੁਰਮਾਨ | Call 0175-5000156

ਕੋਰੋਨਾ ਵਾਇਰਸ ਮਹਾਂਮਾਰੀ ਖਿਲਾਫ ਸੂਬਾ ਸਰਕਾਰ ਦੇ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਦੇ ਸੇਵਾ ਮੁਕਤ ਹੋਣ ਵਾਲੇ ਮੁਲਾਜ਼ਮਾਂ ਦਾ ਤਿੰਨ ਮਹੀਨੇ ਦਾ ਸੇਵਾ ਕਾਲ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ। ਇਹ ਪ੍ਰਸਤਾਵ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੱਲੋਂ ਪੇਸ਼ ਕੀਤਾ ਗਿਆ ਸੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਾਅਦ ਵਿੱਚ ਪ੍ਰਵਾਨਗੀ ਲਈ ਵਿਸਥਾਰਤ ਸੂਚੀ ਮੁੱਖ ਮੰਤਰੀ ਨੂੰ ਸੌਂਪ ਦਿੱਤੀ ਜਾਵੇਗੀ। ਇਹ ਫੈਸਲਾ ਇਸ ਲਈ ਲਿਆ ਗਿਆ ਕਿ ਕੋਵਿਡ-19 ਕਾਰਨ ਸੂਬੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਪੰਜ ਹੋ ਗਈ ਅਤੇ ਪੰਜਾਬ ਵਿੱਚ ਇਸ ਵੇਲੇ 57 ਕੇਸ ਪਾਜ਼ੇਟਿਵ ਪਾਏ ਗਏ ਹਨ।

🔴Live ਕਰਫਿਊ ‘ਚ ਆੜ੍ਹਤੀਆਂ, ਕਿਸਾਨਾਂ, ਵਿਦਿਆਰਥੀਆਂ ਤੇ NRI’s ਲਈ ਨਵੇਂ ਫ਼ੁਰਮਾਨ | Call 0175-5000156

ਮੰਤਰੀ ਮੰਡਲ ਨੇ ਕੋਵਿਡ-19 ਖਿਲਾਫ ਇਸ ਜੰਗ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਵਰਗਾਂ ਦਾ ਵਿਸ਼ੇਸ਼ ਧੰਨਵਾਦ ਕਰਨ ਲਈ ਵੀ ਤਿੰਨ ਮਤੇ ਪਾਸ ਕੀਤੇ। ਇਨ੍ਹਾਂ ਵਿੱਚ ਸਰਕਾਰ ਕਰਮਚਾਰੀ ਹਨ ਜਿਨ੍ਹਾਂ ਨੇ ਆਪਣੀਆਂ ਤਨਖਾਹਾਂ ਦਾ ਇਕ ਹਿੱਸਾ ਦਾਨ ਕੀਤਾ ਹੈ, ਸਾਰੀਆਂ ਐਨ.ਜੀ.ਓਜ਼ ਅਤੇ ਧਾਰਮਿਕ ਸੰਗਠਨ ਜਿਨ੍ਹਾਂ ਨੇ ਲੋਕਾਂ ਨੂੰ ਪ੍ਰੇਰਿਤ ਕਰ ਕੇ ਇਕੱਠੇ ਹੋਣ ਤੋਂ ਰੋਕਿਆ ਹੈ ਅਤੇ ਰਾਹਤ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਪੁਲਿਸ, ਸਿਹਤ, ਸੈਨੀਟੇਸ਼ਨ, ਆਂਗਣਵਾੜ ਵਰਕਰ ਜਿਹੜੇ ਕੋਰੋਨਾ ਵਾਇਰਸ ਖਿਲਾਫ ਸਭ ਤੋਂ ਅੱਗੇ ਹੋ ਕੇ ਲੜਾਈ ਲੜ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕਰਦੀ ਹੈ ਜਿਨ੍ਹਾਂ ਨੇ ਕਿਸੇ ਵੀ ਤਰੀਕੇ ਨਾਲ ਸਹਾਇਤਾ ਕੀਤੀ ਹੈ ਅਤੇ ਉਹ ਨਿੱਜੀ ਤੌਰ ‘ਤੇ ਸਾਰਿਆਂ ਦਾ ਧੰਨਵਾਦ ਕਰਦੇ ਹਨ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button